Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 12, 2014

September 12, 2014

ਲੁਧਿਆਣਾ/ਜਲੰਧਰ (11 ਸਤੰਬਰ, 2014): ਆਰ. ਐੱਸ. ਐੱਸ ਜੰਮੂ ਕਸ਼ਮੀਰ ਨੂੰ ਵਿਸ਼ੇਸ ਰਾਜ ਦਾ ਦਰਜ਼ਾ ਦੇਣ ਵਾਲੀ ਧਾਰਾ 370, ਜਿਸ ਅਧੀਨ ਜੰਮੂ ਕਸ਼ਮੀਰ ਵਿੱਚ ਵੱਸਣ ਵਾਲੇ ਲੋਕਾਂ ਨੂੰ ਕਈ ਰਿਆਇਤਾਂ ਮਿਲੀਆ ਹੋਈਆਂ ਹਨ, ਨੂੰ ਖਤਮ ਕਰਵਾਉਣ ਦੇ ਆਪਣੇ ਪੈਂਤੜੇ ਤੋਂ ਪਿਛੇ ਹਟਣ ਲਈ ਤਿਆਰ ਨਹੀਂ। ਕੱਲ੍ਹ ਆਰ. ਐੱਸ. ਐੱਸ ਦੇ ਸਰਬ ਭਾਰਤ ਪ੍ਰਚਾਰ ਮੁਖੀ ਮਨਮੋਹਨ ਵੈਦ ਨੇ ਦੋਰਾਹਾ ਵਿੱਚ ਜੈਨ ਵਣਥਲੀ ਵਿੱਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਪੱਸ਼ਟ ਕਿਹਾ ਹੈ ਕਿ ਮੋਦੀ ਸਰਕਾਰ ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਨੂੰ ਇਕ ਸਾਲ ਵਿੱਚ ਹਟਾ ਦੇਵੇ। ਇਸ ਮੁੱਦੇ ‘ਤੇ ਸੰਘ ਮੋਦੀ ਸਰਕਾਰ ਨੂੰ ਇਕ ਸਾਲ ਤੱਕ ਦੇਖੇਗਾ ਅਤੇ ਉਸ ਦੇ ਮਗਰੋਂ ਕੋਈ ਫੈਸਲਾ ਲਵੇਗਾ। ਵੈਦ ਇੱਥੇ ਆਰ. ਐੱਸ. ਐੱਸ ਦੇ ਕਾਰਕੂਨਾਂ ਦੀ ਟਰੇਨਿੰਗ ਲਈ ਲੱਗੇ ਕੈਂਪ ਨੂੰ ਸੰਬੋਧਨ ਕਰਨ ਆਏ ਸਨ।
ਫ਼ਰੀਦਕੋਟ (11 ਸਤੰਬਰ 2014): ਨਜ਼ਾਇਜ ਅਸਲੇ ਦੇ ਕੇਸ ਵਿੱਚ ਗ੍ਰਿਫਤਾਰ ਬਾਬਾ ਦਾਦੂਵਾਲ ਨੂੰ ਅੱਜ ਸਥਾਨਕ ਵਧੀਕ ਸੈਸ਼ਨ ਜੱਜ ਕਰਨੈਲ ਸਿੰਘ ਦੀ ਅਦਾਲਤ ਨੇ ਜ਼ਮਾਨਤ ਮਨਜ਼ੂਰ ਕਰਦਿਆਂ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ। ਬਾਬਾ ਬਲਜੀਤ ਸਿੰਘ ਦਾਦੂਵਾਲ ਦੇ ਦੋ ਸਾਥੀਆਂ ਰਣਬੀਰ ਸਿੰਘ ਤੇ ਰਜਿੰਦਰ ਸਿੰਘ ਨੂੰ ਨਾਜਾਇਜ਼ ਅਸਲਾ ਰੱਖਣ ਦੇ ਦੋਸ਼ਾਂ ਤਹਿਤ ਦਰਜ ਕੇਸ ਵਿੱਚ ਜ਼ਮਾਨਤ ਮਿਲ ਗਈ ਹੈ। ਦੱਸਣਯੋਗ ਹੈ ਕਿ ਜੈਤੋ ਪੁਲੀਸ ਨੇ 21 ਅਗਸਤ ਨੂੰ ਬਾਬਾ ਦਾਦੂਵਾਲ ਅਤੇ ਉਸ ਦੇ ਦੋ ਸੇਵਾਦਾਰਾਂ ਨੂੰ ਪਿੰਡ ਸੇਵੇਵਾਲਾ ਕੋਲੋਂ ਇੱਕ ਨਾਕੇ ਦੌਰਾਨ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 10 ਹਥਿਆਰ ਬਰਾਮਦ ਕੀਤੇ ਸਨ।
ਇਸਲਾਮਾਬਾਦ, ਪਾਕਿਸਤਾਨ (11 ਸਤੰਬਰ 2014 ): ਪਾਕਿਸਤਾਨ ਦੇ ਪੇਸ਼ਾਵਰ ਸੂਬੇ ਵਿੱਚ 6 ਸਤੰਬਰ ਨੂੰ ਦੋ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ 28 ਸਾਲਾ ਸਿੱਖ ਨੌਜਵਾਨ ਦੇ ਸ਼ੱਕੀ ਕਾਤਲਾਂ ਦੇ ਸੱਕੈਚ ਅੱਜ ਪੁਲਿਸ ਨੇ ਜਾਰੀ ਕੀਤੇ ਹਨ।
ਸਾਹਿਬ (12 ਸਤੰਬਰ 2014): ਜੰਮੂ ਕਸ਼ਮੀਰ ਵਿੱਚ ਹੋਈ ਜਿਆਦਾ ਬਾਰਿਸ਼ ਕਾਰਨ ਆਏ ਹੜਾਂ ਨਾਲ ਹਾਲਾਤ ਬਹੁਤ ਖਰਾਬ ਹੋ ਚੁਕੇ ਹਨ, ਹੁਣ ਤੱਕ ਡੇਢ ਸੌ ਤੋਂ ਵੱਧ ਲੋਕਾਂ ਦੀਆਂ ਜਾਨਾਂ ਜਾ ਚੁੱਕੀਆਂ ਹਨ।ਕਈ ਲੋਕ ਅਜੇ ਵੀ ਅਸੁਰੱਖਿਅਤ ਥਾਵਾਂ ਤੇ ਫਸੇ ਹੋਏ ਹਨ। ਅਜਿਹੇ ਹਾਲਾਤਾਂ ਵਿੱਚ ਖਾਣ ਪੀਣ,ਕੱਪੜੇ- ਲੀੜੇ ਅਤੇ ਹੋਰ ਜਰੂਰੀ ਚੀਜ਼ਾਂ ਦੀ ਘਾਟ ਹੋਣਾਂ ਕਦੁਰਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।