ਨਵੰਬਰ 1984 ਭਾਰਤ ਦੀ ਰਾਜਧਾਨੀ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸਹਿਰਾਂ ਵਿੱਚ ਭਾਰਤ ਸਰਕਾਰ ਦੀ ਛਤਰ ਛਾਇਆ ਹੇਠ ਕੀਤੀ ਗਈ ਸਿੱਖਾਂ ਦੀ ਕੀਤੀ ਗਈ ਸਿੱਖਾਂ ਦੀ ਨਸਲਕੁਸ਼ੀ, ਜਿਸ ਵਿੱਚ 30,000 ਤੋਂ ਵੱਧ ਸਿੱਖਾਂ ਦਾ ਦਿਨ ਦਿਹਾੜੈ ਭਾਰਤੀ ਕਾਨੂੰਨ ਦੇ ਰਖਵਾਲਿਆਂ ਦੀ ਮਿਲੀ ਭੁਗਤ ਨਾਲ ਕਤਲ ਕੀਤਾ ਗਿਆ, ਸਿੱਖ ਬੀਬੀਆਂ ਦੀਆਂ ਇੱਜ਼ਤਾਂ ਰੋਲੀਆਂ ਗਈਆਂ, ਸਿੱਖਾਂ ਦੇ ਗੁਰਦਆਰਾ ਸਾਹਿਬਾਨ ਸਾੜੇ ਗਏ, ਪਰ ਸਰਕਾਰ ਵੱਲੋਂ ਦੋਸ਼ੀਆਂ ਦੀ ਕੀਤੀ ਪੁਸ਼ਤਪਨਾਹੀ ਕਾਰਣ ਕਿਸੇ ਨੂੰ ਵੀ ਸਜ਼ਾ ਨਹੀਂ ਮਿਲੀ। 30 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਸਿੱਖ ਕੌਮ ਨੇ ਕੌਮਾਂਤਰੀ ਭਾਈਚਾਰੇ ਕੋਲ ਇਨਸਾਫ ਲਈ ਜਾਣਾ ਪੈ ਰਿਹਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਾਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੀਰ ਮੁਹੰਮਦ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੀਤਾ।