Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 14, 2014

September 14, 2014

ਲਹਿੰਦੇ ਪੰਜਾਬ ਦੀ ਸਰਕਾਰ ਰਾਜ ਦੀ ਆਰਥਿਕ ਹਾਲਤ ਵਿੱਚ ਸੁਧਾਰ ਲਿਆਉਣ ਲਈ ਯਤਨ ਕਰ ਰਹੀ ਹੈ।ਇਸ ਆਰਥਿਕ ਸੁਧਾਰ ਦੇ ਪਹਿਲੇ ਪੜਾਅ ਵਿੱਚ ਲਹਿੰਦੇ ਪੰਜਾਬ ਦੀ ਸਰਕਾਰ ਦਾ ਵਿਸ਼ੇਸ਼ ਜ਼ੋਰ ਪੰਜਾਬ ਵਿੱਚ ਸਿੱਖ ਦੀਆਂ ਯਾਤਰਾਵਾਂ ਨੂੰ ਉਤਸ਼ਾਹਿਤ ਕਰਨ ‘ਤੇ ਹੈ।
ਦਿੱਲੀ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਦੇ ਮਾਮਲੇ ਸਬੰਧੀ ਪੈੱਸ ਨਾਲ ਗੱਲ ਕਰਦਿਆਂ ਬਾਦਲ ਦਲ ਦੇ ਮੀਤ ਪ੍ਰਧਾਨ ਅਵਤਾਰ ਸਿੰਘ ਹਿੱਤ ਨੇ ਕਿਹਾ ਕਿ ਜੇਕਰ ਸੱਤਾ 'ਚ ਹੋਣ ਦੇ ਬਾਵਜੂਦ ਭਾਜਪਾ ਸਿੱਖਾਂ ਨੂੰ ਇਨਸਾਫ਼ ਨਹੀਂ ਦਿਵਾ ਸਕੀ ਤਾਂ ਭਵਿੱਖ 'ਚ ਇਨਸਾਫ਼ ਦੀ ਉਮੀਦ ਬਿਲਕੁਲ ਹੀ ਖ਼ਤਮ ਹੋ ਜਾਵੇਗੀ,ਕਿਉਂਕਿ ਉਸ ਤੋਂ ਬਾਅਦ ਦੀਆਂ ਦੂਜੀਆਂ ਸਰਕਾਰਾਂ ਸਾਨੂੰ ਇਹ ਉਲਾਂਭਾ ਦੇਣਗੀਆਂ ਕਿ ਜਦ ਤੁਹਾਡੀ ਆਪਣੀ ਭਾਈਵਾਲੀ ਸਰਕਾਰ (ਭਾਜਪਾ) ਹੀ ਇਨਸਾਫ਼ ਨਹੀਂ ਦਿਵਾ ਸਕੀ ਤਾਂ ਭਵਿੱਖ ਦੀਆਂ ਦੂਜੀਆਂ ਸਰਕਾਰਾਂ ਪਾਸੋਂ ਸਿੱਖ ਕਤਲੇਆਮ ਮਸਲੇ'ਚ ਇਨਸਾਫ਼ ਦੀਆਂ ਉਮੀਦਾਂ ਕਿਵੇਂ ਰੱਖ ਸਕਦੇ ਹੋ।
ਜੰਮੂ ਕਸ਼ਮੀਰ ਭਾਰੀ ਮੀਂਹ ਪੈਣ ਨਾਲ ਹੋਈ ਤਬਾਹੀ ਨੇ ਜਿੱਥੇ ਜਾਨ ਮਾਲ ਦਾ ਨੁਕਸਾਨ ਕਰਕੇ ਕਸ਼ਮੀਰ ਦੇ ਲੋਕਾਂ ਦਾ ਜੀਣਾ ਮੁਹਾਲ ਕੀਤਾ ਹੋਇਆ ਹੈ, ੳੁੱਥੇ ਸਿੱਖ ਕੌਮ ਗਰੂਆਂ ਵੱਲੋਂ ਬਖਸ਼ਸ਼ਿ ਕੀਤੀ ਜੀਵਣ ਜਾਂਚ ਅਨੁਸਾਰ ਹੜਾਂ ਤੋਂ ਪ੍ਰਭਾਵਿੱਤ ਦੁਖੀ ਮਾਨਵਤਾ ਸੇਵਾ ਤਨ ਮਨ ਧਨ ਨਾਲ ਕਰਕੇ ਗੁਰੂਆਂ ਦੇ ਹੁਕਮਾਂ ‘ਤੇ ਫੁੱਲ ਚੜ੍ਹਾ ਰਹੀ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਿੱਥੇ ਪੂਰੀ ਸਰਗਰਮੀ ਨਾਲ ਜੰਮੂ ਕਾਸ਼ਮੀਰ ਦੇ ਹੜਾਂ ਤੋਂ ਪ੍ਰਭਾਵਿਤ ਲੋਕਾਂ ਦੀ ਸੇਵਾ ਵਿੱਚ ਜੁਟੀ ਹੋਈ ਹੈ, ਉੱਥੇ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸਿੱਖ ਰਿਲੀਫ ਜਥੇਬੰਦੀ ਯੂ.ਕੇ. ਨੇ ਵੀ ਆਪਣੇ ਹੱਥ ਅੱਗੇ ਵਧਾਉਂਦਿਆਂ ਰਾਹਤ ਸਮੱਗਰੀ ਦੀ ਖੇਪ ਰਵਾਨਾ ਕੀਤੀ।
ਪ੍ਰਸਿੱਧ ਕ੍ਰਿਕਟਰ ਯੁਵਰਾਜ ਸਿੰਘ ਨੇ ਸ਼ੁੱਕਰਵਾਰ ਨੂੰ ਭਾਜਪਾ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਨਾਲ ਇਹ ਚਰਚੇ ਛਿੜ ਪਏ ਹਨ ਕਿ ਉਹ ਪਾਰਟੀ ’ਚ ਸ਼ਾਮਲ ਹੋਣ ਜਾ ਰਹੇ ਹਨ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ’ਚ ਭਗਵਾ ਪਾਰਟੀ ਲਈ ਪ੍ਰਚਾਰ ਵੀ ਕਰਨਗੇ। ਉਂਜ ਭਾਜਪਾ ਸੂਤਰਾਂ ਦਾ ਕਹਿਣਾ ਹੈ ਕਿ ਯੂਵਰਾਜ ਆਪਣੇ ਪਿਤਾ ਯੋਗਰਾਜ ਸਿੰਘ ਲਈ ਟਿਕਟ ਦੀ ਮੰਗ ਕਰ ਰਹੇ ਹਨ। ਯੋਗਰਾਮ ਸਿੰਘ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਨੈਲੋ ਦੀ ਟਿਕਟ ’ਤੇ ਪੰਚਕੂਲਾ ਤੋਂ ਚੋਣ ਹਾਰ ਚੁੱਕੇ ਹਨ।
ਲੱਗਭਗ ਪਿਛਲੀਆਂ ਤਿੰਨ ਸਦੀਆਂ ਤੋਂ ਇੰਗਲੈਂਡ ਦਾ ਹਿੱਸਾ ਬਣੇ ਆ ਰਹੇ ਸਕਾਟਲੈਂਡ ਨੇ ਹੁਣ ਇਸ ਤੋਂ ਅਲੱਗ ਹੋਣ ਦਾ ਫੈਸਲਾ ਕੀਤਾ ਹੈ। ਇੰਗਲੈਂਡ ਤੋਂ ਤੋਂ ਵੱਖ ਹੋਣ ਬਾਰੇ ਸਕਾਟਲੈਂਡ ’ਚ 18 ਸਤੰਬਰ ਨੂੰ ਕਰਵਾਈ ਜਾ ਰਹੀ ਰਾਏਸ਼ੁਮਾਰੀ ’ਚ ਏਸ਼ਿਆਈ ਮੂਲ ਦੇ ਭਾਈਚਾਰੇ ਦੀ ਭੂਮਿਕਾ ਨੂੰ ਅਹਿਮ ਮੰਨਿਆ ਜਾ ਰਿਹਾ ਹੈ.ਜਿਸ ਵਿੱਚ ਕਾਫੀ ਸੰਖਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।