Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 26, 2014

November 26, 2014

ਪਿੱਛਲੇ 14 ਸਾਲਾਂ ਤੋਂ ਤਖਤ ਸ੍ਰੀ ਸਚਖੰਡ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਨੂੰ ਮਹਾਂਰਾਸ਼ਟਰ ਸਰਕਾਰ ਨੇ ਭੰਗ ਕਰਕੇ ਤਖਤ ਸਾਹਿਬ ਦੀ ਸੇਵਾ ਸੰਭਾਲ ਸਰਕਾਰ ਵੱਲੌਂ ਬਣਾਈ ਗਈ ਕਮੇਟੀ ਦੇ ਸੁਪਰਦ ਕੀਤੀ ਹੋਈ ਹੈ।ਸਿੱਖਾਂ ਦਾ ਰੋਸ ਹੈ ਕਿ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਰਕਾਰ ਵੱਲੋ ਪਿਛਲੇ ਕਰੀਬ 14 ਸਾਲਾ ਤੋ ਅਦਾਲਤ ਵਿੱਚ ਕੇਸ ਚੱਲਣ ਦਾ ਬਹਾਨਾ ਬਣਾ ਕੇ ਜਿਸ ਤਰੀਕੇ ਨਾਲ ਸਰਕਾਰ ਨੇ ਤਖਤ ਸਾਹਿਬ ਦਾ ਪ੍ਰਬੰਧ ਆਪਣੇ ਹੱਥਾਂ ਵਿੱਚ ਲਿਆ ਹੋਇਆ ਹੈ ।
ਅੱਜ ਦੁਨੀਆਂ ਦੇ ਸਭ ਤੋਂ ਵੱਡੇ ਸਮਝੇ ਜਾਂਦੇ ਲੋਕਤੰਤਰ ਭਾਰਤ ਨੇ ਸੰਯੁਕਤ ਰਾਸ਼ਟਰ ਆਮ ਇਜਲਾਸ ਦੇ ਮੌਤ ਦੀ ਸਜਾ ਉਪਰ ਰੋਕ ਸਬੰਧੀ ਖਰੜਾ ਮਤੇ ਵਿਰੁੱਧ ਵੋਟ ਪਾਈ ਹੈ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਿਚ ਪਾਰਟੀ ਦੇ ਮੈਬਰਾਂ ਦਾ ਇਕ ਵਫ਼ਦ ਜਿਸ ਵਿਚ ਸ. ਜਸਕਰਨ ਸਿੰਘ ਕਾਹਨ ਸਿੰਘ ਵਾਲਾ ਜਰਨਲ ਸਕੱਤਰ, ਸ. ਰਮਿੰਦਰਜੀਤ ਸਿੰਘ ਮਿੰਟੂ ਅਗਜੈਕਟਿਵ ਮੈਂਬਰ ਯੂ.ਐਸ.ਏ, ਸ. ਜਰਨੈਲ ਸਿੰਘ ਸਖ਼ੀਰਾ, ਪ੍ਰੋ. ਅਜੀਤ ਸਿੰਘ ਕਾਹਲੋ ਪ੍ਰਧਾਨ ਹਰਿਆਣਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਲਖਵਿੰਦਰ ਸਿੰਘ ਲੱਖਾ ਗੋਪਾਲੋ ਸ. ਗੁਰਬਖ਼ਸ ਸਿੰਘ ਨੂੰ ਮਿਲੇ ।
ਅੱਜ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾੲੀ ਬਲਵੰਤ ਸਿੰਘ ਗੋਪਾਲਾ ਨੇ ਪ੍ਰੈਸ ਨਾਲ ਗੱਲਬਾਤ ਕਰਦੇ ਕਿਹਾ ਕਿ ਅੱਜ ਨਿੱਤ ਨਵੇਂ ਹਮਲੇ ਕੌਮ ਤੇ ਹੋ ਰਹੇ ਹਨ , ਡੇਰਾਵਾਦ ਵੱਲੋ ਸਿੱਖੀ ਸਿਧਾਤਾਂ, ਸਿੱਖ ਪ੍ਰੰਪਰਾ ਅਤੇ ਸ਼ਬਦ ਗੁਰੂ ਦੇ ਸਿਧਾਂਤ ਨੂੰ ਸਿੱਧੇ ਤੌਰ ਤੇ ਚੈਲਿੰਜ਼ ਕੀਤਾ ਜਾ ਰਿਹਾ ਹੈ।
ਭਾਜਪਾ ਦੇ ਅੰਮ੍ਰਿਤਸਰ ਤੋਂ ਰਹਿ ਚੁੱਕੇ ਐੱਮ.ਪੀ ਨਵਜੋਤ ਸਿੱਧੂ ਵੱਲੋਂ ਪਵਿੱਤਰ ਗੁਰਬਾਣੀ ਨੂੰ ਪਾਂਡਵ ਅਰਜਨ ਨਾਲharnam singjh ਜੋੜਨ ਅਤੇ ਤੋੜ ਮਰੋੜ ਕੇ ਪੇਸ਼ ਕਰਨ ਦੀ ਸਖਤ ਨਖੇਧੀ ਕਰਦਿਆਂ ਦਮਦਮੀ ਟਕਸਾਲ ਦੇ ਮੁਖੀ ਅਤੇ ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਨੇ 'ਤੇ ਭਾਰੀ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਗੁਰਬਾਣੀ ਦੀ ਦੁਰਵਰਤੋਂ ਕਰਨ ਅਥਵਾ ਤਰੋੜ-ਮਰੋੜ ਕੇ ਪੇਸ਼ ਕਰਨ ਦਾ ਕਦਾਚਿਤ ਕੋਈ ਵੀ ਅਧਿਕਾਰ ਨਹੀਂ ਹੈ।
30 ਪਹਿਲਾਂ ਭਾਰਤ ਵਿੱਚ ਵਾਪਰੀ ਸਿੱਖ ਨਸਲਕੁਸ਼ੀ ਦੇ ਸਬੰਧ ਵਿੱਚ ਸਿੱਖ ਫੈੱਡਰੇਸ਼ਨ ਯੂ. ਕੇ. ਵੱਲੋਂ ਬਰਤਾਨੀਆ ਦੀ ਪਾਰਲੀਮੈਂਟ ਵਿਚ ਸਿੱਖ ਨਸਲਕੁਸ਼ੀ ਦੀ 30ਵੀਂ ਵਰ੍ਹੇਗੰਢ ਦੇ ਸਬੰਧ ਵਿਚ ਇਨਸਾਫ ਸਮਾਗਮ 2 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ।
ਭਾਰਤ ਦੀਆਂ ਵੱਖ- ਵੱਖ ਜੇਲਾਂ ਵਿੱਚ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰਨ ਤੇ ਵੀ ਸਰਕਾਰ ਵੱਲੋਂ ਰਿਹਾਅ ਨਾ ਕੀਤੇ ਜਾ ਰਹੇ ਸਿੱਖ ਰਾਜਸੀ ਨਜ਼ਬੰਦਾਂ ਦੀ ਰਿਹਾਈ ਲਈ ਗੁਰਦੁਆਰਾ ਲਖਨੌਰ ਸਾਹਿਬ ਪਾਤਿਸ਼ਾਹੀ ਦਸਵੀਂ (ਨੇੜੇ ਅੰਬਾਲਾ) ਵਿਖੇ ਭੁੱਖ ਹੜਤਾਲ ਤੇ ਬੈਠੇ ਭਾਈ ਗੁਰਬਖਸ਼ ਸਿੰਘ ਜੀ ਦੀ ਭੁੱਖ ਹੜਤਾਲ ਦੇ 12 ਦਿਨ ਪੂਰੇ ਹੋ ਗਏ ਹਨ। ਹੁਣ ਤੱਕ ਭਾਈ ਗੁਰਬਖਸ਼ ਸਿੰਘ ਜੀ ਦਾ 9 ਕਿੱਲੋ ਦੇ ਕਰੀਬ ਵਜ਼ਨ ਘੱਟ ਹੋ ਚੁੱਕਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।