Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 1, 2014

November 1, 2014

ਅਕਾਲੀ ਭਾਜਪਾ ਗੱਠਜੋੜ ਵਿੱਚ ਆਈ ਤਰੇੜ ਤੋਂ ਬਾਅਦ ਗਰਮਾ ਰਹੇ ਸਿਆਸੀ ਮਾਹੋਲ ਵਿੱਚ ਅੱਜ ਖਾਲੜਾ ਮਿਸ਼ਨ ਆਰਗੇਨਾਈਜ਼ੇਨ ਨੇ ਪੰਜਾਬ ਦੇ ਮੱਖ ਮੰਤਰੀ ਅਤੇ ਅਕਾਲੀ ਦਲ ਦਾ ਲੰਮੇ ਸਮੇਂ ਤੋਂ ਪ੍ਰਧਾਨ ਰਹੇ ਪ੍ਰਕਾਸ਼ ਸਿੰਘ ਬਾਦਲ ਦੀਆਂ ਪੰਥ ਵਿਰੋਧੀ ਕਾਰਵਾਈਆਂ ਦੇ ਬਖੀਏ ੳੇੁਧੇੜਦਾ ਇੱਕ ਖੁੱਲਾ ਪੱਤਰ ਜਾਰੀ ਕੀਤਾ ਗਿਆ।
ਆਲ ਸਿੱਖ ਸਟੂਡੈਂਟਸ ਫੈਡਰੇਸ਼ਨ, ਸਿੱਖ ਕਤਲੇਆਮ ਦੇ ਪੀੜਤਾਂ ਅਤੇ ਹੋਰ ਜੱਥੇਬੰਦੀਆਂ ਵੱਲੋਂ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ ਮਾਮਾਲੇ ਵਿੱਚ ਪੀੜਤਾਂ ਨੂੰ ਇਨਸਾਫ ਦੇਣ ਤੋਂ ਹੁਣ ਤੱਕ ਟਾਲ ਮਟੋਲ ਕਰਦੀਆਂ ਆ ਰਹੀਆਂ ਸਰਕਾਰਾਂ ਖਿਲਾਫ ਅੱਜ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅਸਫਲ ਬਣਾਉਣ ਲਈ ਪੰਜਾਬ ਪੁਲਿਸ ਨੇ ਸਿੱਖ ਆਗੂਆਂ ਨੂੰ ਗ੍ਰਿਫਤਾਰ ਲਿਆ।
ਮਿਲੀ ਤਾਜ਼ਾ ਜਾਣਕਾਰੀ ਅਨੁਸਾਰ ਅੱਜ ਪੰਜਾਬ ਬੰਦ ਦੇ ਸੱਦੇ ,ਤੇ ਅੰਮ੍ਰਿਤਸਰ ਸ਼ਹਿਰ ਪੂਰੀ ਤਰਾਂ ਬੰਦ ਹੈ।ਭਾਂਵੇ ਕਿ ਅੰਮ੍ਰਿਤਸਰ ਪੁਲਿਸ ਨੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਨਵੰਬਰ 1984 ਦੇ ਕਤਲੇਆਮ ਦੀ ਪੀੜਤ ਅਤੇ ਜਗਦੀਸ਼ ਟਾਇਟਲਰ ਖਿਲਾਫ ਮੁੱਖ ਗਵਾਹ ਬੀਬੀ ਜਗਦੀਸ਼ ਕੌਰ ਨੂੰ ਅੱਜ ਤੜਕੇ ਹੀ ਗ੍ਰਿਫਤਾਰ ਕਰ ਲਿਆ ਸੀ, ਜਦ ਉਹ ਅੰਮ੍ਰਿਤਸਰ ਰੇਲਵੇ ਸਟੇਸ਼ਨ ਵੱਲ ਰੇਲ ਲਾਈਨ ‘ਤੇ ਧਰਨਾ ਦੇਣ ਜਾ ਰਹੇ ਸਨ।
ਪੰਜਾਬ ਦੀ ਬਾਦਲ ਸਰਕਾਰ ਦੀ ਪੁਲਿਸ ਵੱਲੋਂ ਸਿੱਖ ਸਟੂਡੈਂਟਸ ਫੈਡਰੇਸ਼ਨ, ਸਿੱਖ ਕਤਲੇਆਮ ਦੇ ਪੀੜਤਾਂ ਅਤੇ ਹੋਰ ਜੱਥੇਬੰਦੀਆਂ ਵੱਲੋਂ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ ਮਾਮਾਲੇ ਵਿੱਚ ਪੀੜਤਾਂ ਨੂੰ ਇਨਸਾਫ ਦੇਣ ਤੋਂ ਹੁਣ ਤੱਕ ਟਾਲ ਮਟੋਲ ਕਰਦੀਆਂ ਆ ਰਹੀਆਂ ਸਰਕਾਰਾਂ ਖਿਲਾਫ ਅੱਜ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅਸਫਲ ਬਣਾਉਣ ਲਈ ਪੰਜਾਬ ਪੁਲਿਸ ਨੇ ਸਿੱਖ ਆਗੂਆਂ ਨੂੰ ਗ੍ਰਿਫਤਾਰ ਕਰਨਾ ਸ਼ੁਰੂ ਕੀਤਾ ਹੋਇਆ ਹੈ।ਸਿੱਖ ਸਿਆਸਤ ਨੂੰ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਬੰਦ ਦੇ ਸੱਦੇ ਦੇ ਮੱਦੇ ਨਜ਼ਰ ਪੰਜਾਬ ਪੁਲਿਸ ਨੇ ਕਈ ਸਿੱਖ ਆਗੂਆਂ ਅਤੇ ਸਿੱਖ ਕਲਤੇਆਮ ਦੇ ਪੀੜਤਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਪੰਜਾਬੀ ਗਾਇਕ ਹਰਭਜਨ ਮਾਨ ਨੇ ਨਵੰਬਰ 1984 ਵਿੱਚ 30 ਸਾਲ ਪਹਿਲਾਂ ਹੋਏ ਸਿੱਖ ਕਤਲੇਆਮ ਦੀ ਯਾਦ ਨੂੰ ਇੱਕ ਗੀਤ ਸਮਰਪਿਤ ਕੀਤਾ ਹੈ । ਗੀਤ ਦੇ ਸ਼ੁਰੂ ਵਿੱਚ ਹਰਭਜਨ ਮਾਨ ਨੇ ਕਿਹਾ ਕਿ ਇਹ ਇਨਸਾਫ ਦੀ ਅਵਾਜ਼ ਉਦੋਂ ਤੱਕ ਉੱਠਦੀ ਰਹੇਗੀ ਜਦੋਂ ਤੱਕ ਸਿੱਖਾਂ ਦੇ ਕਾਤਲਾਂ ਨੂੰ ਸਜ਼ਾ ਨਹੀਂ ਮਿਲ ਜਾਂਦੀਆਂ ਤੇ ਸਿੱਖਾਂ ਨਾਲ ਇਨਸਾਫ ਨਹੀਂ ਹੁੰਦਾ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।