Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 8, 2014

December 8, 2014

ਨਵੀਂ ਦਿੱਲੀ (7 ਦਸੰਬਰ, 2014): ਬਾਦਲ ਦਲ ਦੇ ਨੇਤਾ ਪ੍ਰੇਮ ਸਿੰਘ ਚੰਦੂਮਾਜਰਾ ਨੇ ਦੇਸ਼ ਭਰ 'ਚ ਕਿਸਾਨਾਂ ਦੀ ਨਿੱਘਰ ਰਹੀ ਹਾਲਤ 'ਚ ਸੁਧਾਰ ਲਿਆਉਣ ਲਈ ਫੌਰੀ ਤੌਰ 'ਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਦੀ ਮੰਗ ਕੀਤੀ।
ਕੇਂਦਰ ਵਿੱਚ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਦੀ ਸਰਕਾਰ ਆਉਣ ਤੋਂ ਬਾਅਦ ਪੰਜਾਬ ਵਿਚ ਆਰ.ਐਸ.ਐਸ. ਦੀਆਂ ਵਧੀਆਂ ਸਰਗਰਮੀਆਂ ਨੂੰ ਖਤਰਨਾਕ ਕਰਾਰ ਦਿੰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਬਲਵੰਤ ਸਿੰਘ ਨੰਦਗੜ੍ਹ ਨੇ ਅੱਜ ਇਥੇ ਸ਼ੋ੍ਰਮਣੀ ਅਕਾਲੀ ਦਲ ਸਮੇਤ ਸਮੁੱਚੀਆਂ ਪੰਥਕ ਧਿਰਾਂ ਨੂੰ ਆਰ.ਐਸ.ਐਸ. ਨਾਲ ਕਿਸੇ ਪ੍ਰਕਾਰ ਦਾ ਕੋਈ ਸਹਿਯੋਗ ਨਾ ਕਰਨ ਤੇ ਇਸ ਤੋਂ ਬਰਾਬਰ ਦੀ ਦੂਰੀ ਰੱਖਣ ਦੀ ਸਲਾਹ ਦਿੱਤੀ ਹੈ
ਪੰਜਾਬ ਵਿੱਚ ਪਿੱਛਲੇ ਤਿੰਨ ਦਹਾਕਿਆਂ ਤੋਂ ਮਨੁੱਖੀ ਅਧਿਕਾਰਾਂ ਦੀ ਹੋਏ ਘਾਣ, ਭਾਰਤ ਵਿੱਚ ਸਿੱਖ ਕੌਮ ‘ਤੇ ਹੋਏ ਜ਼ੁਲਮਾਂ ਦੇ ਮਾਮਲੇ ਵਿੱਚ ਇਨਸਾਫ ਦੀ ਖਤਮ ਹੋ ਰਹੀ ਉਮੀਦ ਅਤੇ ਜ਼ੁਲਮ ਦੇ ਖਿਲਾਫ ਸ਼ੰਘਰਸ਼ ਨੂੰ ਚੱਲਦਾ ਰੱਖਣ ਲਈ ਸਿੱਖ ਹਿੱਤਾਂ ਲਈ ਲੜਨਵਾਲੀ ਜੱਥੇਬੰਦੀ “ਦਲ ਖਾਲਸਾ” ਵੱਲੋਂ ਮਨੁੱਖੀ ਅਧਿਕਾਰ ਦਿਵਸ ਤੇ ਇੱਕ ਇਕੱਤਰਤਾ ਸੱਦਣ ਦਾ ਫੈਸਲਾ ਕੀਤਾ ਗਿਆ ਹੈ।
ਸਿੱਖ ਕੌਮ ਦੀ ਆਨ ਅਤੇ ਸ਼ਾਨ ਲਈ ਆਪਣਾ ਸਭ ਕੁਝ ਦਾਅ ‘ਤੇ ਲਾਅ ਕੇ ਕੌਮ ਦੀ ਵਿਗੜੀ ਸੰਵਾਰਨ ਲਈ ਲੰਮੇ ਸਮੇਂ ਤੋਂ ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਰਿਹਾਅ ਨਾ ਕੀਤੇ ਗਏ ਸਿੱਖ ਰਾਜਸੀ ਕੈਦੀਆਂ ਲਈ ਪਿਛਲੇ ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਭਾਈ ਗੁਰਬਖਸ਼ ਸਿੰਘ ਖ਼ਾਲਸਾ ਦੇ ਹੱਕ ਵਿਚ ਵਿਦੇਸ਼ਾਂ ਤੋਂ ਵੱਖ-ਵੱਖ ਸੰਸਥਾਵਾਂ ਨੇ ਵੀ ਆਪਣਾ ਯੋਗਦਾਨ ਪਾਉਣਾ ਸ਼ੁਰੂ ਕੀਤਾ ਹੈ।
ਲੰਡਨ (7 ਦਸੰਬਰ,2014): ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸਿੱਖ ਵਿਰੋਧੀ ਡੇਰੇ ਬੰਦ ਕਰਾਉਣ ਦੇ ਐਲਾਨ ਦਾ ਸਵਾਗਤ ਕਰਦਿਆਂ ਦੀ ਸਾਂਝੀ ਕੋ-ਆਰਡੀਨੇਸ਼ਨ ਸੰਸਥਾ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨ ਯੂ. ਕੇ. ਵੱਲੋਂ ਜਥੇਦਾਰ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਕੀਤੇ ਇਸ ਐਲਾਨ 'ਤੇ ਡੱਟ ਕੇ ਪਹਿਰਾ ਦੇਣ। ਜੇਕਰ ਉਹ ਆਪਣੇ ਐਲਾਨ 'ਤੇ ਦ੍ਰਿੜ੍ਹ ਰਹਿੰਦੇ ਹਨ ਤਾਂ ਸਿੱਖ ਕੌਮ ਡੱਟ ਕੇ ਸਾਥ ਦੇਵੇਗੀ। ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨ ਯੂ. ਕੇ. ਵੱਲੋਂ ਇਸ ਕਾਰਜ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।