Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 26, 2014

September 26, 2014

ਮਨੁੱਖੀ ਅਧਿਕਾਰ ਗਰੁੱਪ "ਅਮਰੀਕਨ ਜਸਟਿਸ ਸੈਂਟਰ" ਨੇ ਅਮਰੀਕੀ ਸੰਘੀ ਅਦਾਲਤ ਵਿੱਚ ਨਰਿੰਦਰ ਮੋਦੀ ਖਿਲਾਫ ਗੁਜਰਾਤ ਵਿੱਚ ਹੋਏ ਮੁਸਲਮਾਨਾਂ ਦੇ ਕਤਲੇਆਮ ਦੇ ਕੇਸ ਵਿੱਚ ਸ਼ਿਕਾਇਤ ਦਰਜ਼ ਕਰਵਾ ਕੇ ਮੋਦੀ ਨੂੰ ਸੰਮਨ ਜਾਰੀ ਕਰਵਾਏ ਹਨ, ਉੱਥੇ ਮੋਦੀ ਦੀ ਯਾਤਰਾ ਨਾਲ ਦਿੱਲੀ ਦੇ ਨਵੰਬਰ ਸਿੱਖ ਕਤਲੇਆਮ ਦੇ ਮਾਮਲੇ ਨੂੰ ਵੀ ਮਨੁੱਖੀ ਹੱਕਾਂ ਲਈ ਦਰਦ ਰੱਖਣ ਵਾਲਿਆਂ ਨੇ ਵਿਸ਼ੇਸ਼ ਚਰਚਾ ਦਾ ਵਿਸ਼ਾ ਬਨਾਇਆ ਹੈ। 30 ਨਵੰਬਰ ਦੇ ਦਿਨ ਜਦੋਂ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕੀ ਰਾਸ਼ਟਰਪਤੀ ਬਰਾਕ ਉਬਾਮਾ ਨਾਲ ਵਾਈਟ ਹਾਊਸ ਵਿੱਚ ਮੀਟਿੰਗ ਕਰੇਗਾ , ਉਸ ਦਿਨ ਹੀ ਅਮਰੀਕੀ ਕਾਂਗਰਸ (ਪਾਰਲੀਮੈਂਟ) ਕਮੇਟੀ ਦਿੱਲੀ ਵਿੱਚ ਨਵੰਬਰ 1984 ਵਿੱਚ ਵਾਪਰੇ ਸਿੱਖ ਕਤਲੇਆਮ ਦੇ ਮਾਮਲੇ ਦੀ ਸੁਣਵਾਈ ਕਰੇਗੀ।
ਨਿਉਜ਼ੀਲੈਂਡ ਵਿੱਚ ਹੋਈਆਂ ਆਮ ਚੋਣਾਂ ਵਿੱਚ ਦੋ ਸਿੱਖਾਂ ਦੇ ਪਾਰਲੀਮੈਂਬਰ ਚੁਣੇ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ।ਮਿਲੀਆਂ ਖ਼ਬਰਾਂ ਅਨੁਸਾਰ ਸ੍ਰ. ਕੰਵਲਜੀਤ ਸਿੰਘ ਬਖ਼ਸੀ ਅਤੇ ਡਾ. ਪਰਮਜੀਤ ਕੌਰ ਪਰਮਾਰ ਨਿਊਜ਼ੀਲੈਂਡ ਦੇ 121 ਮੈਂਬਰੀ ਹਾਊਸ ਵਿੱਚ ਥਾਂ ਬਨਾਉਣ ਵਿੱਚ ਕਾਮਯਾਬ ਹੋ ਗਏ ਹਨ।
ਅਮਰੀਕੀ ਧਰਤੀ 'ਤੇ ਪਹੁੰਚਣ 'ਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਅਮਰੀਕੀ ਸੰਘੀ ਅਦਾਲਤ ਵੱਲੋਂ ਜਾਰੀ ਸੰਮਨਾਂ ਨਾਲ ਹੋਇਆ। ਇਹ ਸੰਮਨ ਉਸਨੂੰ ਗੁਜਰਾਤ ਦੇ ਮੁਸਲਿਮ ਕਤਲੇਆਮ ਵਿੱਚ ਮਿਲੀਭੁਗਤ ਦੇ ਦੋਸ਼ ਵਿੱਚ ਜਾਰੀ ਕੀਤੇ ਗਏ ਹਨ। ਮੋਦੀ ਨੇ ਸੰਮਨ ਤਾਮੀਲ ਹੋਣ ਦੇ 21 ਦਿਨਾਂ ਦੇ ਅੰਦਰ-ਅੰਦਰ ਸ਼ਿਕਾਇਤ ਵਿੱਚ ਲਾਏ ਗਏ ਦੋਸ਼ਾਂ ਦਾ ਜੁਬਾਬ ਸੰਘੀ ਅਦਾਲਤ ਵਿੱਚ ਦੇਣਾ ਹੋਵੇਗਾ।
ਕਈ ਦਿਨਾਂ ਤੋਂ ਮਹਾਂਰਾਸ਼ਟਰ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੀਟਾਂ ਦੀ ਵੰਡ ਨੂੰ ਲੈ ਕੇ ਦੋ ਹਮ-ਖਿਆਲੀ ਭਗਵਾਵਾਦ ਨੂੰ ਪ੍ਰਨਾਈਆਂ ਪਾਰਟੀਆਂ ਸ਼ਿਵ ਸੈਨਾ ਅਤੇ ਭਾਜਪਾ ਵਿਚਾਲੇ ਪਿਛਲੇ 25 ਸਾਲ ਪੁਰਾਣਾ ਗੱਠਜੋੜ ਟੁੱਟ ਗਿਆ ਹੈ, ਮਹਾਰਾਸ਼ਟਰ ਦੇ ਭਾਜਪਾ ਨੇਤਾਵਾਂ ਦੇਵਿੰਦਰ ਫੜਨਵੀਸ ਅਤੇ ਇਕਨਾਥ ਖੜਗੇ ਨੇ ਵੀਰਵਾਰ ਸ਼ਾਮ ਨੂੰ ਇਕ ਪ੍ਰੈਸ ਕਾਨਫਰੰਸ ਵਿਚ ਗੱਠਜੋੜ ਟੁੱਟਣ ਦਾ ਐਲਾਨ ਕੀਤਾ ਹੈ।
ਸਿੱਖੀ ਸਿਧਾਂਤਾਂ ਪ੍ਰਤੀ ਸੰਸਾਰ ਵਿੱਚ ਜਾਗਰੂਕਤਾ ਲਿਆਉਣ ਲਈ ਸਿੱਖ ਯੂਥ ਫੈਡਰੇਸ਼ਨ ਕੈਨੇਡਾ ਵੱਖ ਵੱਖ ਤਰੀਕਿਆਂ ਨਾਲ ਕੰਮ ਕਰ ਰਹੀ ਹੈ।ਇਸ ਜਾਗਰੁਕਤਾ ਮਹਿੰਮ ਤਹਿਤ ਕੈਨੇਡਾ ਦੀ ਰਾਜਧਾਨੀ ਔਟਵਾ ਸਥਿਤ ਪਾਰਲੀਮੈਂਟ ਹਿੱਲ 'ਤੇ ਸਿੱਖ ਨੌਜਵਾਨਾਂ ਵੱਲੋਂ ਲੰਗਰ ਵਰਤਾ ਕੇ ਸਿੱਖੀ ਸਿਧਾਂਤਾਂ ਨੂੰ ਕੈਨੇਡੀਅਨਾਂ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਗਿਆ।
ਅਮਰੀਕਾ ਦੇ ਰਾਸ਼ਟਰਪਤੀ ਬਰਾਕ ਉਬਾਮਾ ਦੇ ਸੱਦੇ 'ਤੇ ਭਾਰਤ ਦੇ ਰਾਸ਼ਟਰਪਤੀ ਨਰਿੰਦਰ ਮੋਦੀ ਅਮਰੀਕਾ ਜਾਣ ਲਈ ਰਾਵਾਨਾ ਹੋ ਗਿਆ ਹੈ।ਉਹ ਰਾਤ ਨੂੰ ਫਰੈਂਕਫਰਟ ਰੁਕੇਗਾ ਅਤੇ ਭਲਕੇ ਨਿਊਯਾਰਕ ਪਹੁੰਚੇਗਾ।ਗੁਜਰਾਤ ਵਿੱਚ ਮੋਦੀ ਸਰਕਾਰ ਦੌਰਾਨ 2002 ਵਿੱਚ ਮੁਸਿਲਮਾਨਾਂ ਦੇ ਹੋਏ ਕਤਲੇਆਮ ਤੋਂ ਬਾਅਦ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਮੋਦੀ ਦੀ ਇਹ ਪਹਿਲੀ ਅਮਰੀਕਾ ਫੇਰੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।