Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 16, 2014

October 16, 2014

ਕਾਲਮ ਨਵੀਸ ਕੁਲਦੀਪ ਨਈਅਰ ਵਲੋਂ ਲਿਖੇ ਇੱਕ ਲੇਖ ਦਾ ਜਵਾਬ ਵਿੱਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਸ੍ਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਸਪਸ਼ਟ ਕੀਤਾ ਹੈ ਕਿ ਸਿੱਖਾਂ ਨਾਲ ਬੇਇਨਸਾਫੀ ਤੇ ਜੁਲਮਾਂ ਦੇ 30 ਸਾਲ ਬੀਤ ਜਾਣ ਤੇ ਵੀ ਇਨਸਾਫ ਲਈ ਕੀਤੇ ਜਾਣ ਵਾਲੇ ਸੰਘਰਸ਼ ਨਾਲ ਨਾ ਦੇਸ਼ ਦੀ ਸ਼ਾਂਤੀ ਭੰਗ ਹੁੰਦੀ ਹੈ ਤੇ ਨਾ ਹੀ ਦੋ ਕੌਮਾਂ ਦਰਮਿਆਨ ਕੋਈ ਦੁਫੇੜ ਪੈਦਾ ਹੁੰਦੀ ਹੈ।
ਕੁਲਦੀਪ ਨਈਅਰ ਸਿੱਖ ਵਿਰੋਧੀ ਲੇਖਕ ਦੇ ਤੌਰ ਤੇ ਜਾਣਇਆ ਜਾਂਦਾ ਹੈ।ਨਈਅਰ ਨੇ ਹਮੇਸ਼ਾਂ ਧਰਮ ਨਿਰਪੱਖ ਅਤੇ ਸਿੱਖਾਂ ਦਾ ਮਿੱਤਰ ਹੋਣ ਦਾ ਢੌਂਗ ਰਚਿਆ ਹੈ। ਉਸਨੇ ਹਮੇਸ਼ਾਂ ਹੀ ਆਪਣੀ ਕਲਮ ਨੂੰ ਸਿੱਖ ਹਿੱਤਾਂ ਨੂੰ ਸੱਟ ਮਾਰਨ ਅਤੇ ਭਾਰਤੀ ਸਟੇਟ ਦੇ ਹਿੱਤਾਂ ਦੀ ਪੂਰਤੀ ਲਈ ਹੀ ਵਰਤਿਆ ਹੈ।ਉਸਦਾ ਹੁਣੇ ਹੀ ਸਿੱਖਾਂ ਦੀ ਕਾਲੀ ਸੂਚੀ ਬਾਬਤ ਲੇਖ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।ਨਈਅਰ ਦੀ ਇਹ ਲਿਖਤ ਸਿੱਖ ਸਿਆਸਤ ਦੇ ਪਾਠਕਾਂ ਲਈ ਦੁਬਾਰਾ ਪ੍ਰਕਾਸ਼ਿਤ ਕੀਤੀ ਜਾ ਰਹੀ ਹੈ।
ਭਾਰਤ ਅਤੇ ਪਾਕਿਸਤਾਨ ਦਰਮਿਆਨ ਪਿੱਛਲੇ ਦਿਨਾਂ ਤੋਂ ਚੱਲ ਰਹੀ ਗੋਲੀਬਾਰੀ ਅਤੇ ਭਾਰਤੀ ਨਾਗਰਿਕਾਂ ਦੀਆਂ ਹੋਈਆਂ ਮੌਤਾਂ ਤੋਂ ਬਾਅਦ ਦੋਹਾਂ ਮੁਲਕਾਂ ਵਿਚਕਾਰ ਤਨਾਅ ਵੱਧਦਾ ਜਾ ਰਿਹਾ ਹੈ ਅਤੇ ਭਾਰਤ ਨੇ ਪਾਕਿਸਤਾਨ ਦੇ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਅਤੇ ਕੰਟਰੋਲ ਰੇਖਾ 'ਤੇ ਵਿਸ਼ੇਸ਼ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਸਰਹੱਦ 'ਤੇ ਵਾਧੂ ਫੌਜੀ ਦਸਤੇ ਤਾਇਨਾਤ ਕਰਨ ਦਾ ਸਿਲਸਿਲਾ ਵੱਡੇ ਪੱਧਰ 'ਤੇ ਸ਼ੁਰੂ ਕਰ ਦਿੱਤਾ ਗਿਆ ਹੈ।
ਸ੍ਰੀ ਦਰਬਾਰ ਸਾਹਿਬ 'ਤੇ ਜੂਨ 1984 ਵਿੱਚ ਹੋਏ ਫੌਜੀ ਹਮਲੇ ਦੀ ਕੰਮਾਡ ਸੰਭਾਲਣ ਵਾਲੇ ਲੈਫਟੀਨੈਟ ਜਨਰਲ ਕੁਲਦੀਪ ਬਰਾੜ 'ਤੇ ਸੰਨ 2012 ਵਿੱਚ ਲੰਡਨ ਸ਼ਹਿਰ ਵਿੱਚ ਹੋਏ ਕਾਤਲਾਨਾ ਹਮਲੇ ਵਿੱਚ ਸਜ਼ਾ ਦਾ ਸਾਹਮਣਾ ਕਰ ਰਹੇ ਚਾਰ ਸਿੱਖਾਂ ਦੀ ਅਪੀਲ ਅੱਜ ਅਦਾਲਤ ਨੇ ਰੱਦ ਕਰ ਦਿੱਤੀ ਹੈ।
ਲੰਮੇ ਸਮੇਂ ਤੋਂ ਆਪਸ ਵਿੱਚ ਲਹੂ ਵੀਟਵੀਂ ਲੜਾਈ ਲੜ ਰਹੇ ਫਲਸਤੀਨ ਅਤੇ ਇਸਰਾਈਲ ਦੇ ਮਸਲੇ ਦੇ ਹੱਲ ਲਈ ਕੂਟਨੀਤਕ ਦਬਾਅ ਬਣਾਉਦਿਆਂ ਬ੍ਰਿਟਿਸ਼ ਸੰਸਦ ਮੈਂਬਰਾਂ ਨੇ ਫਲਸਤੀਨ ਨੂੰ ਵੱਖਰੇ ਮੁਲਕ ਦਾ ਦਰਜਾ ਦੇਣ ਦੇ ਹੱਕ ’ਚ ਵੋਟਾਂ ਪਾਈਆਂ ਹਨ।
ਦਿੱਲੀ ਸਿੱਖ ਕਤਲੇਆਮ ਦੇ ਪੀੜਤਾ ਦੇ ਕੇਸਾਂ ਦੀ ਅਦਾਲਤ ਵਿੱਚ ਲੰਮੇ ਸਮੇਂ ਤੋਂ ਪੈਰਵੀ ਕਰ ਰਹੇ ਸੀਨੀਅਰ ਐਡਵੋਕੇਟ ਐਚ.ਐਸ. ਫੂਲਕਾ ਵੱਲੋਂ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਮਾਨਹਾਨੀ ਮੁਕੱਦਮੇ ਦੀ ਸੁਣਵਾਈ 22 ਨਵੰਬਰ ਤੱਕ ਮੁਲਤਵੀ ਹੋ ਗਈ ਹੈ।ਐਡਵੋਕੇਟ ਫੂਲਕਾ ਵੱਲੋਂ ਸ੍ਰੀ ਟਾਈਟਲਰ ਖ਼ਿਲਾਫ਼ ਇਹ ਮੁਕੱਦਮਾ ਐਨ.ਡੀ.ਟੀ.ਵੀ. ਦੇ ਉਸ ਪ੍ਰੋਗਰਾਮ ਦੇ ਸਬੰਧ ਵਿੱਚ ਦਾਇਰ ਕੀਤਾ ਗਿਆ ਹੈ, ਜਿਸ ਦੇ ਪ੍ਰਸਾਰਨ ਦੌਰਾਨ ਸ੍ਰੀ ਟਾਈਟਲਰ ਨੇ ਕਥਿਤ ਤੌਰ ’ਤੇ ਹੀ ਫੂਲਕਾ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕੀਤੀਆਂ ਅਤੇ ਉਨ੍ਹਾਂ ਨੂੰ ਧਮਕਾਇਆ।
ਪਿੱਛਲੇ ਮਹੀਨੇ ਪੰਜਾਬ ਪੁਲਿਸ ਵੱਲੋਂ ਯੂਪੀ ਤੋਂ ਭਾਈ ਰਤਨਦੀਪ ਸਿੰਘ ਨੂੰ ਗ੍ਰਿਫਤਾਰ ਕਰਨ ਦੇ ਦਆਵੇ ਤੋਂ ਬਾਅਦ ਲੰਮਾ ਸਮਾ ਪੁਲਿਸ ਰਿਮਾਂਡ 'ਤੇ ਰਹਿਣ ਤੋਂ ਬਾਅਦ ਅੱਜ ਅੰਮ੍ਰਿਤਸਰ ਪੁਲਿਸ ਵੱਲੋਂ ਰਿਮਾਂਡ 'ਤੇ ਲਏ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਖਾੜਕੂ ਰਤਨਦੀਪ ਸਿੰਘ ਨੂੰ ਆਖਿਰ ਅੱਜ ਅਦਾਲਤ ਵੱਲੋਂ ਜੇਲ੍ਹ ਭੇਜ ਦਿੱਤਾ ਗਿਆ ਹੈ।
ਸਿੱਖ ਗੁਰੂ ਸਹਿਬਾਨਾਂ ਦੇ ਹੁਕਮਾਂ ਅਨੁਸਾਰ ਲੋੜਵੰਦਾਂ ਅਤੇ ਹੜ੍ਹਾਂ ਦੀ ਮੁਸੀਬਤ ਦਾ ਸਾਹਮਣਾ ਕਰ ਰਹੇ ਕਸ਼ਮੀਰ ਦੇ ਮੁਸਲਿਮ ਭਾਈਚਾਰੇ ਲਈ ਅੱਜ ਸਿੱਖਾਂ ਦੀ ਕੇਂਦਰੀ ਸੰਸਥਾ ਸ਼੍ਰੌਮਣੀ ਕਮੇਟੀ ਵੱਲੋਂ ਹੜ ਪੀੜਤਾਂ ਨੂੰ ਦਿੱਤੀ ਜਾ ਰਹੀ ਸਹਾਇਤਾ ਨੂੰ ਅੱਗੇ ਵਧਾਉਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਪੰਜ ਟਰੱਕ ਰਾਹਤ ਸਮੱਗਰੀ ਦੇ ਜੰਮੂ ਕਸ਼ਮੀਰ ਲਈ ਰਵਾਨਾ ਕੀਤੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।