Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 14, 2014

November 14, 2014

ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਚੰਡੀਗੜ ਦੀ ਬੂੜੈਲ ਜ਼ੇਲ 1995 ਤੋਂ ਨਜ਼ਰਬੰਦ ਇੰਜ.ਭਾਈ ਗੁਰਮੀਤ ਸਿੰਘ ਵੀਰਵਾਰ ਨੂੰ ਦੇਰ ਸ਼ਾਮ ਕਰੀਬ ਪੋਣੇ ਅੱਠ ਵਜੇ ਬੂੜੈਲ ਜ਼ੇਲ ਚੋਂ ਦੂਜੀ ਵਾਰ 28 ਦਿਨਾਂ ਦੀ ਪੈਰੋਲ ਤੇ ਰਿਹਾਅ ਕਰ ਦਿੱਤਾ ਹੈ।
ਇੰਗਲੈਡ ਦੇ ਪ੍ਰਧਾਨ ਮੰਤਰੀ ਡੇਵਿਡ ਕੈਮਰੂਨ ਨੇ ਅੱਜ ਕੈਂਟ ਵਿਚ ਸਿੱਖ ਭਾਈਚਾਰੇ ਦੇ ਆਗੂਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ । ਰੋਚੈਸਟਰ ਅਤੇ ਸਟਰੂਡ ਹਲਕੇ ਵਿਚ ਹੋਣ ਵਾਲੀ ਜ਼ਿਮਨੀ ਚੋਣ ਵਿਚ ਕੰਜ਼ਰਵੇਟਿਵ ਪਾਰਟੀ ਦੀ ਉਮੀਦਵਾਰ ਕੇਲੀ ਟੁਲਹਰਸਟ ਦੇ ਹੱਕ ਵਿਚ ਆਏ ਪ੍ਰਧਾਨ ਮੰਤਰੀ ਨੇ ਘੱਟ ਗਿਣਤੀ ਭਾਈਚਾਰੇ ਅਤੇ ਸਿੱਖ ਭਾਈਚਾਰੇ ਦੇ ਆਗੂਆਂ ਨਾਲ ਮਿਲ ਕੇ ਦੱਸਿਆ ਕਿ ਸਰਕਾਰ ਵੱਲੋਂ ਲਗਾਤਾਰ ਸਿੱਖ ਅਤੇ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਦੀਆਂ ਮੁਸ਼ਕਲਾਂ ਵੱਲ ਧਿਆਨ ਦਿੱਤਾ ਜਾ ਰਿਹਾ ਹੈ।
ਦਿੱਲੀ ਚੋਣ ਮੈਦਾਨ ਨੂੰ ਗਰਮ ਕਰਦਿਆਂ ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਅੱਜ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਪਹਿਲੀ ਸੂਚੀ 'ਚ 22 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ, ਪਰ ਇਸ ਵਿੱਚ ਕਿਸੇ ਨਵੇਂ ਚਿਹਰੇ ਨੂੰ ਸ਼ਾਮਲ ਨਹੀਂ ਕੀਤਾ ਗਿਆ।
ਅੱਜ ਇੱਥੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਡੇਰਾ ਸੌਦਾ ਸਿਰਸਾ ਦੇ ਪਹਿਲਾਂ ਰਹੇ ਸ਼ਰਧਾਲੂ ਸਾਧੂ ਹੰਸ ਰਾਜ ਚੌਹਾਨ ਨੇ ਦੋਸ਼ ਲਾਇਆ ਕਿ ਸੌਦਾ ਸਾਧ ਵੱਲੋਂ ਸਾਧੂਆਂ ਨੂੰ ਨਿਪੁੰਸਕ ਬਣਾਏ ਜਾਣ ਦੇ ਕੇਸ ਦੀ ਨਿਰਪੱਖਤਾ ਨਾਲ ਜਾਂਚ ਹੋਣ ਦੀਆਂ ਸੰਭਾਵਨਾਵਾਂ ਕਾਫੀ ਘੱਟ ਗਈਆਂ ਹਨ।
ਜੰਮੂ ਕਸ਼ਮੀਰ ਵਿੱਚ ਭਾਰਤੀ ਫੌਜ ਵੱਲੋਂ ਕਸ਼ਮੀਰੀ ਨਾਗਰਿਕਾਂ ਨੂੰ ਪਾਕਿਸਤਾਨੀ ਘੁਸਪੈਠੀਏ ਦੱਸ ਕੇ ਫਰਜ਼ੀ ਮੁਕਾਬਲੇ ਵਿੱਚ ਮਾਰਨ ਦੇ ਕੇਸ ਵਿੱਚ ਭਾਰਤੀ ਫੌਜ ਨੇ ਆਪਣੇ ਦੋ ਅਫਸਰਾਂ ਸਮੇਤ 7 ਮੈਂਬਰਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ ਤੇ ਉਨ੍ਹਾਂ ਦੇ ਸੇਵਾ ਲਾਭ ਮੁਅੱਤਲ ਕਰ ਦਿੱਤੇ ਗਏ ਹਨ।
ਅਮਰੀਕਾ ਦੀ ਹੋਫਸਟਰਾ ਯੂਨੀਵਰਸਿਟੀ ਵਿੱਚ ਪੜ੍ਹਾਈ ਕਰ ਰਹੇ ਵਿਦਿਆਰਥੀ ਇਕਨੂਰ ਸਿੰਘ ਨੂੰ ਅਮਰੀਕੀ ਫੌਜ ’ਚ ਕੰਮ ਕਰਨ ਦੀ ਇਜ਼ਾਜ਼ਤ ਨਹੀਂ ਮਿਲੀ। ਉਸ ਨੂੰ ਸਿੱਖ ਹੋਣ ਕਾਰਣ ਰਿਜ਼ਰਵ ਆਫਿਸਰ ਟਰੇਨਿੰਗ ਕੋਰ (ਆਰਓਟੀਸੀ) ’ਚ ਇਸ ਲਈ ਦਾਖਲਾ ਨਹੀਂ ਦਿੱਤਾ ਗਿਆ। ਫੌਜੀ ਅਧਿਕਾਰੀਆਂ ਨੇ ਉਸਨੂੰ ਕਿਹਾ ਕਿ ਜੇਕਰ ਉਹ ਟਰੇਨਿੰਗ ਵਿੱਚ ਦਾਖਲਾ ਚਾਹੁੰਦਾ ਹੈ ਤਾਂ ਉਸਨੂੰ ਦਾਹੜੀ ਕੇਸ ਕਟਾਉਣੇ ਪੈਣਗੇ।
ਪਿੱਛਲੇ ਦਿਨੀ ਖਾੜਕੂ ਗਤੀਵਿਧੀਆਂ ਦੇ ਦੋਸ਼ ਵਿੱਚ ਬਠਿੰਡਾ ਪੁਲਿਸ ਵੱਲੋਂ ਗ੍ਰਿਫਤਾਰ ਰਮਨਦੀਪ ਸਿੰਘ ਨੂੰ ਤਿੰਨ ਦਿਨਾ ਪੁਲਿਸ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਪਿਛੋਂ ਅੱਜ ਬਠਿੰਡਾ ਦੇ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਮੈਡਮ ਮੇਘਾ ਸ਼ਰਮਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਜਿਥੋਂ ਉਸ ਨੂੰ ਪੁੱਛਗਿੱਛ ਲਈ 2 ਦਿਨ ਹੋਰ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।