ਪਿੱਛਲੇ ਦਿਨੀ ਸਿੱਖ ਕੌਮ ਦੀ ਅਜ਼ਾਦੀ ਲਈ ਲੜੇ ਗਏ ਸੰਘਰਸ਼ ਦੇ ਨਾਇਕ ਭਾਈ ਜਗਤਾਰ ਸਿੰਘ ਹਵਾਰਾ ਨੂੰ ਪਿੱਠ ਵਿੱਚ ਦਰਦ ਹੋਣ ਦੇ ਬਾਵਜੂਦ ਦਿੱਲੀ ਪੁਲਿਸ ਵੱਲੋਂ ਬੇੜੀਆਂ ਵਿੱਚ ਜਕੜ ਕੇ ਅਦਾਲਤ ਵਿੱਚ ਪੇਸ਼ ਕਰਨ ਦੇ ਕਾਰੇ ਦੀ ਯੂਨਾਈਟਿਡ ਖਾਲਸਾ ਦਲ ਯੂ,ਕੇ ਦੇ ਪ੍ਰਧਾਨ ਸ੍ਰ, ਨਿਰਮਲ ਸਿੰਘ ਸੰਧੂ ,ਜਨਰਲ ਸਕੱਤਰ ਸ੍ਰ, ਲਵਸਿ਼ੰਦਰ ਸਿੰਘ ਡੱਲੇਵਾਲ ਅਤੇ ਅਖੰਡ ਕੀਰਤੀ ਜਥਾ ਯੂ,ਕੇ ਦੇ ਸਿਆਸੀ ਵਿੰਗ ਦੇ ਜਨਰਲ ਸਕੱਤਰ ਭਾਈ ਜੋਗਾ ਸਿੰਘ ਵਲੋਂ ਦਿੱਲੀ ਪੁਲਿਸ ਦੇ ਇਸ ਧੱਕੜ ਅਤੇ ਅਣਮਨੁੱਖੀ ਵਤੀਰੇ ਦੀ ਸਖਤ ਨਿਖੇਧੀ ਕੀਤੀ ਗਈ ਹੈ ।