Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 14, 2014

December 14, 2014

ਅਪਣੀ ਕਿਤਾਬ ‘ਨਾਲਿਜ ਐਂਡ ਪਾਵਰ - ਏ ਡਿਸਕੋਰਸ ਫ਼ਾਰ ਟਰਾਂਸਫ਼ਾਰਮੇਸ਼ਨ’’ ਵਿਚ ਦਲਿਤ ਵਿਦਵਾਨ ਬਰਜ ਰਾਜ ਮਨੀ ਜੌਰਜ ਉਰਵਿਲ ਦਾ ਹਵਾਲਾ ਦਿੰਦਾ ਹੈ: ‘‘ਜਿਹੜਾ ਭੂਤਕਾਲ ਨੂੰ ਕਾਬੂ ਕਰਦਾ ਹੈ, ਉਹੀ ਭਵਿੱਖ ਨੂੰ ਵੀ ਕਾਬੂ ਕਰ ਸਕਦਾ ਹੈ : ਜਿਹੜਾ ਵਰਤਮਾਨ ਨੂੰ ਕਾਬੂ ਕਰਦਾ ਹੈ, ਉਹੀ ਭੂਤਕਾਲ ਨੂੰ ਅਪਣੇ ਵੱਸ ਕਰ ਲੈਂਦਾ ਹੈ।’’ ਇਤਿਹਾਸ ਦੀ ਮਹੱਤਤਾ ਬਾਰੇ ਇਹ ਕੁੰਜੀਵਤ ਸਬਕ ਹੋਰ ਹਰ ਕਿਸੇ ਤੋਂ ਵਧ ਜੇ ਕਿਸੇ ਨੇ ਸਿਖਿਆ ਹੈ ਤਾਂ ਉਹ ਰਾਸ਼ਟਰੀ ਸਵੈਮ ਸੇਵਕ ਸੰਘ ਹੈ।
ਜੂਨ 1984 ਵਿੱਚ ਸਿੱਖਾਂ ਦੇ ਮੁਕੱਦਸ ਅਸਥਾਨ ਸ੍ਰੀ ਦਰਬਾਰ ਸਾਹਿਬ ‘ਤੇ ਭਾਰਤੀ ਫੌਜ ਵੱਲੋਂ ਹਮਲਾ ਕਰਕੇ ਮੀਰੀ ਪੀਰੀ ਦੇ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ-ਢੇਰੀ ਕਰਕੇ ਹਜ਼ਾਰਾਂ ਬੇਗੁਨਾਹ ਸਿੱਖਾਂ ਨੂੰ ਮਾਰ ਮੁਕਾਇਆ ਸੀ।
ਭਾਰਤੀ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰਨ ਉਪਰੰਤ ਵੀ ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਭਾਈ ਗੁਰਬਖਸ ਸਿੰਘ ਖਾਲਸਾ ਵੱਲੋਂ ਸ਼ੁਰੂ ਹੜਤਾਲ 30ਵੇਂ ਦਿਨ ਵਿੱਚ ਪਹੁੰਚ ਗਈ ਹੈ।
ਸਿੱਖਾਂ ਨੂੰ ਹਿੰਦੂ ਧਰਮ ਦੇ ਖਾਰੇ ਸਮੁੰਦਰ ਵਿੱਚ ਡੋਬਣ ਵਾਲੀ ਭਾਰਤੀ ਸੰਵਿਧਾਨ ਦੀ ਧਾਰਾ 25-ਬੀ ਨੂੰ ਰੱਦ ਕਰਵਾਉਣ ਲਈ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਆਨ ਲਾਈਨ ਮੁਹਿੰਮ ਆਰੰਭੀ ਗਈ ਹੈ।
ਸਿੱਖ ਧਰਮ ਦੇ ਹੋਂਦ ਵਿੱਚ ਆਉਣ ਤੋਂ ਹੀ ਹਿੰਦੂ ਧਰਮ ਇਸ ਦੀ ਨਿਆਰੀ ਹੋਂਦ ਨਾਲ ਖਾਰ ਖਾਂਦਾ ਆ ਰਿਹਾ ਹੈ।ਸਿੱਖ ਧਰਮ ਦੀ ਨਿਆਰੀ ਹਸਤੀ ਨੂੰ ਦਰਕਿਨਾਰ ਕਰਦਿਆਂ ਇਸਨੂੰ ਹਿੰਦੂ ਧਰਮ ਦੇ ਇੱਕ ਅੰਗ ਵੱਜੋਂ ਪ੍ਰਚਾਰਦਾ ਆ ਰਿਹਾ ਹੈ।ਪੁਰਾਤਨ ਸਮੇਂ ਦੀ ਤਾਂ ਗੱਲ ਛੱਡੋਂ ਆਪਣੇ ਆਪ ਨੂੰ ਧਰਮ ਨਿਰਪੱਖ ਅਖਵਾਉਣ ਵਾਲੇ ਭਾਰਤ ਨੇ ਆਪਣੇ ਸੰਵਿਧਾਨ ਅੰਦਰ ਸਿੱਖਾਂ ਨੂੰ ਇੱਕ ਕੌਮ ਵੱਜੋਂ ਮਾਨਤਾ ਨਾ ਦੇ ਕੇ, ਨਾ ਸਿਰਫ ਇਸਦੀ ਨਿਆਰੀ ਹੋਂਦ ਤੋਂ ਹੀ ਮੁਨਕਰ ਹੋਇਆ ਬਲਕਿ ਇਨੂੰ ਬ੍ਰਹਾਮਣਵਾਦ ਦੇ ਕਾਰੇ ਸਮੁੰਦਰ ਵਿੱਚ ਗਰਕ ਕਰਨ ਵਾਲਿਆ ਨੂੰ ਸੰਵਿਧਾਨਕ ਸਹੁਲਤ ਮੁਹੱਈਆ ਕਰਵਾ ਦਿੱਤੀ।
ਬੰਦੀ ਸਿੰਘਾਂ ਦੀ ਰਿਹਾਈ ਲਈ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਹਮਾਇਤ ਕਰਦਿਆਂ ਬ੍ਰਿਟਿਸ਼ ਕੋਲੰਬੀਆ ਦੇ ਦੋ ਪ੍ਰਮੁੱਖ ਗੁਰਦੁਆਰਿਆਂ ਗੁਰਦੁਆਰਾ ਸਾਹਿਬ ਦਸਮੇਸ਼ ਦਰਬਾਰ ਸਰੀ ਅਤੇ ਖ਼ਾਲਸਾ ਦੀਵਾਨ ਸੁਸਾਇਟੀ ਨਿਊ ਵੈਸਟ ਮਨਿਸਟਰ ਦੇ ਪ੍ਰਬੰਧਕਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਵਲੋਂ ਸਿੱਖ ਨਜ਼ਰਬੰਦਾਂ ਦੀ ਰਿਹਾਈ ਲਈ ਸੰਘਰਸ਼ ਦੀ ਅਗਵਾਈ ਖੁੱਦ ਕਰਨ ਲਈ ਅੱਗੇ ਆਉਣ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।