Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 2, 2014

October 2, 2014

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਇੱਕ ਪ੍ਰੈੱਸ ਬਿਆਨ ਵਿੱਚ ਹਰਿਆਣਾ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦਰਮਿਆਨ ਹਰਿਆਣਾ ਸਿੱਖ ਗੁਰਦੂਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਂਗਰਸ ਦੀ ਮੱਦਦ ਕਰਨ 'ਤੇ ਇਤਰਾਜ਼ ਉਠਾਉਦਿਆਂ ਕਿਹਾ ਕਿ ਹਰਿਆਣਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਡਾ ਨੂੰ ਸਿੱਖਾਂ ਦੀ ਦੁਸ਼ਮਣ ਕਾਂਗਰਸ ਪਾਰਟੀ ਦੀ ਮੱਦਦ ਨਾ ਕਰਨ ਬਾਰੇ ਜਰੂਰ ਵਿਚਾਰ ਕਰਨਾ ਚਾਹੀਦਾ ਹੈ।
ਸਾਢੇ ਅਠਾਰਾਂ ਸਾਲ ਤੋਂ ਲਗਾਤਾਰ ਜੇਹਲਾਂ ਵਿੱਚ ਸਮਾਂ ਗੁਜ਼ਾਰ ਚੁੱਕੇ ਦਿੱਲੀ ਦੀ ਤਿਹਾੜ ਜੇਹਲ ਵਿੱਚ ਬੰਦ ਭਾਈ ਦਇਆ ਸਿੰਘ ਲਾਹੌਰੀਆ ਨੂੰ ਸਿਹਤ ਵਿਗੜਨ ਕਾਰਨ ਅੱਜ ਦਿੱਲੀ ਦੇ ਦੀਨ ਦਿਆਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ । ਭਾਈ ਦਇਆ ਸਿੰਘ ਲਾਹੌਰੀਆ ਦੇ ਢਿੱਡ ਵਿੱਚ ਪੱਥਰੀ ਸੀ ਪਰ ਜੇਹਲ ਪ੍ਰਸਾਸ਼ਨ ਵਲੋਂ ਕੋਈ ਇਲਾਜ ਨਹੀਂ ਕਰਵਾਇਆ ਗਿਆ ਜਿਸ ਕਾਰਨ ਹੁਣ ਪੱਥਰੀ ਕਾਰਨ ਇੰਨਫੈਕਸ਼ਨ ਹੋ ਚੁੱਕੀ ਹੈ ਜੋ ਕਿ ਉਸ ਦੇ ਸਾਰੇ ਸਰੀਰ ਵਿੱਚ ਫੈਲ ਗਈ ਹੈ।
ਲੰਘੇ ਸਿੱਖ ਅਜ਼ਾਦੀ ਸੰਘਰਸ਼ ਵਿੱਚ ਆਪਣੀ ਜਾਨ ਕੌਮ ਦੇ ਲੇਖੇ ਲਾਉਣ ਵਾਲੇ ਕੌਮੀ ਸ਼ਹੀਦ ਭਾਈ ਜਗਰਾਜ ਸਿੰਘ ਸਮਾਲਸਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਸ੍ਰੀ ਅੰਮ੍ਰਿਤਸਰ ਵਿੱਚ ਲਾ ਦਿੱਤੀ ਗਈ ਹੈ।ਇਹ ਤਸਵੀਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ਼ਸ਼ੋਭਿਤ ਕੀਤੀ।
ਅੱਜ ਦਿੱਲੀ ਹਾਈਕੋਰਟ ਨੇ ਦਿੱਲੀ ਸਰਕਾਰ ਵੱਲੌਂ ਦੋ-ਪਹੀਆ ਵਾਹਨਾਂ ਦੇ ਪਿੱਛ ਬੈਠਣੇ ਵਾਲੀਆਂ ਸਿੱਖ ਬੀਬੀਆਂ ਨੂੰ ਹੈਲਮੈੱਟ ਪਾਉਣ ਤੋਂ ਤੋਂ ਦਿੱਤੀ ਛੋਟ ਦੇ ਮਾਮਲੇ ਵਿੱਚ ਦਿੱਲੀ ਸਰਕਾਰ ਤੋਂ ਜਬਾਬ ਮੰਗਿਆ ਹੈ।
ਪੰਜਾਬ ਵਿੱਚ 1980 ਤੋਂ 90ਵਿਆਂ ਦਾ ਸਮਾਂ ਵੱਡੇ ਪੱਧਰ 'ਤੇ ਸੰਗੀਠਤ ਤਰੀਕੇ ਨਾਲ ਹੋਈ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਦਾ ਸਮਾਂ ਸੀ।ਪੁਲਿਸ ਦੀ ਹਿਰਾਸਤ ਵਿੱਚ ਮੋਤਾਂ, ਗੈਰ ਕਾਨੂੰਨੀ ਕਤਲ, ਝੂਠੇ ਪੁਲਿਸ ਮੁਕਾਬਲੇਅਤੇ ਜਬਰਦਸਤੀ ਸਿੱਖਾਂ ਨੂੰ ਘਰੋਂ ਚੁੱਕ ਕੇ ਆਲੋਪ ਕਰ ਦੇਣਾ ਉਸ ਸਮੇਂ ਦਾ ਆਮ ਵਰਤਾਰਾ ਸੀ।
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਜੁੱਤੀ ਸੁੱਟਣ ਦੇ ਮਾਮਲੇ 'ਚੋਂ ਰਿਹਾਅ ਹੋ ਕੇ ਆਏ ਵਿਕਰਮ ਨੇ ਕਿਹਾ ਕਿ ਅੰਮਿ੍ਤ ਛੱਕ ਕੇ ਸਿੰਘ ਸੱਜਣ ਬਾਰੇ ਤਾਂ ਉਹ ਪਹਿਲਾਂ ਵੀ ਸੋਚਦਾ ਹੁੰਦਾ ਸੀ, ਪਰ ਜੁੱਤੀ ਸੁੱਟਣ ਦੀ ਘਟਨਾ ਉਪਰੰਤ ਉਸ ਨੂੰ ਅਹਿਸਾਸ ਹੋਇਆ ਹੈ ਕਿ ਸਮਾਜਿਕ ਘੋਲ ਲੜਨ ਜਾਂ ਲੋਕ ਯੁੱਧ 'ਚ ਕੁੱਦਣ ਲਈ ਅੰਮਿ੍ਤ ਛੱਕ ਕੇ ਸਿੰਘ ਸਜਣਾ ਬਹੁਤ ਜ਼ਰੂਰੀ ਹੈ, ਕਿਉਂਕਿ ਇਸ ਨਾਲ ਵਿਅਕਤੀ ਜ਼ਿੰਮੇਵਾਰ ਇਨਸਾਨ ਬਣਨਾ ਹੈ ਅਤੇ ਉਸ ਵਿਚ ਘੋਲ ਲੜਨ ਦੀ ਹਿੰਮਤ ਵੀ ਵਧਦੀ ਹੈ।
ਲੁਧਿਆਣਾ ਦੇ ਜਮਾਲਪੁਰ ਵਿੱਚ ਪਿੱਛਲੇ ਦਿਨੀ ਮਾਛੀਵਾੜਾ ਪੁਲਿਸ ਪਾਰਟੀ ਵੱਲੋਂ ਦੋ ਸਕੇ ਭਰਾਵਾਂ ਨੂੰ ਫਰਜੀ ਪੁਲਿਸ ਮੁਕਾਬਲੇ ਵਿੱਚ ਮਾਰਨ ਦੇ ਕੇਸ ਵਿੱਚ ਮਹਿਲਾ ਅਕਾਲੀ ਸਰਪੰਚ ਦੇ ਪਤੀ ਸਮੇਤ ਤਿੰਂ ਹੋਰ ਮੁਲਜਮਾਂ ਨੂੰ ਪੁਲਿਸ ਰਿਮਾਂਡ ਖਤਮ ਹੋਣ ਤੇ ਅਦਾਲਤ ਵਿੱਚ ਪੇਸ਼ ਕੀਤਾ ਗਿਆਂ, ਜਿੱਥੇ ਅਦਾਲਤ ਨੇ ਉਨ੍ਹਾਂ ਦੇ ਪੁਲਿਸ ਰਿਮਾਂਡ ਵਿੱਚ ਇੱਕ ਦਿਨ ਦਾ ਹੋਰ ਵਾਧਾ ਕਰ ਦਿੱਤਾ।
ਭਾਰਤੀ ਪ੍ਰਧਾਨ ਮੰਤਰੀ ਮੋਦੀ ਦੀ ਅਮਰੀਕੀ ਰਾਸ਼ਟਰਪਤੀ ਬਰਾਕ ਉਬਾਮਾ ਨਾਲ ਵਾਈਟ ਹਾਊਸ ਵਿੱਚ ਮੀਟਿੰਗ ਦੌਰਾਨ ਸਿਖਸ ਫਾਰ ਜਸਟਿਸ ਵਲੋਂ ਵਾਈਟ ਹਾਊਸ ਦੇ ਸਾਹਮਣੇ ਪਾਰਕ ਵਿੱਚ ਬੁਲਾਈ ਗਈ ਲੋਕ ਅਦਾਲਤ ਵੱਲੋਂ ਸੰਨ 2002 ਵਿਚ ਮੁਸਲਮਾਨਾਂ ‘ਤੇ ਨਸਲਕੁਸ਼ੀ ਹਮਲਿਆਂ ਵਿਚ ਮੋਦੀ ਦੀ ਭੁਮਿਕਾ ਲਈ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਨੂੰ ਦੋਸ਼ੀ ਕਰਾਰ ਦਿੱਤਾ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।