Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 24, 2014

August 24, 2014

ਸਿੱਖ ਸਿਆਸਤ ਨੂੰ ਪ੍ਰਾਪਤ ਜਾਣਕਾਰੀ ਅਨੁਸਾਰ ਫਰੀਦਕੋਟ ਪੁਲਸ ਵੱਲੋਂ ਗ੍ਰਿਫਤਾਰ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਉਨ੍ਹਾਂ ਦਾ ਇੱਕ ਦਿਨਾਂ ਰਿਮਾਂਡ ਖਤਮ ਹੋਣ ‘ਤੇ ਸਥਾਨਕ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਨਾਂ ਨੂੰ 6 ਸਤੰਬਰ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ। ਉਨ੍ਹਾਂ ਨਾਲ ਗ੍ਰਿਫਤਾਰ ਦੋ ਹੋਰ ਸਿੱਖਾਂ ਨੂੰ ਅਦਾਲਤ ਨੇ ਪਹਿਲਾਂ ਹੀ ਜੇਲ ਭੇਜ ਦਿੱਤਾ ਸੀ।
ਸਿੱਖ ਹੱਕਾਂ ਜਦੋ ਜਹਿਦ ਕਰ ਰਹੀ ਪਾਰਟੀ ਦਲ ਖਾਲਸਾ ਨੇ ਸਿੱਖ ਪ੍ਰਚਾਰਕ ਅਤੇ ਨਵੀਂ ਬਣੀ ਹਰਿਆਣਾ ਗੁਰਦੁਆਰਾ ਕਮੇਟੀ ਮੈਂਬਰ ਬਾਬਾ ਬਲਜੀਤ ਸਿੰਘ ਦੀ ਗ੍ਰਿਫਤਾਰੀ ਨੂੰ ਬਾਦਲ ਸਰਕਾਰ ਵੱਲੋਂ ਆਪਣੇ ਵਿਰੋਧੀਆਂ ਨੂੰ ਦਬਾਉਣ ਦੀ ਸਪੱਸ਼ਟ ਕਾਰਵਾਈ ਕਰਾਰ ਦਿੱਤਾ।
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵਿਰੁੱਧ “ਮਨੁੱਖੀ ਅਧਿਕਾਰਾਂ ਦੀ ਉਲ਼ੰਘਣਾ” ਦੇ ਕੇਸ ਵਿੱਚ ਇੱਕ ਅਮਰੀਕੀ ਅਦਾਲਤ ਨੇ “ਸਿੱਖਸ ਫਾਰ ਜਸਟਿਸ” ਨੂੰ ਸਾਬਕਾ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੀ ਧੀ ਅੰਮ੍ਰਿਤ ਸਿੰਘ ਜੋ ਕਿ ਅਮਰੀਕਾ ਦੀ ਪੱਕੀ ਵਸਨੀਕ ਹੈ, ਰਾਹੀਂ ਸੰਮਨ ਪਹੁੰਚਾਉਣ ਦੀ ਆਗਿਆ ਦੇ ਦਿੱਤੀ ਹੈ।
ਸਿੱਖ ਪੰਥ ਨੂੰ ਆਪਣੇ ਵੱਖਰੇ ਤੇ ਨਿਰਾਲੇ ਹੋਣ ਲਈ ਕਿਸੇ ਬੁਤਪੂਜਕ ਦੇ ਸਰਟੀਫੀਕੇਟ ਦੀ ਲੋੜ ਨਹੀਂ, ਕਿਉਂਕਿ ਦਸਮ ਪਿਤਾ ਨੇ 1699ਈਂ ਵਿਚ ਖਾਲਸੇ ਦੀ ਸਾਜਣਾ ਕਰਕੇ ਖਾਲਸੇ ਨੂੰ ‘ਬਿਪਰਨ ਕੀ ਰੀਤ’ ਤੋਂ ਦੂਰ ਰਹਿਣ ਦੇ ਸਖਤ ਆਦੇਸ਼ ਰਾਹੀਂ ਖਾਲਸੇ ਦੇ ਨਿਆਰੇਪਣ ਦਾ ਖੁਲਾ ਐਲਾਨਨਾਮਾ ਹੋਇਆ ਹੈ ਜਿਸ ਨੂੰ ਦੁਨੀਆਂ ਦੀ ਕੋਈ ਹਸਤੀ ਮੇਟਣ ਦੀ ਸਮਰਥਾ ਨਹੀਂ ਰੱਖਦੀ।
ਬਦਨਾਮ ਪੁਲਸ ਕੈਟ ਗੁਰਮੀਤ ਪਿੰਕੀ ਜੋ ਕਿ ਇੱਕ ਕਤਲ ਕੇਸ ਵਿੱਚ ਉਮਰ ਕੈਦ ਭੋਗ ਰਿਹਾ ਸੀ, ਦੀ ਰਿਹਾਈ ਮਹਿਜ਼ 7 ਸਾਲ ਅਤੇ ਕੁਝ ਮਹੀਨਿਆਂ ਵਿੱਚ ਕਰਨ ਤੋਂ ਬਾਅਦ ਪੰਜਾਬ ਸਰਕਾਰ ਦੀ ਖੂਬ ਆਲੋਚਨਾ ਹੋ ਰਹੀ ਹੈ।ਪੀੜਤ ਪਰਿਵਾਰ ਨੇ ਪੰਜਾਬ ਦੀ ਬਾਦਲ ਸਰਕਾਰ ਦੇ ਇਸ ਫੈਸਲੇ ਵਿਰੁੱਧ ਹਾਈਕੋਰਟ ‘ਚ ਪਹੁੰਚ ਕੀਤੀ ਹੈ।
ਆਰ. ਐੱਸ. ਐੱਸ ਮੁਖੀ ਮੋਹਨ ਭਾਗਵਤ ਵੱਲੋਂ ਹਿੰਦੂਤਵ ਅਤੇ ਭਾਰਤ ਵਿੱਚ ਰਹਿ ਰਹੀਆਂ ਘੱਟ ਗਿਣਤੀਆਂ ਪ੍ਰਤੀ ਦਿੱਤੇ ਬਿਆਨ ‘ਤੇ ਪੰਜਾਬ ਦੇ ਮੁੱਖ ਮੰਤੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਭਾਰਤ ਇਕ ਧਰਮ ਨਿਰਪੱਖ ਅਤੇ ਪ੍ਰਭੂਸੱਤਾ ਸੰਪੰਨ ਦੇਸ਼ ਹੈ, ਇਸ ਕਰਕੇ ਵੱਖ-ਵੱਖ ਧਰਮਾਂ, ਜਾਤਾਂ, ਵਿਸ਼ਵਾਸਾਂ ਤੇ ਭਾਈਚਾਰਿਆਂ ‘ਤੇ ਟਿਪਣੀਆਂ ਨਹੀਂ ਕਰਨੀਆਂ ਚਾਹੀਦੀਆਂ। ਉਹਨਾਂ ਕਿਹਾ ਕਿ ਸਾਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਤੇ ਵੱਖ-ਵੱਖ ਧਰਮਾਂ ਵਿਚ ਵਿਸ਼ਵਾਸ ਰਖਣ ਵਾਲੇ ਲੋਕਾਂ ਦੀਆਂ ਭਾਵਨਾਵਾਂ ਵਿਰੁਧ ਟਿਪਣੀਆਂ ਕਰਨ ‘ਤੇ ਬਚਣਾ ਚਾਹੀਦਾ ਹੈ।
ਪੰਜਾਬ ਪੁਲਸ ਵੱਲੋਂ ਗ੍ਰਿਫਤਾਰ ਕਰਨ ਮਗਰੌਂ ਅੱਜ ਪੁਲਸ ਨੇ ਬਾਬੇ ਤੋਂ ਇੱਕ ਏ. ਕੇ 47 ਰਾਈਫਲ ਦੀ ਬਰਾਮਦੀ ਕਰਨ ਲਈ ਪੁਲਸ ਰਿਮਾਂਡ ਵਿੱਚ ਵਾਧਾ ਕਰਨ ਦੀ ਅਰਜ਼ੀ ਦਿੱਤੀ, ਜਿਸ ‘ਤੇ ਕਾਰਵਾਈ ਕਰਦਿਆਂ ਸਥਾਨਕ ਇਲਾਕਾ ਮੈਜਿਸਟਰੇਟ ਸ੍ਰੀ ਵਿਸ਼ੇਸ਼ ਨੇ ਜੈਤੋ ਪੁਲੀਸ ਦੀ ਅਰਜ਼ੀ ’ਤੇ ਸੁਣਵਾਈ ਕਰਦਿਆਂ ਬਾਬਾ ਬਲਜੀਤ ਸਿੰਘ ਦਾਦੂਵਾਲ ਦੇ ਪੁਲੀਸ ਰਿਮਾਂਡ ਵਿੱਚ ਇੱਕ ਦਿਨ ਦਾ ਵਾਧਾ ਕਰ ਦਿੱਤਾ ਹੈ। ਜਦ ਕਿ ਉਸ ਦੇ ਦੋ ਸਾਥੀਆਂ ਰਜਿੰਦਰ ਸਿੰਘ ਅਤੇ ਰਣਧੀਰ ਸਿੰਘ ਨੂੰ ਪੁਲੀਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤੀ ਹਿਰਾਸਤ ਤਹਿਤ ਜੇਲ੍ਹ ਭੇਜਣ ਦਾ ਹੁਕਮ ਦਿੱਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।