Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 21, 2014

November 21, 2014

ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਵੱਲੋਂ ਸਜਾ ਭੁਗਤ ਚੁੱਕੇ ਸਮੁੱਚੇ ਸਿਆਸੀ ਸਿੱਖ ਕੈਦੀਆ ਦੀ ਫੌਰਨ ਰਿਹਾਈ ਲਈ ਪਿਛਲੇ 7 ਦਿਨਾਂ ਤੋਂ ਦਸਵੀ ਪਾਤਿਸ਼ਾਹੀ ਦੀ ਚਰਨ ਛੂਹ ਪ੍ਰਾਪਤ ਧਰਤੀ ਲਖਨੌਰ ਸਾਹਿਬ ਵਿਖੇ ਸ਼ਾਤਮਾਈ ਤਰੀਕੇ ਨਾਲ ਭੁੱਖ ਹੜਤਾਲ ਤੇ ਬੈਠੇ ਭਾਈ ਗੁਰਬਖਸ ਸਿੰਘ ਖਾਲਸਾ ਵੱਲੋਂ ਅਰੰਭੇ ਸੰਘਰਸ਼ ਦੀ ਪੂਰਨ ਹਮਾਇਤ ਦਾ ਐਲਾਨ ਕੀਤਾ ਹੈ।
ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰ ਸੰਗਠਨ ਅਮਰੀਕੀ ਜਸਟਿਸ ਸੈਂਟਰ ਵੱਲੋਂ ਅਮਰੀਕਾ ਦੀ ਇਕ ਅਦਾਲਤ ਨੇ ਸਾਲ 2002 ਦੇ ਗੁਜਰਾਤ ਦੰਗਿਆਂ ਵਿਚ ਕਥਿਤ ਭੂਮਿਕਾ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਦਾਇਰ ਇਕ ਮਾਮਲੇ ਦੀ ਪਿੱਠਭੂਮੀ ਵਿਚ ਉਨ੍ਹਾਂ ਨੂੰ ਦਿੱਤੀ ਗਈ ਛੋਟ ਦੇ ਸਬੰਧ ਵਿਚ ਇਕ ਮਨੁੱਖੀ ਅਧਿਕਾਰ ਸੰਗਠਨ ਵੱਲੋਂ ਉਠਾਏ ਗਏ ਸਵਾਲਾਂ 'ਤੇ ਵਿਦੇਸ਼ ਵਿਭਾਗ ਤੋਂ ਜਵਾਬ ਮੰਗਿਆ ਹੈ।
ਹਰਿਆਣਾ ਅਤੇ ਮਹਾਰਾਂਸਟਰ ਵਿੱਚ ਜਿੱਤ ਪ੍ਰਾਪਤ ਕਰਨ ਤੋਂ ਭਾਜਪਾ ਨੇ ਕਸ਼ਮੀਰ ਵਿੱਚ ਜਿੱਤ ਪੱਕੀ ਕਰਨ ਲਈ 40 ਫੀਸਦੀ ਮੁਸਲਿਮ ਉਮੀਦਵਾਰਾਂ ਨੂੰ ਟਿਕਟ ਦਿੱਤੇ ਹਨ।ਜੰਮੂ ਕਸ਼ਮੀਰ ਦੀ ਸੱਤਾ 'ਤੁ ਕਾਬਜ਼ ਹੋਣ ਲਈ ਭਾਜਪਾ 44 ਤੋਂ ਵੱਧ ਸੀਟਾਂ ਪ੍ਰਾਪਤ ਕਰਨੀਆਂ ਚਾਹੁੰਦੀ ਹੈ।
ਪੰਜਾਬ ਵਿੱਚ ਸਿੱਖ ਕੌਮ ਅਤੇ ਸਿੱਖ ਵਿਰੋਧੀ ਡੇਰਿਆਂ ਵਿਚਕਾਰ ਚੱਲ ਰਹੇ ਵਿਵਾਦ ਦੌਰਾਨ ਪੰਜਾਬ ਭਾਜਪਾ ਦੇ ਆਗੂ ਖੁੱਲਕੇ ਡੇਰਿਆਂ ਦੀ ਹਮਾਇਤ ਵਿੱਚ ਆ ਗਏ ਹਨ।ਡੇਰਾ ਸਿਰਸਾ ਦਾ ਪੱਖ ਪੂਰਦਿਆਂ ਭਾਜਪਾ ਆਗੂ ਨੇ ਕਿਹਾ ਕਿ ਇਸ ਡੇਰੇ ਵੱਲੋਂ ਕਈ ਤਰਾਂ ਦੇ ਸਮਾਜ ਭਲਾਈ ਦੇ ਕੰਮ ਕੀਤੇ ਜਾਂਦੇ ਹਨ। ਉਨ੍ਹਾਂ ਬਾਦਲ ਤੋਂ ਨਿੱਜੀ ਦਖ਼ਲ ਦੀ ਮੰਗ ਕਰਦਿਆਂਚੇਤਾਵਨੀ ਦੇ ਲਹਿਜੇ ਵਿੱਚ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਵਾਪਰੀਆਂ ਘਟਨਾਵਾਂ ਤੋਂ ਸਬਕ ਲੈਂਦਿਆਂ ਭਵਿੱਖ ‘ਚ ਕੋਈ ਘਟਨਾ ਨਾ ਵਾਪਰੇ, ਇਸ ਦੇ ਲਈ ਸਰਕਾਰ ਠੋਸ ਬੰਦੋਬਸਤ ਕਰੇ।
ਸਿੱਖ ਕੌਮ ਦੀ ਨਿਆਰੀ ਹਸਤੀ ਦੇ ਪ੍ਰਤੀਕ ਨਾਨਕਸ਼ਾਹੀ ਕੈਲੰਡਰ 'ਤੇ ਵਿਚਾਰ ਕਰਨ ਲਈ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਵ ਸਿੱਖ ਕਨਵੈਨਸ਼ਨ ਕਰਵਾਉਣ ਲਈ ਮੁੜ ਸਰਗਰਮੀ ਸ਼ੁਰੂ ਕਰ ਦਿੱਤੀ ਗਈ ਹੈ। ਪਹਿਲਾਂ ਕਮੇਟੀ ਵੱਲੋਂ ਇਹ ਕਨਵੈਨਸ਼ਨ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਕਰਵਾਉਣ ਦੀ ਯੋਜਨਾ ਸੀ।
ਮਨੁਖਤਾ ਨੂੰ ਵੰਡਣ ਵਾਲੀ ਅਤੇ ਪੰਜਾਬ ਨੂੰ ਵੰਡਣ ਵਾਲੀ ਕੋਈ ਵੀ ਵਿਚਾਰਧਾਰਾ ਪੰਜਾਬ ਤੇ ਫਤਿਹ ਨਹੀ ਪਾ ਸਕੀ ਅਤੇ ਨਾ ਹੀ ਹੀ ਆਰ.ਐਸ.ਐਸ ਦੇ ਮਨਸੂਬੇ ਸਫਲ ਹੋਣਗੇ।
ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੂਰਬ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀਦੇ ਪ੍ਰਕਾਸ਼ ਪੁਰਬ ਦੇ ਇੱਕੋ ਦਿਨ 28 ਤਰੀਕ ਨੂੰ ਆਉਣ ਕਰਕੇ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੂਰਬ 7 ਜਨਵਰੀ ਨੂੰ ਮਨਾਉਣ ਦਾ ਐਲਾਨ ਕੀਤਾ ਗਿਆ ਹੈ।ਜਦਕਿ ਮੂਲ ਨਾਨਕ ਸ਼ਾਹੀ ਕੈਲੰਡਰ ਅਨੁਸਾਰ ਦਸਮ ਪਿਤਾ ਦੇ ਗੁਰਪੂਰਬ ਦੀ ਤਰੀਕ 5 ਜਨਵਰੀ ਨਿਸ਼ਚਿਤ ਕੀਤੀ ਗਈ ਸੀ।ਵਾਰ ਵਾਰ ਗੁਰਪੂਰਬ ਦੀਆਂ ਤਾਰੀਕਾਂਬਦਲਣ ਨੲਲ ਕੌਮ ਵਿੱਚ ਉਲਝਣ ਪੈਦਾ ਹੋ ਰਹੀ ਹੈ।
ਕੇਂਦਰ ਵਿੱਚ ਮੋਦੀ ਦੀ ਅਗਵਾਈ ਵਿੱਚ ਭਾਜਪਾ ਦੀ ਸਰਕਾਰ ਆਉਣ ਤੋਂ ਬਾਅਦ ਪੰਜਾਬ ਆਰ. ਆਰ. ਐੱਸ ਦੀਆਂ ਗਤੀਵਿਧੀਆਂ ਦਾ ਵਿਸ਼ੇਸ਼ ਕੇਂਦਰ ਬਣ ਗਿਆ ਹੈ। ਆਰ. ਆਰ. ਐੱਸ ਪਹਿਲਾਂ ਤੋਂ ਹੀ ਸਿੱਖੀ ਦੇ ਨਿਆਰੇਪਨ ਦੀ ਵਿਰੋਧੀ ਰਹੀ ਹੈ ਅਤੇ ਇਸ ਪ੍ਰਤੀ ਅਪਮਾਨਜਨਕ ਟਿੱਪਣੀਆਂ ਕਰਨ ਤੋਂ ਕਦੇ ਵੀ ਗੁਰੇਜ਼ ਨਹੀ ਕਰਦੀ।ਪੰਜਾਬ ਵਿੱਚ ਆਰ. ਆਰ. ਐੱਸ ਦੀਆਂ ਵਧ ਰਹੀਆਂ ਗਤੀਵਿਧੀਆਂ ਸਿੱਖਾਂ ਅਤੇ ਪੰਜਾਬ ਦੇ ਸਮਾਜਿੱਕ ਮਾਹੌਲ ਵਾਸਤੇ ਅਤਿ ਖਤਰਨਾਖ ਹਨ।
ਸਿੱਖ ਕੌਮ ਦੀਆਂ ਜ਼ੁਲਮ ਖਿਲਾਫ ਲੜਨ ਦੀਆਂ ਮਹਾਨ ਪ੍ਰਪੰਰਾਵਾਂ 'ਤੇ ਪਹਿਰਾ ਦਿੰਦਿਆਂ, ਸਿੱਖ ਕੌਮ ਦੇ ਮਾਨ ਸਨਮਾਨ ਲਈ ਆਪਣਾ ਸਭ ਕੁਝ ਦਾਅ 'ਤੇ ਲਾਉਣ ਵਾਲੇ ਅਤੇ ਭਾਰਤੀ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਤੋਂ ਵੀ ਵੱਧ ਸਜ਼ਾ ਭੁਗਤ ਚੁੱਕੇ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਗੁਰਦੁਆਰਾ ਸ੍ਰੀ ਲਖਨੌਰ ਸਾਹਿਬ ਪਾਤਸ਼ਾਹੀ 10ਵੀਂ ਵਿਚ ਪਿਛਲੇ 7 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆ ਦੱਸਿਆ ਕਿ ਉਹ 19 ਅਕਤੂਬਰ ਨੂੰ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਮਿਲੇ ਸਨ ਅਤੇ ਉਨ੍ਹਾਂ ਨੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਅਤੇ ਸਜ਼ਾ ਭੁਗਤ ਚੁੱਕੇ 101 ਸਿੱਖ ਕੈਦੀਆਂ ਦੀ ਸੂਚੀ ਸੌਪੀ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।