ਮਾਣਹਾਨੀ ਦੇ ਇੱਕ ਕੇਸ ਵਿੱਚ ਅਰਵਿੰਦ ਕੇਜਰੀਵਾਲ, ਵਕੀਲ ਪ੍ਰਸ਼ਾਂਤ ਭੂਸ਼ਣ, ਆਪ ਆਗੂ ਮਨੀਸ਼ ਸਿਸੋਦੀਆ ਅਤੇ ਸ਼ਾਜ਼ੀਆ ਇਲਮੀ ਖ਼ਿਲਾਫ਼ ਮਾਣਹਾਨੀ ਦਾ ਕੇਸ ਚਲੇਗਾ।ਅੱਜ ਪਟਿਆਲਾ ਹਾਊਸ ਅਦਾਲਤ ਨੇ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਦੇ ਬੇਟੇ ਵਲੋਂ ਦਰਜ ਮਾਣਹਾਨੀ ਕੇਸ ਵਿਚ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਸ਼ਾਜ਼ੀਆ ਇਲਮੀ, ਪ੍ਰਸ਼ਾਂਤ ਭੂਸ਼ਣ ਅਤੇ ਮਨੀਸ਼ ਸਿਸੋਦੀਆ ਖਿਲਾਫ ਦੋਸ਼ ਤੈਅ ਕਰ ਦਿੱਤੇ ਹਨ।