Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 13, 2014

November 13, 2014

ਪੁਲਿਸ ਅੰਦਰ ਭਰਤੀ ਹੋਣ ਉਪਰੰਤ ਅੰਮ੍ਰਿਤਪਾਨ ਕਰਨ ਅਤੇ ਡਿਊਟੀ ਦੌਰਾਨ ਸਿਰ 'ਤੇ ਦੁਮਾਲਾ ਸਜ਼ਾ ਕੇ ਰੱਖਣ ਵਾਲੀ ਬੀਬੀ ਜਸਵੀਰ ਕੌਰ ਦੀ ਪਿਛਲੇ ਦਿਨਾਂ ਵਿੱਚ ਵਰਦੀ ਨਾਲ ਦੁਮਾਲਾ ਸਜਾਈ ਫ਼ੋਟੋ ਸੋਸ਼ਲ ਮੀਡੀਏ ਅੰਦਰ ਪਾਈ ਗਈ, ਜਿਹਨੂੰ ਦੇਸ਼ਾਂ-ਵਿਦੇਸ਼ਾਂ ਵਿਚ ਵੱਸਦੇ ਹਜ਼ਾਰਾਂ ਪੰਜਾਬੀਆਂ ਵੱਲੋਂ ਪਸੰਦ ਕੀਤਾ ਗਿਆ ਹੈ।
ਸ੍ਰੀ ਅਕਾਲ ਤਖਤ ਦੇ ਸਕੱਤਰੇਤ ਇੰਚਾਰਜ ਪ੍ਰੋ ਸੁਖਦੇਵ ਸਿੰਘ ਵੱਲੋ ਜਾਰੀ ਕੀਤੇ ਗਏ ਪੱਤਰ ਅਨੁਸਾਰ ਆਲ ਇੰਡੀਆ ਸਿੱਖ ਕਾਨਫਰੰਸ ਦੇ ਮੁੱਖੀ ਸ੍ਰ ਗੁਰਚਰਨ ਸਿੰਘ ਬੱਬਰ ਨੂੰ 17 ਨਵੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋ ਰਹੀ ਪੰਜ ਸਿੰਘ ਸਹਿਬਾਨਾਂ ਦੀ ਮੀਟਿੰਗ ਵਿੱਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ।ਸਿੱਖ ਚਿੰਤਕ ਸ੍ਰ ਗੁਰਚਰਨ ਸਿੰਘ ਬੱਬਰ ਨੂੰ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੀ ਤੌਹੀਨ ਕਰਨ ਦੇ ਦੋਸ਼ ਵਿੱਚ ਅਕਾਲ ਤਖਤ ਸਾਹਿਬ ‘ਤੇ ਤਲਬ ਕੀਤਾ ਹੈ ।
ਨਵੰਬਰ 1984 ਵਿੱਚ ਇਂਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸੁਬਿਆਂ ਵਿੱਚ ਚੱਲੀ ਸਿਖ ਕਤਲੇਆਮ ਦੌਰਾਨ ਝਾਰਖੰਡ ਅਤੇ ਬਿਹਾਰ ਦੇ ਮਾਮਲਿਆ ਵਿੱਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਰਾਜ ਦੀ ਹਾਈ ਕੋਰਟ ਵਿੱਚ ਜਨਹਿਤ ਪਟੀਸ਼ਨ ਪਾਈ ਹੈ।
ਡੇਰਾ ਸੌਦਾ ਸਾਧ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਦੇ ਪੱਖ ’ਚ ਆਪਣੇ ਸ਼ਰਧਾਲੂਆਂ ਨੂੰ ਵੋਟਾਂ ਪਾਉਣ ਦੇ ਹੁਕਮਾਂ ਕਰਕੇ ਅੱਜ ਭਾਜਪਾ ਦੇ ਮੰਤਰੀ, ਵਿਧਾਇਕ ਅਤੇ ਹੋਰ ਆਗੂ ਸੌਦਾ ਸਾਧ ਗੁਰਮੀਤ ਰਾਮ ਰਹੀਮ ਨੂੰ ਮਿਲੇ ਅਤੇ ਹਮਾਇਤ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਪਿੱਛਲ਼ੀਆਂ ਲੋਕ ਸਭਾ ਚੋਣਾਂ ਅਤੇ ਉਸਤੋਂ ਬਾਅਦ ਹਰਿਆਣਾ ਵਿੱਚ ਭਜਾਪ ਨੂੰ ਮਿਲੀ ਬੇਮਿਸਾਲ ਸਫਲਤਾ ਨੇ ਪੰਜਾਬ ਨਾਲ ਸਬੰਧਿਤ ਭਾਜਪਾ ਦੇ ਆਗੂਆਂ ਦੇ ਦਿਮਾਗ ਸੱਤਵੇਂ ਅਸਮਾਨ 'ਤੇ ਚੜਾਏ ਹੋਏ ਹਨ ਅਤੇ ਉਹ ਪੰਜਾਬ ਦੀ ਅਕਾਲੀ ਲੀਡਰਸਿਫ ਖਿਲਾਫ ਬਿਆਨ ਬਾਜ਼ੀ ਕਰਨ ਲਈ ਮੌਕੇ ਦੀ ਹਮੇਸ਼ਾਂ ਬਾਲ ਵਿੱਚ ਰਹਿੰਦੇ ਹਨ। ਪੰਜਾਬ ਬਾਜਪਾ ਦੇ ਆਗੂਆਂ ਦੀ ਬਾਦਲ ਦਲ ਖਿਲਾਫ ਬਿਆਨਬਾਜ਼ੀ ਤੋਂ ਪ੍ਰੇਸ਼ਾਨ ਬਾਦਲ ਦਲ ਨੇ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਸੱਦਣ ਦਾ ਫੈਸਲਾ ਕੀਤਾ ਹੈ।
ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਦੇਸ਼ ਦੀਆਂ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਨਾਨਕਸ਼ਾਹੀ ਕੈਲੰਡਰ ਵਿਵਾਦ ਅਤੇ ਹੋਰ ਪੰਥਕ ਮਾਮਲਿਆਂ 'ਤੇ ਵਿਚਾਰ ਕਰਨ ਲਈ ਵਿਸ਼ਵ ਸਿੱਖ ਕਨਵੈਨਸ਼ਨ ਸੱਦਣ ਦਾ ਫ਼ੈਸਲਾ ਕੀਤਾ ਗਿਆ ਸੀ। ਪਹਿਲਾਂ ਇਹ ਕਨਵੈਨਸ਼ਨ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਸੱਦੀ ਗਈ ਸੀ, ਜਿਸ ਨੂੰ ਬਦਲ ਕੇ ਇਹ ਕਨਵੈਨਸ਼ਨ 11 ਜਾਂ 12 ਨਵੰਬਰ ਨੂੰ ਸੱਦਣ ਦਾ ਫ਼ੈਸਲਾ ਹੋਇਆ ਸੀ। ਹੁਣ ਇਸ ਕਨਵੈਨਸ਼ਨ ਨੂੰ ਹੋਰ ਅਗਾਂਹ ਪਾ ਦਿੱਤਾ ਗਿਆ ਹੈ।
ਦਿੱਲ਼ੀ ਪੁਲਿਸ ਵੱਲੋਂ ਅੱਜ ਫਿਰ ਭਾਈ ਹਵਾਰਾ ਨੂੰ ਪੇਸ਼ੀ ਸਮੇਂ ਤਿਹਾੜ ਜੇਲ ਤੋਂ ਪੈਰਾਂ ਵਿੱਚ ਬੇੜੀਆਂ ਅਤੇ ਹੱਥਾਂ ਨੂੰ ਹੱਥ ਕੜੀਆਂ ਲਾ ਕੇ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਵਿੱਚ ਪੇਸ਼ ਕੀਤਾ ਗਿਆ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।