Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 9, 2014

December 9, 2014

* ਛੋਟੇ ਅਤੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਫਿਲਮਾਂਕਣ ਕਰਦੀ ਇਸ ਫਿਲਮ ਰਹੇ ਹੁੰਗਾਰੇ ਤੋਂ ਕੀ ਸੰਕੇਤ ਮਿਲ ਰਹੇ ਹਨ?
ਪਿੱਛਲੇ ਲੱਗਭਗ ਦਸ ਮਹੀਨਿਆਂ ਤੋਂ ਮਰ ਚੁੱਕੇ ਪਰ ਫਰੀਜ਼ਰ ਵਿੱਚ ਲੱਗੇ ਡੇਰੇ ਨੂਰਮਹਿਲ ਦੇ ਸਾਧ ਆਸ਼ੂਤੋਸ਼ ਦਾ ਪੁੱਤਰ ਤੇ ਕਾਨੂੰਨੀ ਵਾਰਿਸ ਹੋਣ ਦਾ ਦਾਅਵਾ ਕਰ ਰਹੇ ਬਿਹਾਰ ਵਾਸੀ ਦਲੀਪ ਕੁਮਾਰ ਝਾਅ ਵੱਲੋਂ ਹਾਈਕੋਰਟ ਦੇ ਇਕਹਿਰੇ ਬੈਂਚ ਵਾਲੇ ਆਸ਼ੂਤੋਸ਼ ਦਾ ਸਸਕਾਰ ਕਰਨ ਦੇ ਫ਼ੈਸਲੇ ਵਿਰੁੱਧ ਹਾਈਕੋਰਟ ਦੇ ਹੀ ਡਿਵੀਜ਼ਨ ਬੈਂਚ ਕੋਲ ਅਪੀਲ ਦਾਇਰ ਕਰ ਦਿੱਤੀ ਗਈ ਹੈ, ਜਿਸ 'ਤੇ ਬੁੱਧਵਾਰ ਸੁਣਵਾਈ ਹੋਣ ਦੀ ਸੰਭਾਵਨਾ ਹੈ।
ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਦਾ ਵਿਰੋਧ ਭਾਵੇਂ ਪਿਛਲੇ ਚਾਰ ਸਾਲਾਂ ਤੋਂ ਨਿਰੰਤਰ ਜਾਰੀ ਹੈ ਪਰ ਇਸ ਵਾਰ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੇ ਮਾਮਲੇ ‘ਤੇ ਵਧੇਰੇ ਵਿਵਾਦ ਉਪਜਿਆ ਹੈ। ਇਸ ਵਾਰ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਅਤੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਇੱਕੋ ਦਿਨ 28 ਦਸੰਬਰ ਨੂੰ ਆ ਗਏ ਹਨ। ਪੰਜ ਸਿੰਘ ਸਾਹਿਬਾਨ ਵੱਲੋਂ ਪ੍ਰਕਾਸ਼ ਪੁਰਬ ਦੀ ਤਰੀਕ 7 ਜਨਵਰੀ ਵਿੱਚ ਤਬਦੀਲ ਕਰ ਦਿੱਤੀ ਗਈ ਸੀ ਪਰ ਦੋ ਤਖ਼ਤਾਂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਨੂੰ ਮੁੜ 28 ਦਸੰਬਰ ਨੂੰ ਮਨਾਉਣ ਦਾ ਫੈਸਲਾ ਕੀਤਾ ਗਿਆ।
ਅੰਮਿ੍ਤਸਰ (8 ਦਸੰਬਰ, 2014 ): ਭਾਰਤੀ ਸੰਵਿਧਾਨ ਦੀ ਧਾਰਾ 25ਬੀ 'ਚ ਸਿੱਖਾਂ ਨੂੰ ਕੇਸਾਧਾਰੀ ਹਿੰਦੂ ਵਜੋਂ ਦਰਜ ਕਰਨ ਵਿਰੁੱਧ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਪੀਰ ਮੁਹੰਮਦ ਵੱਲੋਂ ਸਿੱਖ ਵੱਖਰੀ ਕੌਮ ਮੁੱਦੇ 'ਤੇ ਦਾਖ਼ਲ ਕੀਤੀ ਜਾ ਰਹੀ ਇਕ ਪਟੀਸ਼ਨ ਦੀ ਹਸਤਾਖਰ ਮੁਹਿੰਮ ਬਾਰੇ ਅੱਜ ਸਿੰਘ ਸਾਹਿਬ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੀ ਧਾਰਾ 25ਬੀ ਸਿੱਖਾਂ ਨਾਲ ਨਸਲੀ ਵਿਤਕਰੇ ਦੀ ਸਪੱਸ਼ਟ ਉਦਾਹਰਨ ਹੈ ਅਤੇ ਇਸ ਨੂੰ ਰੱਦ ਕਰਵਾਉਣ ਲਈ ਤੁਰੰਤ ਯਤਨ ਹੋਣੇ ਚਾਹੀਦੇ ਹਨ |
ਕੋਲਕਾਤਾ( 8 ਦਸੰਬਰ,2014): ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਬੰਦ ਸਿੰਘਾਂ ਦੀ ਰਿਹਾਈ ਲਈ ਅੰਬਾਲ ਵਿੱਚ ਭੁੱਖ ਹੜਤਾਲ ‘ਤੇ ਬੈਠੈ ਭਾਈ ਗੁਰਬਖਸ਼ ਸਿੰਘ ਦੀ ਮੰਗ ਦਾ ਸਮਰਥਨ ਕਰਦਿਆਂ ਕੋਲਕੱਤਾ ਦੀਆਂ ਸਿੱਖਾਂ ਸੰਗਤਾਂ ਨੇ ਸ਼ਹਿਰ ਵਿੱਚ ਇੱਕ ਰੋਸ ਮਾਰਚ ਕੀਤਾ ਅਤੇ ਜੇਲਾਂ ਵਿੱਚ ਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਸਿੱਖਾਂ ਨੇ ਰਾਜ ਭਵਨ ਵਿੱਚ ਜਾ ਕੇ ਪੱਛਮੀ ਬੰਗਾਲ ਦੇ ਰਾਜਪਾਲ ਨੂੰ ਇਕ ਮੰਗ ਪੱਤਰ ਦਿੱਤਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।