Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 15, 2014

September 15, 2014

ਸਿੱਖ ਸੰਸਾਰ ਵਿੱਚ ਜਿੱਥੇ ਵੀ ਵੱਸਦਾ ਹੈ, ਉੱਥੋਂ ਹੀ ਉਹ ਗੁਰਦੁਆਰਾ ਸਾਹਿਬ, ਸ਼੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪੰਜ ਕੱਕਾਰੀ ਰਹਿਤ ਮਰਿਆਦਾ ਰਾਹੀਂ ਆਪਣੇ ਵਿਰਸੇ ਨਾਲ ਜੁੜਿਆ ਹੋਇਆਹੈ। ਭਲੇ ਹੀ ਸਿੱਖਾਂ ਨੂੰ ਆਪਣੀ ਪੰਜ ਕੱਕਾਰੀ ਰਹਿਤ ਕਰਕੇ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਪਰ ਸਿੱਖਾਂ ਦੀ ਹਮੇਸ਼ਾ ਇਹੀ ਕੋਸ਼ਿਸ਼ ਰਹੀ ਹੈ ਕਿ ਸੰਸਾਰ ਨੂੰ ਪੰਜ ਕੱਕਾਰੀ ਰਹਿਤ ਤੋਂ ਜਾਣੂ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਇਸ ਸਬੰਧੀ ਕੋਈ ਮੁਸ਼ਕਿਲ ਨਾ ਆਵੇ ਅਤੇ ਨਾ ਹੀ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇ।ਇਸੇ ਪਰਿਪੇਖ ਵਿੱਚ ਹੀ ਨਿਉਜ਼ੀਲੈਂਡ ਵਿੱਚ ਵੱਸਦੇ ਸਿੱਖਾਂ ਨੇ ਕ੍ਰਿਪਾਨ ਨੂੰ ਧਾਰਨ ਕਰਨ ਲਈ ਦੇਸ਼ ਵਿੱਚ ਆਉਦੀ ਮੁਸ਼ਕਲ ਦੇ ਮੱਦੇਨਜ਼ਰ ਸਰਕਾਰ ਤੱਕ ਪਹੁੰਚ ਕੀਤੀ ਹੈ।
ਦੋ ਦਿਨਾ ਮਾਈ ਭਾਗੋ ਗਤਕਾ ਕੱਪ (ਮਹਿਲਾ) ਚੈਂਪੀਅਨਸ਼ਿਪ (ਪੰਜਾਬ ਰਾਜ ਮਹਿਲਾ ਗੱਤਕਾ ਚੈਂਪੀਅਨਸ਼ਿਪ) ਪੰਜਾਬ ਗੱਤਕਾ ਐਸੋਸੀਏਸ਼ਨ ਵੱਲੋਂ 27 ਸਤੰਬਰ ਤੋਂ ਸ਼ਾਹੀ ਫ਼ਿਜ਼ੀਕਲ ਕਾਲਜ ਝਕੜੌਦੀ, ਸਮਰਾਲਾ ਜਿਲਾ ਲੁਧਿਆਣਾ ਵਿਖੇ ਕਰਵਾਈ ਜਾ ਰਹੀ ਹੈ ਜਿਸ ਵਿੱਚ ਰਾਜ ਦੇ ਸਾਰੇ ਜਿਲਿਆਂ ਵਿੱਚੋਂ ਲੜਕੀਆਂ ਦੀਆਂ ਗੱਤਕਾ ਟੀਮਾਂ ਭਾਗ ਲੈਣਗੀਆਂ।
ਸੰਸਾਰ ਦੇ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਅਤੇ ਮਿਹਨਤ ਸਦਕਾ ਧਾਂਕ ਜਮਾਉਣ ਵਾਲੇ ਸਿੱਖਾਂ ਲਈ ਹੁਣ ਮਾਡਲਿੰਗ ਦਾ ਖੇਤਰ ਵੀ ਨਵਾਂ ਨਹੀਂ ਰਿਹਾ।ਦੂਨੀਆਂ ਦੀ ਸਭ ਤ ਵੱਡੀੋਂ ਮੋਬਾਇਲ ਫੋਨਾਂ ਦੀ ਕੰਪਨੀ ਸੈਮਸੰਗ ਨੇ ਆਪਣੀ ਕੰਪਨੀ ਦੇ ਨਵੇਂ ਮੋਬਾਇਲ ਫੋਨ ਦੀ ਮਸ਼ਹੂਰੀ ਲਈ ਇੱਕ ਸਿੱਖ ਮਾਡਲ ਦੀਆਂ ਸੇਵਾਵਾਂ ਲਈਆਂ ਹਨ।
ਅੱਜ ਆਮ ਆਦਮੀ ਪਾਰਟੀ (ਪੰਜਾਬ) ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ‘ਆਪ’ ਦੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਨਗਰ ਨਿਗਮ ਦੀਆਂ ਚੋਣਾਂ ਲਈ ਤਿਆਰ ਰਹਿਣ ਅਤੇ ਅਕਾਲੀ -ਭਾਜਪਾ ਸਰਕਾਰ ਦੀਆਂ ਵਧੀਕੀਆਂ ਤੇ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਸਾਰੋਕਾਰਾਂ ਦੀ ਗੱਲ ਨਾ ਕਰਨ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਨਿਜ਼ਾਮ ਤੋਂ ਲੋਕ ਅੱਕ ਚੁੱਕੇ ਹਨ।
ਭਾਰਤ ਵਿੱਚ ਰਹਿ ਰਹੀਆਂ ਘੱਟ ਗਿਣਤੀਆਂ ਖਿਲਾਫ ਆਰ. ਐੱਸ. ਐੱਸ, ਸ਼ਿਵ ਸੈਨਾ ਅਤੇ ਵਿਸ਼ਵ ਹਿੰਦੂ ਪ੍ਰੀਸ਼ਦ ਵਰਗੀਆਂ ਭਗਵਾਂ ਕੱਟੜਵਾਦੀ ਸੰਸਥਾਵਾਂ ਵੱਲੋਂ ਫੈਲਾਈ ਜਾ ਰਹੀ ਨਫਰਤ ਨੂੰ ਰੋਕਣ ਲਈ ਭਾਜਪਾ ਸਰਕਾਰ ਕੁਝ ਨਹੀਂ ਕਰ ਰਹੀ, ਇਸ ਲਈ ਘੱਟ ਗਿਣਤੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਵਿਰੁੱਧ ਫੈਲਾਈ ਜਾ ਰਹੀ ਨਫਰਤ ਨੂੰ ਰੋਕਣ ਲਈ ਕੌਮੀ ਘੱਟ ਗਿਣਤੀ ਕਮਿਸ਼ਨ ਨੂੰ ਕਦਮ ਚੁੱਕਣੇ ਚਾਹੀਦੇ ਹਨ।
ਅਣਪਛਾਤੇ ਹਮਲਾਵਰਾਂ ਦੇ ਹਮਲਿਆਂ ਦਾ ਸ਼ਿਕਾਰ ਹੋ ਰਹੇ ਸਿੱਖ ਹੁਣ ਪਾਕਿਸਤਾਨ ਛੱਡਕੇ ਕਿਸੇ ਹੋਰ ਜਗਾਂ ਪਨਾਹ ਲੈਣ ਬਾਰੇ ਸੋਚ ਰਹੇ ਹਨ। ਪਾਕਿਸਤਾਨ ‘ਚ ਸਦੀਆਂ ਤੋਂ ਰਹਿ ਰਿਹਾ ਸਿੱਖ ਭਾਈਚਾਰਾ ਪਿਛਲੇ ਕੁਝ ਚਿਰ ਤੋਂ ਲਗਾਤਾਰ ਨਸਲੀ ਹਮਲਿਆਂ ਦਾ ਸ਼ਿਕਾਰ ਹੋ ਰਿਹਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।