Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 4, 2014

December 4, 2014

ਗੁਰਦੁਆਰਾ ਸ੍ਰੀ ਲਖਨੌਰ ਸਾਹਿਬ (ਨੇੜੇ ਅੰਬਾਲਾ) ਵਿਖੇ ਅਦਾਲਤਾਂ ਵੱਲੋਂ ਦਿੱਤੀ ਸਜ਼ਾਵਾਂ ਭੁਗਤਣ ਤੋਂ ਬਾਅਦ ਵੀ ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਬੰਦ ਰਾਜਸੀ ਸਿੱਖ ਨਜ਼ਰਬੰਦਾਂ ਦੀ ਰਿਹਾਈ ਲਈ ਦੁਜੀ ਵਾਰ ਭੁੱਖ ਹੜਤਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਜੀ ਦੀ ਭੁੱਖ ਹੜਤਾਲ ਅੱਜ 21ਵੇਂ ਦਿਨ ਜਾਰੀ ਹੈ।
ਪਿੰਡ ਜੋਧਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਪੰਥ ਦੋਖੀਆਂ ਵੱਲੋਂ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗ ਨ ਭੇਟ ਹੋਣ ਕਰਕੇ ਰਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਅਜਿਹੀ ਘਿਨਾਉਣੀ ਹਰਕਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾ ਸਕਦਾ।
ਅੱਜ ਇੱਥੇ ਪ੍ਰੈੱਸ ਕਾਨਫਰੰਸ ਵਿੱਚ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਤੋਂ ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਨਜ਼ਰਬੰਦ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਅੰਬਾਲਾ ਵਿਖੇ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਚ ਬੰਦ ਸਿੱਖ ਬੰਦੀਆਂ ਨੂੰ ਤੁਰੰਤ ਬਿਨਾ ਦੇਰੀ ਰਿਹਾਅ ਕਰ ਦੇਣਾ ਚਾਹੀਦਾ ਹੈ।
ਦਿਲਸ਼ਾਦ ਬਾਗ ਦਿੱਲੀ ਵਿਖੇ ਕੈਥੋਲਿਕ ਮਿਸ਼ਨ ਦੇ ਚਰਚ ਨੂੰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸਾੜ ਦਿੱਤੇ ਜਾਣ ਦੀ ਘਟਨਾ ਦੀ ਨਿਰਪੱਖ ਜਾਂਚ ਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਤੇ ਆਲ ਇੰਡੀਆ ਕ੍ਰਿਸਚਨ ਦਲਿਤ ਫਰੰਟ ਦੇ ਪ੍ਰਧਾਨ ਮੁਨੱਵਰ ਮਸੀਹ ਨੇ ਪੰਜਾਬ ਰਾਜਪਾਲ ਨੂੰ ਮੰਗ ਪੱਤਰ ਭੇਜਿਆ ਹੈ।
ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਭਾਰਤ ਵਿੱਚ ਹਵਾਈ ਜਹਾਜ਼ ਅਗਾਵ ਕਰਨ ਜਾਂ ਅਗਵਾ ਜਹਾਜ਼ ਨੂੰ ਇੱਥੇ ਉਤਾਰਨ ਵਾਲਿਆਂ ਨੂੰ ਮੌਤ ਦੀ ਸਜ਼ਾ ਦੇਣ ਲਈ ਕਾਨੂੰਨ ਬਣਾਉਣ ਦੀ ਤਿਆਰੀ ਕਰ ਰਹੀ ਹੈ।
ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਧਦ ਦਿੱਲ਼ੀ ਵਿੱਚ ਹੋਈ ਸਿੱਖ ਨਸਲਕੁਸ਼ੀ ਤੋਂ ਬਾਅਦ 30 ਸਾਲ ਬੀਤ ਜਾਣ ‘ਤੇ ਵੀ ਸਿੱਖਾਂ ਨਾਲ ਇਨਸਾਫ ਦੇ ਨਾਮ ‘ਤੇ ਕੀਤੇ ਜਾ ਰਹੇ ਮਜ਼ਾਕ ਕਾਰਣ ਸਿੱਖ ਕੌੰਮ ਦੀ ਮਾਨਸਿਕ ਪੀੜਾ ਦੀ ਥਾਹ ਪਾਉਣੀ ਅਸੰਭਵ ਹੀ ਨਹੀਂ ਨਾਮੁਮਕਿਨ ਹੈ।
ਸੰਸਾਰ ਵਿੱਚ ਸਿੱਖ ਜਿੱਥੇ ਵੀ ਗਏ ਆਪਣੀ ਸਖਤ ਮਿਹਨਤ, ਲਗਨ ਅਤੇ ਸੂਝਬੂਝ ਸਦਕਾਂ ਹਰ ਖੇਤਰ ਵਿੱਚ ਮੋਹਰੀ ਰੋ ਅਦਾ ਕਰ ਰਹੇ ਹਨ। ਚਾਹੇ ਉਹ ਰਾਜਸੀ ਖੇਤਰ ਹੋਵੇ ਜਾਂ ਆਰਥਿਕ। ਸਮਾਜ ਸੇਵਾ ਹੋਵੇ ਜਾਂ ਕੋਈ ਹੋਰ, ਸਿੱਖ ਨੇ ਆਪਣੀ ਕਾਬਲੀਅਤ ਸਦਕਾ ਹਰ ਖੇਤਰ ਵਿੱਚ ਆਪਣੀ ਨਿਵੇਕਲੀ ਪਛਾਣ ਸਥਾਪਿਤ ਕਰ ਲਈ ਹੈ।
ਸਿੱਖ ਟੈਕਸੀ ਡਰਾਈਵਰ 'ਤੇ ਬੀਤੇ ਸਾਲ ਹੋਏ ਨਸਲੀ ਹਮਲੇ ਨੂੰ ਗੰਭੀਰਤਾ ਨਾਲ ਨਾ ਲੈਣ 'ਤੇ ਬਰਤਾਨੀਆ ਦੀ ਪੁਲਿਸ ਨੇ ਮੁਆਫ਼ੀ ਮੰਗੀ ਹੈ । ਜਦ ਕਿ ਹੁਣ ਏਵੋਨ ਅਤੇ ਸਮਰਸੈੱਟ ਦੀ ਪੁਲਿਸ ਨੇ ਮੰਨਿਆ ਕਿ ਉਨ੍ਹਾਂ ਤੋਂ ਗ਼ਲਤੀ ਹੋਈ ਹੈ, ਅਸਲ 'ਚ ਉਨ੍ਹਾਂ ਨੂੰ ਦੋਸ਼ੀ ਔਰਤਾਂ ਖਿਲਾਫ਼ ਮਾਮਲਾ ਦਰਜ ਕਰਨਾ ਚਾਹੀਦਾ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।