Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 23, 2014

September 23, 2014

ਦਿੱਲੀ (23 ਸਤੰਬਰ, 2014): ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਕੇ ਪੰਜਾਬ ਲਈ ਵਿਸ਼ੇਸ ਆਰਥਿਕ ਪੈਕੇਜ਼ ਦੀ ਮੰਗ ਕਰਦਿਆਂ ਸ਼੍ਰੀ ਦਰਬਾਰ ਸਾਹਿਬ 'ਤੇ ਜੂਨ 1984 ਵਿੱਚ ਭਾਰਤੀ ਫੌਜ ਵੱਲੋਂ ਕੀਤੇ ਹਮਲੇ ਤੋਂ ਬਾਅਦ ਵਿਦੇਸ਼ਾਂ ਵਿੱਚ ਬੈਠੇ ਪੰਥ ਪ੍ਰਸਤ ਸਿੱਖਾਂ ਦੀ ਭਾਰਤ ਸਰਕਾਰ ਨੇ ਇੱਕ ਵਿਸ਼ੇਸ ਕਾਲੀ ਸੂਚੀ ਤਿਆਰ ਕਰਕੇ ਉਨ੍ਹਾਂ ਦੇ ਭਾਰਤ ਆਉਣ 'ਤੇ ਪਾਬੰਦੀ ਲਗਾ ਦਿੱਤੀ, ਜੇਕਰ ਕਾਲੀ ਸੂਚੀ ਵਿੱਚ ਸ਼ੁਮਾਰ ਸਿੱਖਾਂ ਵਿੱਚੋਂ ਕੋਈ ਭਾਰਤ ਆਉਦਾ ਹੈ ਤਾਂ ਉਸਨੂੰ ਹਾਵਈ ਅੱਡੇ 'ਤੇ ਹੀ ਏਜੰਸੀਆਂ ਵੱਲੋਂ ਗ੍ਰਿਫਤਾਰ ਕਰਲਿਆ ਜਾਂਦਾ ਹੈ।
ਹਰਿਆਣਾ ਵਿੱਚ ਹੋ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਬਾਦਲ-ਦਲ ਇਨੈਲੋ ਇੱਕਠਿਆਂ ਚੋਣਾਂ ਲੜ ਰਿਹਾ ਹੈ। ਬਾਦਲ ਦਲ ਦੇ ਹਿੱਸੇ ਅੰਬਾਲਾ ਸ਼ਹਿਰੀ ਵਿਧਾਨ ਸਭਾ ਹਲਕਾ ਅਤੇ ਰੋੜੀ (ਜਿਲ੍ਹਾ ਸਿਰਸਾ) ਰਿਜ਼ਰਵ ਹਲਕਾ ਆਏ ਹਨ।ਅਤਜ ਬਾਦਲ ਦਲ ਨੇ ਵਿਧਾਨ ਸਭਾ ਹਲਕਾ ਰੋੜੀ ਤੋਂ ਆਪਣੇ ਉਮੀਦਵਾਰ ਦਾ ਐਲਨ ਕਰ ਦਿੱਤਾ ਹੈ।
ਚੰਡੀਗੜ( 23 ਸਤੰਬਰ, 2014): ਭਾਰਤ ਇੱਕ ਵੱਖ-ਵੱਖ ਭੂਗੋਲਿਕ ਖੇਤਰਾਂ ਅਤੇ ਸਭਿਆਚਾਰਾਂ ਵਾਲਾ ਵਿਸ਼ਾਲ ਦੇਸ਼ ਹੈ। ਇਸਦੇ ਵੱਖ- ਵੱਖ ਸਭਿਅਚਾਰਾਂ ਵਾਲੇ ਰਾਜਾਂ ਦੀਆਂ ਸਮੱਸਿਆਵਾਂ ਵੀ ਵੱਖ-ਵੱਖ ਹਨ। ਕੇਂਦਰ ਨਾਲੋਂ ਰਾਜਾਂ ਦੀ ਜਨਤਾ ਪ੍ਰਤੀ ਜ਼ਿਮੇਂਵਾਰੀ ਜ਼ਿਆਦਾ ਹੈ ਪਰ ਇਸ ਕੋਲ ਸਾਧਨ ਬਹੁਤ ਘੱਟ ਹਨ।ਭਾਰਤ ਦੇ ਆਰਥਿਕ ਢਾਂਚੇ 'ਤੇ ਕੇਂਦਰ ਸਰਕਾਰ ਦਾ ਪੂਰਾ ਕੰਟਰੋਲ਼ ਪਰ ਰਾਜਾਂ ਨੂੰ ਛੋਟੇ ਛੋਟੇ ਕੰਮਾਂ ਲਈ ਸਦਾ ਕੇਂਦਰ ਦੇ ਮੂੰਹ ਵੱਲ ਵੇਖਣਾ ਪੈਦਾ ਹੈ ਅਤੇ ਰਾਜ ਲੋਕਾਂ ਦੀ ਜਰੂਰਤ ਅਨੁਸਾਰ ਫੈਸਲੇ ਲੈਣ ਦੀ ਸਮਰੱਥਾ ਨਹੀਂ ਰੱਖਦੇ।
ਗਰੀਸ ਦੇ ਦੋ ਗੁਰਦੁਆਰਾ ਸਹਿਬਾਨ 'ਤੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਅੱਜ ਸਖ਼ਤ ਲਹਿਜੇ 'ਚ ਕਿਹਾ ਕਿ ਗਰੀਸ 'ਚ ਜੋ ਗੁਰਦੁਆਰਾ ਸਾਹਿਬ ਉਪਰ ਗੋਲੀਆਂ ਚਲਾਈਆਂ ਗਈਆਂ ਹਨ ਅਤੇ ਗੁਰਦੁਆਰਾ ਸਾਹਿਬ ਦੀ ਇਮਾਰਤ ਨਾਲ ਭੰਨਤੋੜ ਕੀਤੀ ਗਈ ਹੈ, ਇਹ ਅਤਿ ਘਿਨਾਉਣੀ ਘਟਨਾ ਹੈ।
ਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕੇਸ ਦੀ ਪਿਛਲੀ ਸੁਣਵਾਈ 'ਤੇ ਦਲੀਪ ਕੁਮਾਰ ਝਾਅ ਕੋਲੋਂ ਉਸ ਦੇ ਆਸ਼ੂਤੋਸ਼ ਦਾ ਪੁੱਤਰ ਹੋਣ ਬਾਰੇ ਦਾਅਵੇ ਦੀ ਪੁਖਤਗੀ ਕਰਦਿਆ ਸਬੂਤ ਮੰਗੇ ਜਾਣ ਦੇ ਜੁਆਬ ਵਿਚ ਵੀ ਅੱਜ ਦਲੀਪ ਵੱਲੋਂ ਭੇਜਿਆ ਗਿਆ ਉਸ ਦਾ 'ਡੀ ਹਾਈ ਸਕੂਲ' ਲਖਨੌਰ ਬਿਹਾਰ ਦਾ ਬਿਹਾਰ ਵਿਦਿਆਲਾ ਪ੍ਰੀਕਸ਼ਾ ਸਮਿਤੀ ਵੱਲੋਂ 1988 'ਚ ਜਾਰੀ ਕੀਤਾ ਗਿਆ ਵਿੱਦਿਆ ਪੱਤਰ ਵੀ ਪੇਸ਼ ਕੀਤਾ ਗਿਆ, ਜਿਸ ਵਿਚ ਉਸ ਦੇ ਪਿਤਾ ਦਾ ਨਾਂਅ ਮਹੇਸ਼ ਕੁਮਾਰ ਝਾਅ ਅਤੇ ਜਨਮ ਮਿਤੀ 8 ਜੁਲਾਈ, 1972 ਹੋਣ ਦਾ ਵੇਰਵਾ ਸ਼ਾਮਿਲ ਹੈ।
ਪਿਛਲੇ ਦਿਨਾਂ ਵਿੱਚ ਪੰਜਾਬ ਦੇ ਸਪੈਸ਼ਲ ਅਪਰੇਸ਼ਨ ਸ਼ੈੱਲ ਵੱਲੋਂ ਰਤਨਦੀਪ ਸਿੰਘ ਨੂੰ ਗ੍ਰਿਫਤਾਰ ਕਰਨ ਮਗਰੋਂ ਬਰਤਾਨੀਆ ਦੀਆਂ ਸਿੱਖ ਜਥੇਬੰਦੀਆਂ ਵਲੋਂ ਇਸ ਗੱਲ ਦੀ ਚਿੰਤਾ ਜਿਤਾਈ ਜਾ ਰਹੀ ਹੈ ਕਿ ਪੁਲਿਸ ਭਾਈ ਰਤਨਦੀਪ ਸਿੰਘ ਦੀ ਗ੍ਰਿਫਤਾਰੀ ਦੀ ਆੜ ਵਿੱਚ ਲੰਬੇ ਸਮੇਂ ਤੋਂ ਗ੍ਰਿਫਤਾਰ ਭਾਈ ਪਾਲ ਸਿੰਘ ਫਰਾਂਸ ਅਤੇ ਭਾਈ ਨਰਾਇਣ ਸਿੰਘ ਚੌੜਾ ਨੂੰ ਹੋਰ ਝੂਠੇ ਕੇਸਾਂ ਵਿੱਚ ਫਸਾ ਸਕਦੀ ਹੈ।
ਸਿੱਖ ਫੈਡਰੇਸ਼ਨ ਯੂ. ਕੇ. ਵੱਲੋਂ ਸੰਸਥਾ ਦੀ ਸਾਲਾਨਾ ਕਨਵੈਨਸ਼ਨ ਗੁਰੂ ਨਾਨਕ ਸਿੱਖ ਗੁਰਦੁਆਰਾ ਸੈਜ਼ਲੀ ਸਟਰੀਟ ਵੁਲਵਰਹੈਂਪਟਨ ਵਿਖੇ ਕਰਵਾਈ ਗਈ, ਜਿਸ ਮੌਕੇ ਦੇਸ਼ ਵਿਦੇਸ਼ 'ਚੋਂ ਹਜ਼ਾਰਾਂ ਸਿੱਖ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਪਾਰਲੀਮੈਂਟ ਮੈਂਬਰ ਪੈਟ ਮੈਕਫੈਡਨ, ਸਾਬਕਾ ਐਮ. ਪੀ. ਰੌਬ ਸੌਰਿਸ ਅਤੇ ਬਿਸ਼ਪ ਰੀਵਡ ਕਲੀਵ ਗਰੀਗੌਰੇ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।