Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 19, 2014

September 19, 2014

ਚੀਨੀ ਸੈਨਾ ਦੇ ਸਿਪਾਹੀਆਂ ਵੱਲੋਂ ਭਾਰਤੀ ਪ੍ਰਧਾਨ ਮੰਤਰੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਮੀਟਿੰਗ ਮਗਰੋਂ ਚਮੂਰ ਦਾ ਇਲਾਕਾ ਛੱਡ ਦੇਣ ਦੀਆਂ ਖ਼ਬਰਾਂ ਮਿਲੀਆਂ ਸਨ, ਪਰ ਹੁਣ ਰਿਪੋਰਟਾਂ ਮਿਲੀਆਂ ਹਨ ਕਿ ਚੀਨੀ ਫੌਜੀਆਂ ਨੇ ਫਿਰ ਦੁਬਾਰਾ ਭਾਰਤੀ ਕਬਜ਼ੇ ਵਾਲੇ ਇਲਾਕੇ ਵਿੱਚ ਆ ਵੜੇ ਹਨ ਅਤੇ ਇੱਕ ਪਹਾੜੀ ‘ਤੇ ਉਨ੍ਹਾਂ ਨੇ ਡੇਰਾ ਲਾ ਲਿਆ ਹੈ।
ਚੀਨੀ ਰਾਸ਼ਟਰਪਤੀ ਦੀ ਭਾਰਤੀ ਫੇਰੀ ਦੇ ਵਿਰੋਧ ਵਿੱਚ ਤਿੱਬਤੀ ਸ਼ਰਨਾਰਥੀਆਂ ਦਾ ਆਜ਼ਾਦੀ ਪ੍ਰਦਰਸ਼ਨ ਭਾਰਤ ਦੀ ਰਾਜਧਾਨੀ ਦਿੱਲੀ 'ਚ ਜਾਰੀ ਰਿਹਾ।ਪ੍ਰਦਰਸ਼ਨਕਾਰੀਆਂ ਨੇ ਹੱਥਾਂ 'ਚ ਤਿੱਬਤ ਦੇ ਝੰਡੇ ਲਏ ਹੋਏ ਸਨ ਤੇ ਚੀਨੀ ਗੁਲਾਮੀ ਵਿਰੁੱਧ ਤਿੱਬਤੀ ਆਜ਼ਾਦੀ ਦੇ ਨਾਅਰੇ ਲਗਾ ਰਹੇ ਸਨ।
ਭਾਜਪਾ ਅਤੇ ਸ਼ਿਵ ਸੈਨਾ ਵਿਚਕਾਰ ਪਿਛਲੇ ਸਮੇਂ ਤੋਂ ਚੱਲ ਰਿਹਾ ਤਨਾਅ ਇਸ ਪੱਧਰ ‘ਤੇ ਪਹੁੰਚ ਗਿਆ ਕਿ ਦੋਵੇਂ ਹਮ ਖਿਆਲੀ ਪਾਰਟੀਆਂ ਦੇ ਆਗੂ ਇੱਕ ਦੂਜੇ ਨਾਲੋਂ ਤੋੜ ਵਿਛੋੜਾ ਕਰਨ ਬਾਰੇ ਸੋਚ ਰਹੇ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਤੇ ਸੀਨੀਅਰ ਅਕਾਲੀ ਲੀਡਰ ਜਥੇਦਾਰ ਜਗਦੇਵ ਸਿੰਘ ਤਲਵੰਡੀ ਦਾ ਅੱਜ ਸਵੇਰੇ 9ਵਜੇ ਅਕਾਲ ਚਲਾਣਾ ਕਰ ਗਏ ਹਨ।
ਸਿੱਖ ਪ੍ਰਚਾਰਕ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਅੱਜ ਜਿਲਾ ਐਡੀਸ਼ਨਲ ਸ਼ੈਸ਼ਨ ਜੱਜ ਰਾਮ ਕੁਮਾਰ ਗਰਗ ਨੇ ਮਾਨਸਾ ਪੁਲਿਸ ਵੱਲੋਂ ਦਰਜ਼ ਮੁਕੱਦਮੇਂ ਵਿੱਚ ਜ਼ਮਾਨਤ ਦੇ ਦਿੱਤੀ ਹੈ।
ਸਿੱਖ ਸੰਘਰਸ਼ ਦੇ ਅਣਮੋਲ ਹੀਰੇ ਭਾਈ ਜਗਤਾਰ ਸਿੰਘ ਹਵਾਰਾ ਦੇ ਸਾਥੀ ਬਲਜੀਤ ਸਿੰਘ ਭਾਊ ਦਿੱਲੀ ਦੀ ਇੱਕ ਅਦਾਲਤ ਵੱਲੋਂ ਦੇਸ਼ ਧਰੋਹ ਦੇ ਕੇਸ ਵਿੱਚ ਸਜ਼ਾ ਸੁਣਾਉਣ ਤੋਂ ਬਾਅਦ ਤਿਹਾੜ ਜੇਲ੍ਹ 'ਚੋਂ ਅੱਜ ਸਾਢੇ ਛੇ ਸਾਲ ਮਗਰੋਂ ਰਿਹਾਅ ਹੋ ਗਿਆ।
ਸਕੌਟਲੈਂਡ ਦੇ ਇੰਗਲੈਂਡ ਤੋਂ ਅਜ਼ਾਦ ਹੋਣ ਲਈ ਕੱਲ ਵੋਟਾਂ ਪਈਆਂ ਸਨ, ਜਿੰਨਾਂ ਦੀ ਗਿਣਤੀ ਦੇਸ਼ ਭਰ ਵਿੱਚ ਹੋ ਰਹੀ ਹੈ, ਹੁਣ ਤੱਕ ਦੇ ਆਨ ਲਾਈਨ ਨਤੀਜ਼ੇ ਦੱਸਦੇ ਹਨ ਕਿ ਸਕੌਟਲੈਂਡ ਦੇ ਲੋਕਾਂ ਨੇ ਇੰਗਲੈਂਡ ਤੋਂ ਵੱਖ ਹੋਣ ਦੇ ਵਿਚਾਰ ਨੂੰ 10ਫੀਸਦੀ ਵਾਧੇ ਨਾਲ ਵੋਟਾਂ ਪਾ ਕੇ ਰੱਦ ਕਰ ਦਿੱਤਾ ਹੈ।
ਇੰਗਲੈਡ ਵਿੱਚ ਅਗਲੇ ਸਾਲ ਹੋ ਰਹੀਆਂ ਚੋਣਾਂ ਲਈ ਸਿੱਖ ਚੋਣ ਮੈਨੀਫੈਸਟੋ ਤਿਆਰ ਕੀਤਾ ਹੈ, ਜਿਸ ਨੂੰ ਮੂਲ ਰੂਪ ਵਿਚ 21 ਸਤੰਬਰ ਦੀ ਸਿੱਖ ਕਾਨਫਰੰਸ ਜੋ ਕਿ ਗੁਰੁ ਨਾਨਕ ਗੁਰਦੁਆਰਾ ਸਾਹਿਬ ਵਿੱਚ ਹੋ ਰਹੀ ਹੈ, ਵਿਚ ਪੇਸ਼ ਕੀਤਾ ਜਾਵੇਗਾ।
ਭਾਰਤ ਦੀ ਯਾਤਰਾ ‘ਤੇ ਆਏ ਚੀਨ ਦੇ ਰਾਸ਼ਟਰਪਤੀ ਜਿਨਪਿੰਗ ਨਾਲ ਮੁਲਾਕਾਤ ਦੌਰਾਨ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚੀਨੀ ਫੌਜ ਵੱਲੋਂ ਭਾਰਤੀ ਇਲਾਕੇ 'ਚ ਕਥਿਤ ਘੁਸਪੈਠ ਦੇ ਮਸਲੇ ਨੂੰ ਉਠਾਉਣ ਤੋਂ ਕੁਝ ਸਮੇਂ ਬਾਅਦ ਹੀ ਚੀਨੀ ਸੈਨਿਕ ਜੋ ਲੱਦਾਖ ਦੇ ਚੁਮਾਰ ਇਲਾਕੇ 'ਚ ਪਿਛਲੇ ਚਾਰ ਦਿਨਾਂ ਤੋਂ ਭਾਰਤੀ ਇਲਾਕੇ 'ਚ ਡੇਰਾ ਲਾਈ ਬੈਠੇ ਸਨ, ਅੱਜ ਦੇਰ ਰਾਤ ਭਾਰਤੀ ਇਲਾਕੇ 'ਚੋਂ ਪਿੱਛੇ ਹਟਣਾ ਸ਼ੁਰੂ ਹੋ ਗਏ ।

ਨਵੀਂ ਦਿੱਲੀ (18 ਸਤੰਬਰ, 2014): ਤਿੱਬਤ ਵਿੱਚ ਚੀਨੀ ਗੁਲਾਮੀ ਦਾ ਨਰਕ ਭੋਗਣ ਵਾਲੇ ਤਿੱਬਤੀਆਂ ਨੇ ਅੱਜ ਤਿੱਬਤ ਦੀ ਅਜ਼ਾਦੀ ਦੇ ਪੱਖ ਵਿੱਚ ਅਤੇ ਚੀਨ ਵੱਲੋਂ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਨੂੰ ਕੁਚਲਣ ਦੇ ਵਿਰੋਧ ਵਿੱਚ ਚੀਨੀ ਰਾਸ਼ਟਰਪਤੀ ਸ਼ੀ ਜ਼ਿਨਪਿੰਗ ਦੀ ਭਾਰਤੀ ਫੇਰੀ ਸਮੇਂ ਕਰੜਾ ਵਿਰੋਧ ਕੀਤਾ। ਦੱਖਣੀ ਦਿੱਲੀ ਵਿਚ ਭਾਰੀ ਗਿਣਤੀ ਵਿਚ ਤਿੱਬਤੀ ਸ਼ਰਨਾਰਥੀਆਂ ਨੇ ਹੈਦਰਾਬਾਦ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।