Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 18, 2014

September 18, 2014

ਪੰਜਾਬ ਪੁਲਿਸ ਵਿਸ਼ੇਸ਼ ਅਪਰੇਸ਼ਨ ਸੈੱਲ ਨੇ ਖਾਲਿਸਤਾਨ ਜਿੰਦਾਬਾਦ ਫੋਰਸ (ਨੀਟਾ ਗਰੁੱਪ) ਨਾਲ ਸਬੰਧਿਤ ਰਹੇ ਅਤੇ ਹੁਣ ਬੱਬਰ ਖ਼ਾਲਸਾ ਦੇ ਚੋਟੀ ਦੇ ਖਾੜਕੂਆਂ 'ਚ ਸ਼ੁਮਾਰ ਖਾੜਕੂ ਰਤਨਦੀਪ ਸਿੰਘ ਵਾਸੀ ਸਫੈਦੋ ਹਰਿਆਣਾ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਹੈ।
ਅਮਰੀਕਾ ਤੋਂ ਹਰਿਮੰਦਰ ਸਾਹਿਬ ਯਾਤਰਾ ਕਰਨ ਆਏ ਵਿਦਿਆਰਥੀਆਂ ਨੇ ਜਦ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਦਾਸ ਲੰਗਰ ਹਾਲ ਵੱਡੀ ਗਿਣਤੀ ਵਿੱਚ ਲੰਗਰ ਛਕਦੇ ਵੇਖਿਆਂ ਤਾਂ ਉਹ ਸਿੱਖ ਧਰਮ ਵੱਲੋਂ ਚਲਾਈ ਜਾ ਰਹੀ ਲੰਗਰ ਦੀ ਪ੍ਰਥਾ ਤੋਂ ਇੰਨੇ ਪ੍ਰਭਾਵਿਤ ਹੋਏ ਕਿ ਉਨ੍ਹਾਂ ਨੇ ਐਨ ਅਰਬਰ ਵਿਚ ਮਿਸ਼ੀਗਨ ਯੂਨੀਵਰਸਿਟੀ ਵਿਖੇ ਇਕ ਦਿਨ ਲਈ ਲੰਗਰ ਦਾ ਪ੍ਰਬੰਧ ਕੀਤਾ ਹੈ।ਇਹ ਅਮਰੀਕੀ ਵਿਦਿਆਰਥੀ ਇਸ ਸਾਲ ਦੇ ਸ਼ੁਰੂ ਵਿਚ ਇੱਥੇ ਯਾਤਰਾ 'ਤੇ ਆਏ ਸਨ।
ਭਾਰਤ ਦੀ ਯਾਤਰ ‘ਤੇ ਆਏ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਭਾਰਤ-ਚੀਨ ਸਰਹੱਦ ‘ਤੇ ਘਟਨਾਵਾਂ ਇਸੇ ਤਰਾਂ ਹੀ ਵਾਪਰਦੀਆਂ ਰਹਿਣਗੀਆਂ ਜਦ ਤੱਕ ਸਰਹੱਦੀ ਖੇਤਰ ਦੀ ਪੂਰੀ ਤਰਾਂ ਨਿਸ਼ਾਨਦੇਹੀ ਨਹੀਂ ਕੀਤੀ ਜਾਂਦੀ।
ਅਮਰੀਕਾ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਬਰਾਕ ਉਬਾਮਾ ਵਿੱਚਕਾਰ ਹੋਣ ਜਾ ਰਹੀ ਮੁਲਾਕਾਤ ਦੇ ਸਰਕਾਰੀ ਤੌਰ ‘ਤੇ ਥੋੜਾ ਸਮਾਂ ਪਹਿਲਾਂ ਕੀਤੇ ਐਲਾਨ ਤੋਂ ਬਾਅਦ ਅਮਰੀਕਾ ਸਥਿਤ ਸਿੱਖ ਜੱਥੇਬੰਦੀਆਂ ਵੱਲੋਂ ਅਮਰੀਕੀ ਰਾਸ਼ਟਰਪਤੀ ਭਵਨ “ਵਾਈਟ ਹਾਉਸ” ਜਿੱਥੇ ਦੋਹਾਂ ਦੇਸ਼ਾਂ ਦੇ ਆਗੂਆਂ ਨੇ ਬੈਠਕੇ ਗੱਲਬਾਤ ਕਰਨੀ ਹੈ, ਦੇ ਅੱਗੇ ਭਾਰਤੀ ਪ੍ਰਧਾਨ ਮੰਤਰੀ ਵੱਲੋਂ ਘੱਟ ਗਿਣਤੀਆਂ ‘ਤੇ ਜ਼ੁਲਮ ਕਰਨ ਅਤੇ ਉਨ੍ਹਾਂ ਨੂੰ ਅਪਮਾਣਤ ਕਰਨ ਖਿਲਾਫ ਮੁਜ਼ਾਹਰਾ ਕਰਨ ਦੀਆ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਗਲਾਸਗੋ: ਸਕਾਟਲੈਂਡ ਵਿਚ ਅਜ਼ਾਦੀ ਦੇ ਮਾਮਲੇ ਉੱਤੇ ਰਾਏਸ਼ੁਮਾਰੀ ਦੀ ਵੋਟ ਅੱਜ ਹੋਣ ਜਾ ਰਹੀ ਹੈ। ਇਸ ਇਤਿਹਾਸਕ ਚੋਣ ਵਿਚ ਸਕਾਟਲੈਂਡ ਵਾਸੀ ਅਜ਼ਾਦੀ ਦੇ ਹੱਕ ਵਿਚ ਹਾਂ ਜਾਂ ਨਾ ਵਿਚ ਜਵਾਬ ਦੇਣਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਰਾਤ ਚੀਨੀ ਰਾਸ਼ਟਰਪਤੀ ਸ਼ੀ ਜਿਨਫਿੰਗ ਨਾਲ ਆਪਣੀ ਮੁਲਾਕਾਤ 'ਚ ਘੁਸਪੈਠ ਦਾ ਮੁੱਦਾ ਚੁੱਕਿਆ। ਵਿਦੇਸ਼ ਮੰਤਰਾਲਾ ਨੇ ਅੱਜ ਇਹ ਜਾਣਕਾਰੀ ਦਿੱਤੀ। ਮੰਤਰਾਲਾ ਨੇ ਕਿਹਾ ਕਿ ਮੋਦੀ ਅਤੇ ਸ਼ੀ ਦੇ ਵਿਚਕਾਰ ਜਦੋਂ ਬੈਠਕ ਹੋਵੇਗੀ ਤਾਂ ਇਸ ਮੁੱਦੇ ਨੂੰ ਫਿਰ ਚੁੱਕਿਆ ਜਾਵੇਗਾ।
ਪੰਜਾਬ ਵਿੱਚ 90 ਵਿਆਂ ਦੇ ਦੌਰਾਨ ਪੁਲਿਸ ਵੱਲੋਂ ਨਾਮੀ ਸਿੱਖ ਖਾੜਕੂਆਂ ਦੀ ਜਗ੍ਹਾ ਆਮ ਸਿੱਖਾਂ ਨੂੰ ਚੁੱਕ ਕੇ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਾਰਕੇ ਵੱਡੇ ਇਨਾਮ ਅਤੇ ਤਰੱਕੀਆਂ ਲੈਣੀਆਂ, ਉਸ ਦੌਰ ਦਾ ਆਮ ਵਰਤਾਰਾ ਸੀ।ਅਜਿਹੇ ਕੇਸਾਂ ਵਿੱਚੋਂ ਭਾਂਵੇ ਜਿਆਦਾਤਰ ਕੇਸ ਕਾਨੂੰਨੀ ਚਾਰਾਜੋਈ ਜਾਂ ਪਲਿਸ ਅਤੇ ਰਾਜਸੀ ਵਿਅਕਤੀਆਂ ਦੇ ਗਠਜੋੜ ਦੇ ਦਬਾਅ ਕਰਕੇ ਸਾਹਮਣੇ ਨਹੀਂ ਆ ਸਕੇ, ਪਰ ਜਿਵੇਂ ਕਿ ਕਿਹਾ ਜਾਂਦਾ ਹੈ ਕਿ ਸੱਚ ਆਖਰ ਸੱਚ ਹੈ, ਝੂਠ ਦੇ ਹਾਜ਼ਾਰਾਂ ਪਰਦੇ ਪਾੜਕੇ ਸਾਹਮਣੇ ਆ ਜਾਂਦਾ ਹੈ।
ਗੁਰਮਤਿ ਦਾ ਨਿਡਰਤਾ ਨਾਲ ਪ੍ਰਚਾਰ ਕਰਨ ਵੱਲੇ ਕਥਾ ਵਾਚਕ ਨ ਸ਼੍ਰੋਮਣੀ ਕਮੇਟੀ ਦੇ ਇੱਕ ਮੈਨੇਜ਼ਰ ਅਤੇ ਮੁਲਾਜ਼ਮਾਂ ਵੱਲੋਂ ਅਗਵਾ ਕਰਕੇ ਧਮਕਾੳੇੁਣ ਦਾ ਮਾਮਲਾ ਸਾਹਮਣੇ ਆਇਆ ਹੈ।
ਪੰਜਾਬ ਵਿੱਚ ਨਗਰਪਾਲਿਕਾ ਚੋਣਾਂ ਸਬੰਧੀ ਗੱਲ ਕਰਦਿਆਂ ਪੰਜਾਬ ਰਾਜ ਦੇ ਚੋਣ ਕਮਿਸ਼ਨਰ ਐਸ.ਐਸ. ਬਰਾੜ ਨੇ ਕਿਹਾ ਹੈ ਕਿ ਰਾਜ ਵਿਚ ਨਗਰ ਨਿਗਮਾਂ, ਨਗਰ ਪ੍ਰੀਸ਼ਦਾਂ, ਨਗਰ ਪਾਲਿਕਾਵਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਇਸ ਸਾਲ 2 ਦਸੰਬਰ ਤੋਂ ਪਹਿਲਾਂ ਲਾਜ਼ਮੀ ਤੌਰ 'ਤੇ ਕਰਵਾ ਦਿੱਤੀਆਂ ਜਾਣਗੀਆਂ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।