ਭਾਰਤ ਦੀਆਂ ਵੱਖ ਵੱਖ ਜੇਲਾਂ ਵਿੱਚ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰਨ ਉਪਰੰਤ ਵੀ ਜੇਲਾਂ ਵਿੱਚ ਨਜ਼ਰਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਪਿੱਛਲੇ ਸਾਲ ਨਵੰਬਰ ਵਿੱਚ ਭੁੱਖ ਹੜਤਾਲ ਆਰੰਭਣ ਵਾਲੇ ਭਾਈ ਗੁਰਬਖਸ ਸਿੰਘ ਖਾਲਸਾ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਸ਼ੁਰੂ ਕਰਨ ਲਈ ਕਿਸੇ ਵੀ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ, ਸਿੱਖ ਜੱਥੇਬਂਦੀ, ਸ਼੍ਰੋਮਣੀ ਕਮੇਟੀ, ਕਾਰ ਸੇਵਾ ਵਾਲੇ ਬਾਬਿਆਂ ਜਾਂ ਹੋਰ ਕਿਸੇ ਡੇਰੇ ਜਾਂ ਸੰਪਰਦਾ ਨੇ ਜਗਾ ਨਹੀਂ ਦਿੱਤੀ, ਜਿਸ ਕਰਕੇ ਉਨ੍ਹਾਂ ਵੱਲੋਂ ਸ਼ੁਰੂ ਹੋਣ ਵਾਲੀ ਭੁੱਖ ਹੜਤਾਲ ਬਾਰੇ ਸਥਿਤੀ ਅਸਪੱਸ਼ਟ ਬਣੀ ਹੋਈ ਹੈ।