Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 10, 2014

October 10, 2014

ਆਰ. ਐੱਸ. ਐੱਸ ਦੇ ਕਾਰਕੂਨਾਂ ਵੱਲੌਂ ਫ਼ਰੀਦਕੋਟ ਦੇ ਕਸਬੇ ਜੈਤੋ ਵਿੱਚ ਨੰਗੇ ਪਿਸਤੌਲਾਂ ਅਤੇ ਬੰਦੂਕਾਂ ਲੈ ਕੇ ਕੀਤੇ ਮਾਰਚ ਦੇ ਮਾਮਲੇ ਨੂੰ ਜਿਲਾ ਕਾਂਗਰਸ ਨੇ ਗੰਭੀਰਤਾ ਨਾਲ ਲੈਦਿਆਂ ਐੱਸ. ਐੱਸ. ਪੀ ਸੁਖਦੇਵ ਸਿੰਘ ਕਾਹਲੋਂ ਫਰੀਦਕੋਟ ਅਤੇ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਨੂੰ ਵਿਧਾਇਕ ਜੋਗਿੰਦਰ ਸਿੰਘ ਦੀ ਅਗਵਾਈ ਵਿੱਚ ਲਿਖਤੀ ਸ਼ਕਾਇਤਪੇ ਸ਼ ਕਰਕੇ ਕਾਰਵਾਈ ਦੀ ਮੰਗ ਕੀਤੀ ਹੈ।
ਲੰਘੇ ਸਿੱਖ ਸੰਘਰਸ਼ ਦੌਰਾਨ ਅਹਿਮ ਯੋਗਦਾਨ ਪਾਉਣ ਵਾਲੇ ਜਝਾਰੂ ਭਾਈ ਦਇਆ ਸਿੰਘ ਲਾਹੌਰੀਆ ਦੀ ਤੰਦਰੁਸਤੀ ਲਈ ਇੰਗਲੈਂਡ ,ਯੋਰਪ ,ਕੈਨੇਡਾ ਅਤੇ ਅਮਰੀਕਾ ਦੇ ਅਨੇਕਾਂ ਗੁਰਦਵਾਰਿਆਂ ਵਿੱਚ ਸਿੱਖ ਸੰਗਤਾਂ , ਪ੍ਰਬੰਧਕ ਕਮੇਟੀਆਂ ਵਲੋਂ ਭਾਈ ਦਇਆ ਸਿੰਘ ਲਾਹੌਰੀਆ ਦੀ ਸਿਹਤਯਾਬੀ ,ਚੜਦੀ ਕਲਾ ਲਈ ਅਰਦਾਸਾਂ ਕੀਤੀਆਂ ਗਈਆਂ ਹਨ ।
ਮਹਾਂਰਾਸ਼ਟਰ ਵਿੱਚ ਹੋ ਰਹੀਅ ਵਿਧਾਨਸਭਾ ਚੋਣਾਂ ਦੌਰਾਨ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਮਹਾਰਾਸ਼ਟਰ ਦੇ ਵੋਟਰਾਂ ਨੂੰ ਕਿਹਾ ਹੈ ਕਿ ਉਹ ਸਮਾਜ ’ਚ ਨਫ਼ਰਤ ਫੈਲਾਉਣ ਵਾਲੀ ਪਾਰਟੀ ਦੀਆਂ ਗੱਲਾਂ ’ਚ ਨਾ ਆਉਣ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਸ਼ਿਵ ਸੈਨਾ ਦਾ ਭਾਵੇਂ ਤੋੜ-ਵਿਛੋੜਾ ਹੋ ਗਿਆ ਹੈ ਪਰ ਅਸਲੀਅਤ ’ਚੋਂ ਦੋਵੇਂ ਪਾਰਟੀਆਂ ਇਕ ਹਨ।
ਸ੍ਰੀ ਨਗਰ ਵਿੱਚ ਹੜਾਂ ਤੋਂ ਬਾਅਦ ਦੀ ਸਥਿਤੀ ਅਨੁਸਾਰ ਮੱਦਦ ਮੁਹੱਈਆਂ ਕਰਵਾਉਣ ਲਈ ਜਾਇਜ਼ਾ ਲੈਣ ਪਹੁੰਚੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਵਫਦ ਨਾਲ ਮੁਲਾਕਾਤ ਕਰਦਿਆਂ ਜੰਮੂ-ਕਸ਼ਮੀਰ ਮਹਿਲਾ ਕਮਿਸ਼ਨ ਦੀ ਮੁਖੀ (ਚੇਅਰਪਰਸਨ) ਐਡਵੋਕੇਟ ਬੇਗਮ ਸ਼ਮੀਮ ਫਿਰਦੌਸ ਨੇ ਸੂਬੇ ਵਿੱਚ ਆਏ ਹੜ੍ਹਾਂ ਦੌਰਾਨ ਕੇਂਦਰੀ ਮਦਦ ਬਾਰੇ ਰੋਸ ਦਾ ਪ੍ਰਗਟਾਵਾ ਕਰਦਿਆਂ ਦੋਸ਼ ਲਾਇਆ ਹੈ ਕਿ ਕੇਂਦਰ ਨੇ ਸੂਬੇ ਨਾਲ ਮਤਰੇਈ ਮਾਂ ਵਾਲਾ ਵਤੀਰਾ ਕੀਤਾ ਅਤੇ ਰਾਹਤ ਦਾ ਸਿਰਫ਼ ਐਲਾਨ ਕੀਤਾ ਪਰ ਪੀੜਤ ਲੋਕਾਂ ਤੱਕ ਅਜੇ ਵੀ ਰਾਹਤ ਸਮੱਗਰੀ ਨਹੀਂ ਪੁੱਜੀ ਹੈ।
ਸ੍ਰੀ ਦਰਬਾਰ ਸਾਹਿਬ ਦੇ ਸਾਹਮਣੇ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਵੱਲੋਂ ਬਣਾਏ ਜਾ ਰਹੇ ਗੋਲਡਨ ਟੈਂਪਲ ਪਲਾਜ਼ਾ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਦਿਆਂ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗੋਲਡਨ ਟੈਂਪਲ ਪਲਾਜ਼ੇ ਨੂੰ ਦੀਵਾਲੀ ਮੌਕੇ ਆਮ ਲੋਕਾਂ ਨੂੰ ਸਮੱਰਪਿਤ ਕਰ ਦਿੱਤਾ ਜਾਵੇਗਾ, ਜਿਸ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਵੀ ਸਹੂਲਤ ਹੋਵੇਗੀ।
ਪੰਜਾਬ ਪੁਲਿਸ ਵੱਲੌਂ ਵੱਖ-ਵੱਖ ਕੇਸਾਂ ਵਿੱਚ ਗ੍ਰਿਫਤਾਰ ਬਾਬਾ ਬਲਜੀਤ ਸਿੰਘ ਦਾਦੂਵਾਲ ਅੱਜ ਦਰਜ਼ ਸਾਰੇ ਮੁਕੱਦਮਿਆਂ 'ਚੋ ਜ਼ਮਾਨਤਾਂ ਮਿਲਣ ਉਪਰੰਤ ਜਿਉਂ ਹੀ ਫਰੀਦਕੋਟ ਜੇਲ ਵਿੱਚੋਂ ਰਿਹਾਅ ਹੋਏ ਤਾਂ ਤੁਰੰਤ ਹੀ ਫਰੀਦਕੋਟ ਪੁਲਿਸ ਨੇ ਫਿਰ ਗ੍ਰਿਫਤਾਰ ਕਰਕੇ ਦੁਬਾਰਾ ਫਿਰ ਜੇਲ ਭੇਜ ਦਿੱਤਾ।
ਭਾਰਤੀ ਫੌਜਾਂ ਵੱਲੋਂ ਜੂਨ 1984 ਵਿੱਚ ਸਿੱਖਾਂ ਦੇ ਮੁਕੱਦਸ ਅਸਥਾਨ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ 'ਤੇ ਕੀਤੇ ਹਮਲੇ ਦੌਰਾਨ ਭਾਰਤੀ ਫੌਜ ਦੇ ਮੁੱਖੀ ਰਹੇ ਜਨਰਲ ਅਰੁਣ ਕੁਮਾਰ ਵੈਦਿਆ ਨੂੰ ਸੋਧਾ ਲਾਉਣ ਲਾ ਕੇ ਬੜੀ ਖੁਸ਼ੀ ਨਾਲ ਫਾਂਸੀ ਦਾ ਰੱਸਾ ਚੁੰਮਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਅਮਰ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸੁਖਦੇਵ ਸਿੰਘ ਸੁੱਖਾ ਦਾ ਸ਼ਹੀਦੀ ਦਿਹਾੜਾ ਸ੍ਰੀ ਅਕਾਲ ਤਖਤ ਸਾਹਿਬ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਜੱਥੇਬੰਦੀਆਂ ਵੱਲੋਂ ਬੜੀ ਚੜ੍ਹਦੀ ਕਲਾ ਨਾਲ ਮਨਾਇਆ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।