Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 7, 2014

December 7, 2014

ਪਿਛਲੇ ਡੇਢ ਮਹੀਨੇ ਤੋਂ ਬੰਦ ਗੁਰਦਵਾਰਾ ਸ੍ਰੀ ਗੁਰੂ ਨਾਨਕ ਸਾਹਿਬ ਵਿਲਵੋਰਦੇ ਜੋ 21 ਨਵੰਬਰ ਨੂੰ ਸੰਗਤਾਂ ਦੇ ਦਰਸਨਾਂ ਲਈ ਖੁੱਲਣਾ ਸੀ ਬਾਰੇ ਫੈਸਲਾ ਲੈਂਦਿਆਂ ਵਿਲਵੋਰਦੇ ਸ਼ਹਿਰ ਦੇ ਮੇਅਰ ਨੇ ਇਹ ਪਾਬੰਦੀ 11 ਦਸੰਬਰ ਤੱਕ ਵਧਾ ਦਿੱਤੀ ਸੀ।
ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰਨ ਉਪਰੰਤ ਵੀ ਭਾਰਤ ਦੀਆਂ ਵੱਖ ਵੱਖ ਜੇਲਾਂ ਵਿੱਚ ਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਭਾਈ ਗੁਰਬਖਸ ਸਿੰਘ ਖਾਲਸਾ ਵੱਲੋਂ ਸ਼ੁਰੂ ਹੜਤਾਲ 23ਵੇਂ ਦਿਨ ਵਿੱਚ ਪਹੁੰਚ ਗਈ ਹੈ, ਅੱਜ ਉਨ੍ਹਾਂ ਨੂੰ ਮਿਲਣ ਲਈ ਪੰਜਾਬੀ ਗਾਇਕ ਅਤੇ ਫਿਲਮ ਕਲਾਕਾਰ ਹਰਭਜਨ ਮਾਨ ਪਹੁੰਚੇ।ਉਨ੍ਹਾਂ ਭਾਈ ਸਾਹਿਬ ਦੀ ਸਿਹਤ ਦਾ ਹਾਲ ਪੁੱਛਦਿਆਂ ਉਨ੍ਹਾਂ ਵੱਲੋਂ ਆਰੰਭੇ ਮਿਸ਼ਨ ਨਾਲ ਇੱਕ ਜੁੱਟਤਾ ਦਾ ਪ੍ਰਗਟਾਵਾ ਕੀਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਨੂਰਮਹਿਲ ਡੇਰੇ ਵਿਚ 600 ਤੋਂ ਵੱਧ ਮੁੰਡਿਆਂ ਨੂੰ ਤਿੰਨ ਸਾਬਕਾ ਡੀ. ਐਸ. ਪੀ. ਹਥਿਆਰਾਂ ਦੀ ਸਪਲਾਈ ਦੇਣ ਵਿਚ ਰੁੱਝੇ ਹੋਏ ਹਨ। ਸਿਖਲਾਈ ਪ੍ਰਾਪਤ ਕਰਨ ਵਾਲਿਆਂ ’ਚ ਬਹੁਗਿਣਤੀ ਦਲਿਤ ਭਾਈਚਾਰੇ ਨਾਲ ਸਬੰਧਿਤ ਨੌਜਵਾਨਾਂ ਦੀ ਜਿਸ ਤੋਂ ਜਾਪਦਾ ਹੈ ਕਿ ਡੇਰਾ ਪੰਜਾਬ ਵਿਚ ਇਕ ਖਤਰਨਾਕ ਸਾਜ਼ਿਸ਼ ਨਾਲ ਦਲਿਤ ਭਾਈਚਾਰੇ ਦੀ ਵਰਤੋਂ ਕਰਕੇ ਪੰਜਾਬ ਵਿਚ ਜਾਤ ਪਾਤ ਦੀ ਅੱਗ ਨੂੰ ਭੜਕਾਉਣਾ ਚਾਹੁੰਦਾ ਹੈ।
ਡੇਰਾ ਸਿਰਸਾ ਦਾ ਮੁਖੀ ਵਾਰ-ਵਾਰ ਅਦਾਲਤ ਵਿੱਚ ਪੇਸ਼ ਨਾ ਹੋ ਕੇ ਆਪਣੇ ਆਪ ਨੂੰ ਕਾਨੂੰਨ ਤੋਂ ਉੱਪਰ ਸਮਝ ਰਿਹਾ ਹੈ ਅਤੇ ਅਦਾਲਤ ਦਾ ਸਮਾਂ ਬਰਬਾਦ ਕਰ ਰਿਹਾ ਹੈ। ਇਸ ਸਬੰਧ ਵਿੱਚ ਦਸਤਾਵੇਜ਼ ਅਦਾਲਤ ਵਿੱਚ ਪੇਸ਼ ਕੀਤੇ ਜਾਣਗੇ ਅਤੇ ਡੇਰਾ ਮੁਖੀ ਦੀ ਅਗਾਊਂ ਜ਼ਮਾਨਤ ਰੱਦ ਕਰਵਾਉਣ ਲਈ ਅਦਾਲਤ ਵਿੱਚ ਅਪੀਲ ਦਾਇਰ ਕੀਤੀ ਜਾਵੇਗੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।