Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 12, 2014

November 12, 2014

ਪੰਜਾਬ ਵਿੱਚ ਆਰ. ਐੱਸ. ਐੱਸ ਦੀਆਂ ਵਧ ਰਹੀਆਂ ਸਰਗਰਮੀਆ ਰਾਜਸੀ ਅਤੇ ਸਮਾਜਿੱਕ ਮਾਹੌਲ ਲਈ ਖਤਰੇ ਦੀ ਘੰਟੀ ਹੈ। ਲੋਕਾਂ ਅੰਦਰ ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ ਖਿਲਾਫ ਭਾਵਨਾ ਪ੍ਰਬਲ ਹੁੰਦੀ ਜਾ ਰਹੀ ਹੈ ਅਤੇ ਕਾਂਗਰਸ ਇਸ ਦਾ ਫਾਇਦਾ ਉਠਾਉਣ ’ਚ ਨਾਕਾਮ ਸਾਬਤ ਹੋ ਰਹੀ ਹੈ ਤਾਂ ਆਰਐਸਐਸ ਚੁਪ-ਚਪੀਤੇ ਸਿਆਸੀ ਖਲਾਅ ਭਰਨ ਦੇ ਯਤਨਾਂ ਵਿੱਚ ਜੁਟੀ ਹੋਈ ਹੈ। ਮਿਸ਼ਨ 2017 ਨੂੰ ਧਿਆਨ ਵਿੱਚ ਰੱਖ ਕੇ ਭਾਜਪਾ ਨੇ ਸਮਾਜਕ ਸੰਸਥਾਵਾਂ ਰਾਹੀਂ ਲੋਕ ਰਾਬਤੇ ਦੀ ਆਪਣੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ।
ਸਿੱਖ ਧਰਮ ਦੇ ਨਿਆਰਪਨ ਨੂੰ ਹਮੇਸ਼ਾਂ ਖੋਰਾ ਲਾਉਣ ਵਾਲੀ ਆਰ. ਐੱਸ. ਐੱਸ ਦੇ ਵਿਦਿਆਰਥੀ ਵਿੰਗ ਵੱਲੋਂ ਅੰਮ੍ਰਿਤਸਰ ਵਿੱਚ ਹੋ ਰਹੇ ਸਮਾਗਮ ਲਈ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਵੱਲੋ ਸਿੱਖ ਸਕੂਲ਼ਾਂ ਦੀ ਜਗਾ ਦੇਣ ਦਾ ਵਿਰੋਧ ਕਰਦਿਆਂ ਮਨਜੀਤ ਸਿੰਘ ਕਲਕੱਤਾ ਸਬਕਾ ਮੰਤਰੀ ਅਤੇ ਸਕੱਤਰ ਸ਼ੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਇਹ ਇਕ ਵੱਡੀ ਸਾਜਿਸ਼ ਹੈ ਕਿ ਸਿੱਖ ਪਬਲਿਕ ਸਕੂਲ ਹੀ ਕਿਉਂ ਸਮਾਗਮਾਂ ਲਈ ਚੁਣੇ ਗਏ ਹਨ ਅਤੇ ਹਿੰਦੂ ਸਕੂਲ ਕਿਉਂ ਨਹੀਂ ਲਏ ਗਏ।
ਪਿੱਛਲੇ ਕੁਝ ਸਮੇਂ ਤੋਂ ਪੰਜਾਬ ਵਿੱਚ ਆਰ. ਐੱਸ. ਐੱਸ ਦੀਆਂ ਫਿਰਕੂ ਸਰਗਰਮੀਆਂ ਤੋਂ ਚਿੰਤਤ ਪੰਜਾਬ ਦੀਆਂ 4 ਖੱਬੇ ਪੱਖੀ ਪਾਰਟੀਆਂ ਸੀ. ਪੀ. ਆਈ., ਸੀ. ਪੀ. ਆਈ. ਐਮ., ਸੀ.ਪੀ.ਐਮ. (ਪੰਜਾਬ) ਅਤੇ ਸੀ. ਪੀ. ਆਈ. ਐਮ. ਐਲ. ਲਿਬਰੇਸ਼ਨ ਦੇ ਆਗੂਆਂ ਨੇ ਪ੍ਰੈੱਸ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪੂਰੀ ਤਰ੍ਹਾਂ ਸ਼ਾਂਤ ਵੱਸਦੇ ਪੰਜਾਬ ਦੇ ਪਿੰਡਾਂ ਵਿਚ ਆਰ.ਐਸ.ਐਸ. ਵੱਲੋਂ ਫਿਰਕੂ ਤੇ ਜ਼ਹਿਰੀਲਾ ਪ੍ਰਚਾਰ ਕਰਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।