ਕੇਂਦਰ ਵਿੱਚ ਮੋਦੀ ਦੀ ਅਗਵਾਈ ਵਿੱਚ ਭਾਜਪਾ ਸਰਕਾਰ ਆਉਣ ਤੋਂ ਬਾਅਦ ਹਿੰਦੂਵਾਦੀ ਖਰੂਦੀਆਂ ਬਜਰੰਗ ਦਲ, ਵਿਸ਼ਵ ਹਿੰਦੂ ਪਰਿਸ਼ਦ ਅਤੇ ਆਰ. ਐੱਸ. ਐੱਸ ਦੀਆਂ ਘੱਟ ਗਿਣਤੀਆਂ ਪ੍ਰਤੀ ਗੈਰ ਮਨੁੱਖੀ ਕਾਰਵਾਈਆਂ ਹੱਦਾਂ ਪਾਰ ਕਰ ਰਹੀਆਂ ਹਨ।ਅੱਜਨ ਜਦ ਸਥਾਨਿਕ ਵਿਕਰਮ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਮਨੁੱਖਤਾ ਦੇ ਆਧਾਰ ‘ਤੇ ਜੰਮੂ ਕਸ਼ਮੀਰ ਦੇ ਹੜ੍ਹ ਪੀੜਤ ਵਿਦਿਆਰਥੀਆਂ ਦੀ ਸਹਾਇਤਾ ਲਈ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਤਾਂ ਉਨ੍ਹਾਂ ਉਤੇ ਕੁੱਝ ਹਿੰਦੂ ਅੱਤਵਾਦੀਆਂ ਨੇ ਹਮਲਾ ਕਰ ਦਿਤਾ।