Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 25, 2014

September 25, 2014

ਸਿੱਖਾਂ ਦੇ ਕੌਮੀ ਘਰ ਦੀ ਸਥਾਪਨਾ ਲਈ ਆਪਣੀ ਸਾਰੀ ਉਮਰ ਕੌਮ ਦੇ ਲੇਖੇ ਲਾਉਣ ਵਾਲੇ ਅਤੇ ਖਾਲਿਸਤਾਨ ਲਹਿਰ ਦੇ ਮੁੱਢਲੇ ਸੰਸਥਾਪਕਾਂ ਵਜੋਂ ਜਾਣੇ ਜਾਂਦੇ ਸ੍ਰ. ਗੰਗਾ ਸਿੰਘ ਇਸ ਫਾਨੀ ਸੰਸਾਰ ਤੋਂ ਰੁਖਸਤ ਹੋ ਗਏ ਹਨ।
ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਨਵੰਬਰ 1984 ਨੂੰ ਦਿੱਲੀ ਵਿੱਚ ਸਿੱਖਾਂ ਦੇ ਯੋਜਨਾਬੱਧ ਤਰੀਕੇ ਨਾਲ ਕੀਤੇ ਗਏ ਸਰਕਾਰੀ ਕਤਲੇਆਮ (ਸਿੱਖ ਨਸਲਕੁਸ਼ੀ) ਦੇ ਕੁਝ ਵਿਸ਼ੇਸ਼ ਮਾਮਲਿਆਂ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਦਫ਼ਤਰ 'ਚ ਰਾਜਮੰਤਰੀ ਜਤਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਵਿਸ਼ੇਸ਼ ਸਰਕਾਰੀ ਵਕੀਲ ਥਾਪਣ ਦੀ ਮੰਗ ਕਰਨ ਵਾਲਾ ਮੰਗ ਪੱਤਰ ਸੌਂਪਿਆਂ।
ਜਿਨਾਂ ਚਿਰ ਸਰਹੱਦੀ ਵਿਵਾਦ ਖਤਮ ਨਹੀਂ ਹੁੰਦਾ, ਉਨਾਂ ਚਿਰ ਅਜਿਹੀਆਂ ( ਘੁਸਪੈਠ ਵਰਗੀਆਂ) ਘਟਵਨਾਵਾਂ ਹੁੰਦੀਆਂ ਹੀ ਰਹਿਣਗੀਆਂ" ਇਹ ਸਬਦ ਭਾਰਤੀ ਦੌਰੇ 'ਤੇ ਆਏ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਉਦੋਂ ਕਹੇ ਸਨ ਜਦ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਸ ਕੋਲ ਭਾਰਤੀ ਕਬਜ਼ੇ ਵਾਲੇ ਸਰਹੱਦੀ ਇਲਾਕਿਆਂ ਵਿੱਚ ਕਥਿਤ ਚੀਨੀ ਘੁਸਪੈਠ ਦਾ ਮੁੱਦਾ ਉਠਾਇਆ ਸੀ।
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਜਿਲ੍ਹਾ ਗੱਤਕਾ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਪਹਿਲਾ ਗੱਤਕਾ ਗੋਲਡ ਕੱਪ ਕਰਾਇਆ ਗਿਆ।ਪੰਜਾਬ ਗੱਤਕਾ ਐਸੋਸੀਏਸ਼ਨ ਦੀ ਅਗਵਾਈ ’ਚ ਕਰਵਾਏ ਗਏ ਇਸ ਮੁਕਾਬਲੇ ਵਿਚ ’ਚ ਪੰਜਾਬ ਦੀਆਂ ਦਸ ਚੋਟੀ ਦੀਆਂ ਗੱਤਕਾ ਟੀਮਾਂ ਨੇ ਜੰਗਜੂ ਕਰਤਬ ਦਿਖਾ ਕੇ ਦਰਸ਼ਕਾਂ ਦੀ ਵਾਹ-ਵਾਹ ਖੱਟੀ।
ਫਰੀਦਕੋਟ ਦੀ ਜੇਲ ਵਿੱਚ ਬੰਦ ਸਿੱਖ ਪ੍ਰਚਾਰਕ ਬਾਬਾ ਬਲਜੀਤ ਸਿੰਘ ਦਾਦੂਵਾਲ ਦੀ ਮੁਲਾਕਾਤ ਕਰਨ ਤੋਂ ਬਾਅਦ ਉਨ੍ਹਾਂ ਦੇ ਹਮਾਇਤੀਆਂ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਉਹ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਬਾਦਲ ਦਲ ਦੇ ਉਮੀਦਵਾਰ ਨੂੰ ਹਰਾਉਣ ਲਈ ਪੂਰਾ ਜ਼ੋਰ ਲਾਉਣਗੇ।
ਦਿੱਲੀ ਦੀ ਇੱਕ ਸਥਾਨਿਕ ਅਦਾਲਤ ਨੇ ਅੱਜ ਨਵੰਬਰ 1984 ਦੇ ਸਿੱਖ ਕਤਲੇਆਮ ਦੇ ਕੇਸ ਵਿੱਚ ਦਿੱਲੀ ਦੇ ਤਿੰਨ ਪੁਲਿਸ ਮੁਲਾਜ਼ਮਾਂ ਸਮੇਤ ਚਾਰ ਹੋਰ ਵਿਅਕਤੀਆਂ ਨੂੰ ਬਰੀ ਕਰ ਦਿੱਤਾ ਹੈ।ਸਿੱਖ ਪ੍ਰੀਵਾਰ ਦੇ ਤਿੰਨ ਮੈਂਬਰਾਂ ਦੇ ਕਤਲ ਦੇ ਸਬੰਧ ਵਿੱਚ ਅਦਾਲਤ ਨੇ ਫੈਸਲਾ ਸੁਣਾਉਦਿਆਂ ਕਿਹਾ ਕਿ ਮੁੱਦਈ ਅਤੇ ਗਵਾਹ ਆਪਣੇ ਪਹਿਲਾਂ ਦਿੱਤੇ ਬਿਆਨਾਂ ਤੋਂ ਮੁੱਕਰ ਗਏ ਹਨ ਅਤੇ ਉਨ੍ਹਾਂ ਵੱਲੋਂ ਦਿੱਤੀਆਂ ਗਵਾਹੀਆਂ ਆਪਾ ਵਿਰੋਧੀ ਹਨ ਅਤੇ ਇੱਕ ਦੂਜੇ ਨਾਲ ਮੇਲ ਨਹੀਂ ਖਾਂਦੀਆਂ।
ਭਾਈ ਜਗਤਾਰ ਸਿੰਘ ਹਵਾਰਾ ਅਤੇ ਸਾਥੀਆਂ ਨੂੰ ਚੰਡੀਗੜ੍ਹ ਦੀ ਬੁੜੈਲ ਜੇਲ ਵਿੱਚੋਂ ਸੁਰੰਘ ਪੁੱਟ ਕੇ ਫਰਾਰ ਕਰਵਾਉਣ ਦੇ ਮਾਮਲੇ ਵਿੱਚ ਅਦਾਲਤੀ ਕਾਰਵਾਈ ਦਾ ਸਾਹਮਣਾ ਕਰ ਰਹੇ ਭਾਈ ਗੁਰਦੀਪ ਸਿੰਘ ਰਾਣਾ ਨੇ ਅੱਜ ਰਾਜਪੁਰਾ ਦੀ ਅਦਾਲਤ ਵਿਚ ਆਤਮ-ਸਮਰਪਣ ਕਰ ਦਿਤਾ ਹੈ।
ਦਿੱਲੀ ਦੀ ਨੈਸ਼ਨਲ ਲਾਅ ਯੂਨੀਵਰਸਿਟੀ ਵਿੱਚ "ਕੌਮਾਂ ਦੇ ਅਜ਼ਾਦੀ ਸੰਘਰਸ਼ ਤੋਂ ਬਾਅਦ" ਵਿਸ਼ੇ 'ਤੇ 27 ਸਤੰਬਰ ਨੂੰ ਇੱਕ ਸੈਮੀਨਾਰ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।ਇਸ ਸੈਮੀਨਾਰ ਵਿੱਚ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਸ੍ਰ ਕਰਨੈਲ ਸਿੰਘ ਪੀਰ ਮੁਹੰਮਦ ਨਵੀ ਦਿੱਲੀ ਸਥਿਤ ਨੈਸ਼ਨਲ ਲਾਅ ਯੂਨੀਵਰਸਿਟੀ ਵਿੱਚ "ਕੌਮਾਂ ਦੀ ਅਜ਼ਾਦੀ ਦੇ ਸੰਘਰਸ਼ ਤੋਂ ਬਾਅਦ" ਵਿਸ਼ੇ ਉਪਰ ਹੋ ਰਹੇ ਸੈਮੀਨਾਰ ਵਿੱਚ ਆਪਣੇ ਤਜਰਬੇ ਸਾਝੇ ਕਰਨਗੇ। ਇਹ ਸੈਮੀਨਾਰ 27 ਸਤੰਬਰ ਨੂੰ ਸਵੇਰੇ 10 ਵਜੇ ਤੋਂ ਲੈਕੇ 5 ਵਜੇ ਤੱਕ ਹੋਵੇਗਾ।
ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕੀ ਰਾਸ਼ਟਰਪਤੀ ਨਰਿੰਦਰ ਮੌਦੀ ਦੇ ਸੱਦੇ 'ਤੇ ਅੱਜ ਅਮਰੀਕਾ ਰਵਾਨਾ ਹੋ ਰਿਹਾ ਹੈ।ਮੋਦੀ ਦੀ ਅਮਰੀਕੀ ਫੇਰੀ ਨੂੰ ਲੈਕੇ ਜਿੱਥੇ ਅਮਰੀਕੀ ਪ੍ਰਸ਼ਾਸ਼ਨ ਅਤੇ ਭਾਰਤੀ ਮੁੱਖਧਾਰੀ ਵਰਗ ਉਸਦੇ ਦੇ ਸਵਾਗਤ ਲਈ ਪੱਬਾਂਭਾਰ ਹੋਇਆਂ ਹੈ ਉੱਥੇ ਅਮਰੀਕਾ ਦੀਆਂ ਸਿੱਖ ਜੱਥਬੰਦੀਆਂ ਨੇ ਮੋਦੀ ਵਿੱਰੁੱਧ ਜੋਰਦਾਰ ਮੁਜ਼ਾਹਰਾ ਕਰਨ ਲਈ ਸੱਦਾ ਦਿੱਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।