Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 7, 2014

November 7, 2014

ਚੰਡੀਗੜ੍ਹ: ਪੰਜਾਬ ਪੁਲਸ ਨੇ ਦਾਅਵਾ ਕੀਤਾ ਹੈ ਕਿ ਉਹਨਾਂ ਉਸ ਸਮੇਂ ਫਿਰ ਵੱਡੀ ਸਫਲਤਾ ਮਿਲੀ ਜਦੋਂ ਨੂੰ ਸ਼ੁੱਕਰਵਾਰ ਨੂੰ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਖਾੜਕੂ ਮੁਖੀ ਹਰਮਿੰਦਰ ਸਿੰਘ ਮਿੰਟੂ ਨੂੰ ਦਿੱਲੀ ਏਅਰਪੋਰਟ ਤੋਂ ਸਵੇਰ ਦੇ ਸਮੇਂ ਗ੍ਰਿਫਤਾਰ ਕਰ ਲਿਆ।
ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਸਮੂਹ ਵਿਦਿਆਰਥੀਆਂ ਵੱਲੋਂ ਮਿਲ ਕੇ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੀ ਯਾਦ ਵਿੱਚ 4 ਨਵੰਬਰ, 2014 ਨੂੰ ਮੋਮਬੱਤੀ ਮਾਰਚ ਅਤੇ ਅਰਦਾਸ ਸਮਾਗਮ ਕੀਤਾ ਗਿਆ। ਮੋਮਬੱਤੀ ਮਾਰਚ ਭਾਈ ਕਾਨ੍ਹ ਸਿੰਘ ਨਾਭਾ ਲਾਇਬ੍ਰੇਰੀ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ।
ਸਾਊਥਹਾਲ: 1984 ਵਿੱਚ ਸਿੱਖ ਮਾਨਸਿਕਤਾ ਤੇ ਲੱਗੇ ਜ਼ਖਮ ਬਹੁਤ ਦੁਖਦਾਈ ਅਤੇ ਨਾ ਭੁੱਲਣਯੋਗ ਹਨ ਇਸ ਲਈ ਇਨ੍ਹਾਂ ਜ਼ਖਮਾਂ ਨੂੰ ਸਿੱਖ ਸਿਮਰਤੀ ਦਾ ਹਿੱਸਾ ਬਣਾਉਣਾਂ ਚਾਹੀਦਾ ਹੈ। ਹਰ ਸਾਲ ਇਨ੍ਹਾਂ ਜ਼ਖਮਾਂ ਦੀ ਯਾਦ ਕੌਮ ਦੇ ਭਵਿੱਖ ਨੂੰ ਸੰਵਾਰਨ ਦੇ ਮਨਸ਼ੇ ਨਾਲ ਮਨਾਈ ਜਾਣੀ ਚਾਹੀਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨੌਜਵਾਨ ਸਿੱਖ ਚਿੰਤਕ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪਰਧਾਨ ਡਾਕਟਰ ਸੇਵਕ ਸਿੰਘ ਨੇ ਕੀਤਾ ਹੈ। ਡਾਕਟਰ ਸੇਵਕ ਸਿੰਘ ਸਿੰਘ ਸਭਾ ਗੁਰਦੁਆਰਾ ਸਾਊਥਾਲ ਵਿਖੇ ਪੰਚ ਪਰਧਾਨੀ ਯੂ.ਕੇ. ਵੱਲੋਂ ਨਵੰਬਰ 1984 ਦੇ ਸ਼ਹੀਦਾਂ ਦੀ ਯਾਦ ਵਿੱਚ ਕਰਵਾਏ ਗਏ ਸਮਾਗਮ ਵਿੱਚ ਬੋਲ ਰਹੇ ਸਨ। ਡਾਕਟਰ ਸੇਵਕ ਸਿੰਘ ਉਚੇਚੇ ਤੌਰ ਤੇ ਪੰਜਾਬ ਵਿੱਚੋਂ ਇਸ ਸਮਾਗਮ ਵਿੱਚ ਹਿੱਸਾ ਲੈਣ ਲਈ ਆਏ ਸਨ।
ਅਮਰੀਕਾ ਵਿੱਚ ਸਿੱਖ ਹਿੱਤਾਂ ਲਈ ਸਰਗਰਮ ਮਨੁੱਖੀ ਅਧਿਕਾਰ ਜਥੇਬੰਦੀ ਸਿੱਖਸ ਫਾਰ ਜਸਟਿਸ ਵੱਲੋਂ 1984 ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਪਿਛਲੇ 30 ਸਾਲਾਂ ਤੋਂ ਇਨਸਾਫ਼ ਤੋਂ ਲਗਾਤਾਰ ਕੀਤੇ ਜਾ ਰਹੇ ਇਨਕਾਰ ਅਤੇ ਦੋਸ਼ੀਆਂ ਦੀ ਪੁਸ਼ਤਪਨਾਹੀ ਨੂੰ ਜਗ ਜ਼ਾਹਿਰ ਕਰਨ ਲਈ ਅਮਰੀਕਾ ਸਥਿਤ ਮਨੁੱਖੀ ਅਧਿਕਾਰ ਜਥੇਬੰਦੀ ਸਿੱਖਸ ਫਾਰ ਜਸਟਿਸ ਵੱਲੋਂ ਨਿਊਯਾਰਕ ਦੇ ਸੰਯੁਕਤ ਰਾਸ਼ਟਰ ਹੈੱਡਕੁਆਰਟਰ ਅੱਗੇ 7 ਨਵੰਬਰ ਨੂੰ ਇੱਕ ਇਕੱਠ ਹੋਵੇਗਾ।
ਸਿੱਖ ਨਸਲਕੁਸ਼ੀ ਦੇ ਮਾਮਲੇ ਵਿੱਚ ਭਾਰਤੀ ਹਕੂਮਤ ਦੀਆਂ ਕਾਲੀਆਂ ਕਰਤੂਤਾਂ ਤੇ ਚੁੱਪ ਵੱਟਣ ਵਾਲੇ ਅਤੇ ਸਿੱਖ ਨਸਕੁਸ਼ੀ ਦੇ ਮਤੇ 'ਤੇ ਆਪਣੀ ਸਹਿਮਤੀ ਨਾ ਦੇਣ ਵਾਲੇ ਭਾਰਤੀ ਐਮੀ ਬੇਰਾ ਨੂੰ ਹਰਾਉਣ ਵਿਚ ਸਿੱਖ ਵੋਟਰਾਂ ਨੇ ਫੈਸਲਾਕੂਨ ਹਿੱਸਾ ਪਾਂਦਿਆਂ ਅਖੀਰ ਉਸਨੂੰ ਅਮਰੀਕਨ ਪਾਰਲੀਮੈਂਟ ਵਿਚ ਦਾਖਲ ਹੋਣ ਤੋਂ ਰੋਕ ਦਿੱਤਾ। ਐਮੀ ਬੈਰੇ ਨਾਲ ਸਿੱਖਾਂ ਦੀ ਕੋਈ ਨਿੱਜੀ ਦੁਸ਼ਮਣੀ ਨਹੀਂ, ਬਲਿਕ ਭਾਰਤ ਵਿਚ , ਭਾਰਤ ਸਰਕਾਰ ਦੁਆਰਾ ਕੀਤੇ ਸਿੱਖ ਨਸਲਘਾਤ ਦਾ ਮੁੱਦਾ ਐਮੀ ਬੇਰਾ ਨੂੰ ਲੈ ਡੁਬਿਆ ।
ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਜਗਾ ‘ਤੇ ਗੁਰੂ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਜਾ ਰਹੇ ਸਿੱਖਾਂ ਨੂੰ ਹਰਿਦੂਆਰ ਪੁਲਿਸ ਨੇ ਗ੍ਰਿਫਤਾਰ ਕਰਨ ਤੋਂ ਬਾਅਦ ਹਰਿ ਕੀ ਪੌੜੀ ਵਿਖੇ ਪਹਿਲੀ ਗੁਰੂ ਨਾਨਕ ਸਹਿਬ ਸੰਬੰਧਿਤ ਗੁਰਦੁਆਰਾ ਸਾਹਿਬ ਦੀ ਉਸਾਰੀ ਸਬੰਧੀ ਸੰਬੰਧਿਤ ਧਿਰਾਂ ਵਿਚ ਆਮ ਸਹਿਮਤੀ ਹੋਣ ਪਿੱਛੋਂ ਅੱਜ ਉੱਤਰਾਖੰਡ ਦੇ ਮੁੱਖ ਮੰਤਰੀ ਹਰੀਸ਼ ਰਾਵਤ ਨੇ ਹਰਿਦੁਆਰ ਦੇ ਜ਼ਿਲ੍ਹਾ ਮਜਿਸਟਰੇਟ ਨੂੰ ਹਦਾਇਤ ਕੀਤੀ ਕਿ ਜਿਥੇ ਵੀ ਜ਼ਮੀਨ ਉਪਲਬਧ ਹੋਵੇ, ਗੁਰਦੁਆਰਾ ਗਿਆਨ ਗੋਦੜੀ ਲਈ ਜ਼ਮੀਨ ਮੁਹੱਈਆ ਕੀਤੀ ਜਾਵੇ।
ਪੰਜਾਬ ਪੁਲਿਸ ਵੱਲੋਂ ਖ਼ਾਲਿਸਤਾਨ ਟਾਈਗਰਜ਼ ਫੋਰਸ (ਕੇਟੀਐਫ) ਦੇ ਖਾੜਕੂ ਅਤੇ ਰਾਸ਼ਟਰੀ ਸਿੱਖ ਸੰਗਤ ਦੇ ਮੁਖੀ ਰੁਲਦਾ ਸਿੰਘ ਦੇ ਕਤਲ ਦੇ ਮਾਮਲੇ ’ਚ ਰਮਨਦੀਪ ਸਿੰਘ ਉਰਫ਼ ਗੋਲਡੀ (36) ਨੂੰ ਚੇਨਈ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਗੋਲਡੀ ਨੂੰ 24 ਅਕਤੂਬਰ ਨੂੰ ਦੱਖਣੀ ਮਲੇਸ਼ੀਆ ’ਚ ਇਮੀਗਰੇਸ਼ਨ ਕਾਨੂੰਨਾਂ ਦੀ ਉਲੰਘਣਾ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।