Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 29, 2014

November 29, 2014

ਅੱਜ ਗਿਆਨੀ ਦਿੱਤ ਸਿੰਘ ਸਿੱਖਿਆ ਸਭਾ ਵੱਲੋਂ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸਥਾਪਿਤ ਭਾਈ ਵੀਰ ਸਿੰਘ ਚੇਅਰ ਨਾਲ ਮਿਲਕੇ ਭਾਈ ਵੀਰ ਸਿੰਘ ਦੇ ਜਨਮ ਦਿਨ (5 ਦਸੰਬਰ) ਨੂੰ ਹਰ ਸਾਲ ਪੰਜਾਬੀ ਬੋਲੀ ਦਿਹਾੜਾ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ।
ਕਰੀਬ 11 ਵਰ੍ਹੇ ਪਹਿਲਾਂ ਲਾਗੂ ਕੀਤੇ ਨਾਨਕਸ਼ਾਹੀ ਕੈਲੰਡਰ ਨੇ ਮੌਜੂਦਾ ਸਮੇਂ 'ਚ ਕੱਝ ਧਿਰਾਂ ਵੱਲੋਂ ਵਿਰੋਧ ਕਾਰਨ ਅੰਦਰੂਨੀ ਵਿਵਾਦ ਦਾ ਰੂਪ ਲੈ ਲਿਆ ਹੈ, ਜਿਸ ਦੇ ਅਸਥਾਈ ਹੱਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਦਿਹਾੜਿਆਂ ਦੀਆਂ ਬਦਲੀਆਂ ਤਰੀਕਾਂ ਨੇ ਪੈਦਾ ਕੀਤੀ ਭੰਬਲਭੂਸੇ ਵਾਲੀ ਸਥਿਤੀ ਮਗਰੋਂ ਮਾਮਲੇ ਦੇ ਤਰਕਪੂਰਨ ਨਬੇੜੇ ਦੀ ਥਾਂ ਸਮੂਹ ਧਿਰਾਂ ਆਪੋ ਆਪਣੇ ਪੱਖ 'ਤੇ ਅੜੀਆਂ ਹਨ |
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਦੀਆਂ ਹਦਾਇਤਾਂ 'ਤੇ ਭਾਈ ਗੁਰਬਖ਼ਸ਼ ਸਿੰਘ ਨੂੰ ਪੰਜਾਬ ਦੇ ਕਿਸੇ ਵੀ ਗੁਰਦੁਆਰੇ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ’ਤੇ ਬੈਠਣ ਦੀ ਇਜਾਜ਼ਤ ਹੀ ਨਹੀਂ ਦਿੱਤੀ। ਪਰ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਵੱਲੋਂ ਹਰਿਆਣਾ ਵਿੱਚ ਭੁੱਖ ਹੜਤਾਲ ’ਤੇ ਬੈਠੇ ਭਾਈ ਗੁਰਬਖ਼ਸ਼ ਸਿੰਘ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਨ ਨੇ ਇਸ ਪਾਰਟੀ ਦੀ ਸਿੱਖ ਮੁੱਦਿਆਂ ’ਤੇ ਧਿਆਨ ਕੇਂਦਰਤ ਕਰਨ ਦੀ ਰਾਜਨੀਤੀ ਦਾ ਪ੍ਰਗਟਾਵਾ ਕਰ ਦਿੱਤਾ ਹੈ, ਜਦੋਂਕਿ ਸ਼੍ਰ੍ਰੋਮਣੀ ਅਕਾਲੀ ਦਲ ਨੇ ਇਸ ਮੁੱਦੇ ’ਤੇ ਚੁੱਪ ਵੱਟੀ ਹੋਈ ਹੈ।
ਸਿੱਖ ਕੌਮ ਦੇ ਮਹਾਨ ਜਰਨੈਲ ਸੰਤ ਬਾਬਾ ਜਰਨੈਲ ਸਿੰਘ ਭਿੰਡਰਾਂਵਾਲਿਆਂ ਵੱਲੌਂ ਸਿੱਖ ਕੌਮ ਦੀ ਆਨ-ਸ਼ਾਨ ਅਤੇ ਮਨੁੱਖੀ ਹੱਕਾਂ ਦੀ ਬਹਾਲੀ ਲਈ ਆਰੰਭੇ ਸ਼ੰਘਰਸ਼ ਦੌਰਾਨ ਸਿੱਖ ਪੰਥ ਦੀਆਂ ਮਾਣਮੱਤੀਆਂ ਪ੍ਰੰਪਰਾਵਾਂ 'ਤੇ ਪਹਿਾਰ ਦਿੰਦਿਆਂ ਸ਼ਹਾਦਤ ਦੀ ਬਖਸ਼ਿਸ਼ ਪ੍ਰਾਪਤ ਕਰਨ ਵਾਲੇ ਭਾਈ ਧਰਮ ਸਿੰਘ ਕਾਸ਼ਤੀਵਾਲ ਅਤੇ ਭਾਈ ਸਾਹਿਬ ਸਿੰਘ ਕਾਸ਼ਤੀਵਾਲ ਦਾ ਸ਼ਹੀਦੀ ਦਿਹਾੜਾ ਸੁਲਤਾਨਵਿੰਡ ਵਿਖੇ ਮਨਾਇਆ ਗਿਆ।
ਪੰਜਾਬ ਵਿੱਚ ਹਿੰਦੂਵਤੀ ਪਾਰਟੀ ਭਾਜਪਾ ਦੀਆਂ ਨੀਹਾਂ ਮਜ਼ਬੂਤ ਕਰਨ ਲਈ ਅਤੇ ਸਿੱਖ ਧਰਮ ਦੀ ਨਿਵੇਕਲੀ ਪਛਾਣ ਨੂੰ ਹਿੰਦੂਤਵ ਨਾਲ ਰਲਗੱਡ ਕਰਨ ਦੇ ਲਈ ਯਤਨ ਕਰ ਰਹੀਆਂ ਹਿੰਦੂਵਤੀ ਤਾਕਤਾਂ ਨੇ ਪੰਜਾਬ ਨੂੰ ਆਪਣੀਆਂ ਗਤੀਵਿਧੀਆਂ ਦਾ ਮੁੱਖ ਸਥਾਨ ਬਣਾ ਲਿਆ ਹੈ। ਹਰ ਦਿਨ ਇਨ੍ਹਾਂ ਵੱਲੋਂ ਪੰਜਾਬ ਦੇ ਵਿੱਚ ਆਪਣੀ ਸ਼ਾਖ ਨੂੰ ਮਜਬੂਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ।
ਪੰਜਾਬ ਦੀ ਬਾਦਲ ਸਰਕਾਰ ਦੀਆਂ ਗੈਰ ਲੋਕਤੰਤਰਿਕ ਅਤੇ ਗੈਰ ਜਮਹੂਰੀ ਨੀਤੀਆਂ ਅਤੇ ਪੰਜਾਬ ਦੇ ਕੇਬਲ ਨੈੱਟਵਰਕ 'ਤੇ ਕਾਬਜ਼ ਮਾਫੀਆ ਸਦਕਾ ਪੰਜਾਬੀ ਖਬਰਾਂ ਦੇ ਇੱਕ ਚੈਨਲ ਨੂੰ ਪੰਜਾਬ ਵਿੱਚੋਂ ਆਪਣਾ ਕਾਰੋਬਾਰ ਬੰਦ ਕਰਨ ਪਿਆ। ਇਹ ਪਹਿਲੀਵਾਰ ਨਹੀੌ ਹੋਇਆ ਇਸ ਤੋਂ ਪਹਿਲਾਂ ਵੀ ਕੰਵਰ ਸੰਧੂ ਨੂੰ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਨਿਰਪੱਖ ਮੀਡੀਆਂ ਵਿਰੋਧੀ ਨੀਤੀਆਂ ਕਾਰਣ ਆਪਣਾ ਚੈਨਲ ਪੰਜਾਬ ਡੇ ਐਂਡ ਨਾਈਟ ਬੰਦ ਕਰਨਾ ਪਿਆ ਸੀ।
ਅੱਜ ਰਾਮਪਾਲ ਕੇਸ ਵਿਚ ਹਾਈਕੋਰਟ ਦੇ ਸਲਾਹਕਾਰ ਵਕੀਲ (ਐਮਿਕਸ ਕਿਊਰੀ) ਸੀਨੀਅਰ ਐਡਵੋਕੇਟ ਅਨੂਪਮ ਗੁਪਤਾ ਵੱਲੋਂ ਬੈਂਚ ਕੋਲ ਇੱਕ ਅਜਿਹਾ ਅਹਿਮ ਦਸਤਾਵੇਜ਼ ਪੇਸ਼ ਕੀਤਾ ਹੈ ,ਜੋ ਭਾਰਤੀ ਆਰਮੀ ਇੰਟੈਲੀਜੈਂਸ ਦੁਆਰਾ 13 ਦਸੰਬਰ 2010 ਨੂੰ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜਾਰੀ ਕੀਤਾ ਗਿਆ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।