Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 10, 2014

November 10, 2014

ਆਮ ਆਦਮੀ ਪਾਰਟੀ ਦੇ ਲੀਡਰ ਅਤੇ ਭਾਰਤੀ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਹਰਿੰਦਰ ਸਿੰਘ ਫੁਲਕਾ ਵੱਲੋਂ ਨਵੰਬਰ 1984 ਵਿੱਚ ਸਿੱਖ ਨਸਲਕੁਸ਼ੀ ਸਮੇਂ ਬਹੁਗਿਣਤੀ ਜਨੂੰਨੀਆਂ ਹੱਥੋਂ ਮਾਰੇ ਭਾਰਤੀ ਫੌਜ ਅਤੇ ਸੁਰੱਖਿਆ ਦਸਤਿਆਂ ਨਾਲ ਸਬੰਧਿਤ ਸਿੱਖ ਅਫਸਰਾਂ ਅਤੇ ਜਵਾਨਾਂ ਦੇ ਲਈ ਇਨਸਾਫ ਅਤੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਇੱਕ ਸੁਚੀ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਜੀ ਹੈ
ਮੀਡੀਆ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੱਛਲੇ ਦਿਨੀ ਦਿੱਲੀ ਦੇ ਹਾਵਈ ਅੱਡੇ ਤੋਂ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਹਰਮਿੰਦਰ ਸਿੰਘ ਮਿੰਟੂ ਨੂੰ ਹੋਰ ਪੱਛਗਿੱਛ ਲਈ ਜਲੰਧਰ ਤੋਂ ਚੰਡੀਗੜ੍ਹ ਭੇਜ ਦਿੱਤਾ ਗਿਆ ਹੈ।
ਨਵੰਬਰ 1984 ਦੀ ਸਿੱਖ ਕਸਲਕੁਸ਼ੀ ਦੇ ਮੁੱਖ ਦੋਸ਼ੀ ਕਾਂਗਰਸ ਲੀਡਰ ਜਗਦੀਸ਼ ਟਾਇਟਲਰ ਖਿਲਾਫ ਗਵਾਹ ਬੀਬੀ ਜਗਦੀਸ਼ ਕੌਰ, ਜਿਨ੍ਹਾਂ ਦੇ ਪੰਜ ਪਰਿਵਾਰਕ ਮੈਂਬਰ ਸਿੱਖ ਨਸਲਕੁਸ਼ੀ ਦੀ ਭੇਟ ਚੜ ਗਏ ਸਨ ਅਤੇ ਉਨ੍ਹਾਂ ਨੂੰ ਜਨੂੰਨੀ ਭੀੜ ਵੱਲੋਂ ਮਾਰੇ ਜਾਣ ਤੋਂ 30 ਸਾਲ ਬਾਅਦ ਵੀ ਇਨਸਾਫ ਦੀ ਲੰਮੀ ਉਡੀਕ ਕਰ ਰਹੀ ਬੀਬੀ ਜਗਦੀਸ਼ ਕੌਰ ਦੀ ਜ਼ਿੰਦਗੀ 'ਤੇ ਅਧਾਰਿਤ ਪੰਜਾਬੀ ਫਿਲਮ ਇਨਸਾਫ਼ ਦੀ ਉਡੀਕ ਦਿੱਲੀ 1984 ਮੈਸੇਕਰ 14 ਨਵੰਬਰ ਦੁਨੀਆਂ ਭਰ ‘ਚ ਰਿਲੀਜ਼ ਹੋ ਰਹੀ ਹੈ।
ਅੱਜ ਚੰਡੀਗੜ੍ਹ ਪੁਲਿਸ ਵੱਲੋਂ ਚੰਡੀਗੜ੍ਹ ਪਾਸਪੋਰਟ ਦਫਤਰ ਦੇ ਬਾਹਰ ਸਾਲ 2002 ਵਿੱਚ ਹੋਏ ਬੰਬ ਧਮਾਕੇ ਦੇ ਕੇਸ ਵਿੱਚ ਸ਼ਹਿਰ ਦੇ ਸੈਕਟਰ 33 'ਚ ਮਕਾਨ ਨੰਬਰ 1370 'ਚ ਰਹਿ ਰਹੇ ਇਕ ਵਿਅਕਤੀ ਜਸਬੀਰ ਸਿੰਘ ਨੂੰ ਗਿ੍ਫ਼ਤਾਰ ਕੀਤਾ ਹੈ।ਪੁਲਿਸ ਦਾ ਦਾਅਵਾ ਹੈ ਕਿ ਗ੍ਰਿਫਤਾਰ ਜਸਬੀਰ ਸਿੰਘ ਉੱਘੇ ਸਿੱਖ ਖਾੜਕੂ ਭਾਈ ਪਰਮਜੀਤ ਸਿੰਘ ਪੰਜਵੜ ਦਾ ਪੁਰਾਣਾ ਸਾਥੀ ਹੈ।
ਪੰਜਾਬ ਪੁਲਿਸ ਵੱਲੋਂ ਇੱਕ ਵਾਰ ਫਿਰ ਸਿੱਖ ਨੌਜਵਾਨਾਂ ਦੀਆਂ ਗ੍ਰਿਫਤਾਰੀਆਂ ਦਾ ਸਿਲਸਿਲਾ ਸ਼ੁਰੂ ਹੋਇਆ ਹੈ, ਜਿਸ ਵਿੱਚ ਪਿੱਛਲੇ ਕੁਝ ਦਿਨਾਂ ਤੋਂ ਕਈ ਸਿੱਖ ਨੌਜਵਾਨਾਂ ਨੂੰ ਕਥਿਤ ਖਾੜਕੂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਨਾਲ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਮੀਡੀਆਂ ਵਿੱਚ ਨਸ਼ਰ ਤਾਜ਼ਾ ਖ਼ਬਰਾਂ ਅਨੁਸਾਰ ਹੁਣ ਬਠਿੰਡਾ ਪੁਲਿਸ ਨੇ ਬਠਿੰਡਾ ਸ਼ਹਿਰ ਦੇ ਇੱਕ ਵਸਨੀਕ ਸਿੱਖ ਨੌਜਵਾਨ ਰਮਨਦੀਪ ਸਿੰਘ ਸੰਨੀ ਕਥਿਤ ਖਾੜਕੂ ਗਤੀਵਿਧੀਆਂ ਵਿੱਚ ਸ਼ਮੂਲੀਅਤ ਹੋਣ ਦੇ ਦੋਸ਼ ਵਿੱਚ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।