Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 13, 2014

September 13, 2014

ਕੇਂਦਰ ਵਿੱਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਬਨਣ ਤੋਂ ਬਾਅਦ ਇਸ ਤਰਾਂ ਲੱਗਦਾ ਹੈ ਕਿ ਕੱਟੜ ਹਿੰਦੂਵਾਦੀ ਜੱਥੇਬੰਦੀ ਆਰ. ਐੱਸ. ਐੱਸ ਨੇ ਪੰਜਾਬ ਨੂੰ ਵਿਸ਼ੇਸ਼ ਕਰਕੇ ਆਪਣੇ ਨਿਸ਼ਾਨੇ ‘ਤੇ ਰੱਖਿਆ ਹੋਇਆ ਹੈ।ਮੋਦੀ ਸਰਕਾਰ ਦੇ ਆਉਣ ਤੋਂ ਬਾਅਦ ਇਸ ਥੋੜੇ ਸਮੇਂ ਵਿੱਚ ਹੀ ਆਰ. ਐੱਸ. ਐੱਸ ਮੁਖੀ ਭਾਗਵਤ ਨੇ ਪੰਜਾਬ ਦੇ ਤਿੰਨ ਦੋਰੇ ਕੀਤੇ ਹਨ। ਇਸ ਸਮੇਂ ਭਾਗਵਤ ਦੌਰਾਹੇ ਵਿੱਚ ਆਰ. ਐੱਸ. ਐੱਸ ਵੱਲੋਂ ਸ਼ੁਰੂ ਕੀਤੇ ਗਏ ਪੰਜ ਦਿਨਾਂ ਸਿਖਲਾਈ ਕੈਂਪ ਵਿੱਚ ਆਰ. ਐੱਸ. ਐੱਸ ਕਾਰਕੂਨਾਂ ਨੂੰ ਸੰਬੋਧਨ ਕਰਨ ਆਇਆ ਹੋਇਆ ਹੈ।
ਪਿਛਲੇ ਕਈ ਮਹੀਨਿਆਂ ਤੋਂ ਮਰ ਚੁੱਕੇ ਡੇਰਾ ਦਿਵਿਆ ਜਿਓਤੀ ਜਾਗਿ੍ਤੀ ਸੰਸਥਾਨਨੂਰ ਮਹਿਲ ਦੇ ਮੁਖੀ ਆਸ਼ੂਤੋਸ਼ ਉਰਫ਼ ਮਹੇਸ਼ ਕੁਮਾਰ ਝਾਅ ਦੀ ਲਾਸ਼ ਦੀ ਮੰਗ ਕਰਕੇ ਉਸਦੇ ਪੱਤਰ ਹੋਣ ਦਾ ਦਾਅਵਾ ਕਟਨ ਵਾਲੇ ਦਲੀਪ ਵੱਲੋਂ ਪਾਈ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ।
ਪਾਕਿਸਤਾਨ ਵਿੱਚ ਸਿੱਖਾਂ ਸਮੇਤ ਘੱਟ ਗਿਣਤੀਆਂ ਖਿਲਾਫ ਹੋ ਰਹੇ ਨਸਲੀ ਹਮਲਿਆਂ ਜਿੰਨ੍ਹਾਂ ਵਿੱਚ ਕਈ ਸਿੱਖਾਂ ਦੀ ਜਾਨ ਚਲੀ ਗਈ ਹੈ, ਦੇ ਕਾਰਣ ਇਥੋਂ ਘੱਟ ਗਿਣਤੀਆਂ ਨੇ ਹਿਜ਼ਰਤ ਕਰਨਾ ਸ਼ੁਰੂ ਕਰ ਦਿੱਤਾ ਹੈ।ਇਸੇ ਦੌਰਾਨ ਪੰਜ ਸਿੱਖ ਪਰਿਵਾਰ ਪਾਕਿਸਤਾਨ ਛੱਡਕੇ ਭਾਰਤ ਹਿਜ਼ਰਤ ਕਰ ਗਏ ਹਨ।
ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਨੂੰ ਚੁਣੌਤੀ ਦੇਣ ਲਈ ਫਤਿਹਗੜ੍ਹ ਸਾਹਿਬ ਦੇ ਇੱਕ ਵਕੀਲ ਵੱਲੋਂ ਪਾਈ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਅੱਜ ਖ਼ਾਰਜ ਕਰ ਦਿੱਤੀ ਗਈ ਹੈ।
ਭਾਰਤੀ ਮੁੱਖ ਚੋਣ ਕਮਿਸ਼ਨ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਪ੍ਰੈੱਸ ਨੂੰ ਦੱਸਿਆ ਕਿ ਮਹਾਰਾਸ਼ਟਰ ਅਤੇ ਹਰਿਆਣਾ ਵਿਚ 15 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣਗੀਆਂ।ਅੱਜ ਚੋਣ ਕਮਿਸ਼ਨ ਦੇ ਮੁੱਖ ਦਫ਼ਤਰ ਵਿਚ ਮੁੱਖ ਚੋਣ ਕਮਿਸ਼ਨਰ ਵੀ.ਐਸ. ਸੰਮਥ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਦੋਵਾਂ ਸੂਬਿਆਂ 'ਚ ਇਕ ਦਿਨ ਵਿਚ ਹੀ ਚੋਣਾਂ ਕਰਵਾ ਲਈਆਂ ਜਾਣਗੀਆਂ । ਮਹਾਰਾਸ਼ਟਰ ਵਿਚ 288 ਸੀਟਾਂ ਜਦ ਕਿ ਹਰਿਆਣਾ ਵਿਚ 90 ਵਿਧਾਨ ਸਭਾ ਸੀਟਾਂ 'ਤੇ ਚੋਣ ਹੋਵੇਗੀ ।
ਚੰਡੀਗੜ੍ਹ (12 ਸਤੰਬਰ, 2014) : ਪਾਕਿਸਤਾਨ ਵਿੱਚ ਸਿੱਖਾਂ 'ਤੇ ਹੋ ਰਹੇ ਕਾਤਲਾਨਾ ਹਮਲਿਆਂ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਕੇ ਦਖਲ ਦੀ ਮੰਗ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਹਾਲ ਹੀ ਦੇ ਹਫ਼ਤਿਆਂ ਦੌਰਾਨ ਪਾਕਿਸਤਾਨ ਦੇ ਵੱਖ ਵੱਖ ਹਿੱਸਿਆਂ ਵਿੱਚ ਅਣਪਛਾਤੇ ਹਮਲਾਵਰਾਂ ਵਲੋਂ ਬਹੁਤ ਸਾਰੇ ਬੇਗੁਨਾਹ ਸਿੱਖਾਂ ਦੀ ਹੱਤਿਆ ਕੀਤੀ ਗਈ ਹੈ ਜਿਸ ਦੀ ਰਿਪੋਰਟ 9 ਸਤੰਬਰ, 2014 ਦੇ ਹਿੰਦੁਸਤਾਨ ਟਾਈਮਜ਼ ਵਿੱਚ ਛਪੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।