Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 20, 2014

December 20, 2014

ਜੰਮੂ ਵਿਖੇ ਚੋਣ ਪ੍ਰਚਾਰ ਕਰਦਿਆਂ ਕੁੱਝ ਸਿੱਖਾਂ ਵੱਲੋਂ ਕੀਤੇ ਹਮਲੇ ਦਾ ਸ਼ਿਕਾਰ ਹੋਏ ਸਾਬਕਾ ਸੰਸਦ ਮੈਂਬਰ ਅਤੇ ਹਿੰਦੂਤਵੀ ਪ੍ਰਚਾਰ ਧਾਰਾ ਦੇ ਵਾਹਿਕ ਬਣੇ ਨਵਜੋਤ ਸਿੱਧੂ ਨੇ ਅੱਜ ਕਿਹਾ ਕਿ ਮੇਰਾ ਧਰਮ ਮੇਰੇ ਲਈ ਮੁਕੱਦਸ ਹੈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਸਿੱਖਿਆਵਾਂ 'ਤੇ ਅਮਲ ਕਰਨਾ ਹਮੇਸ਼ਾਂ ਮੇਰੀ ਪਹਿਲ ਰਹੀ ਹੈ।
ਸਿੱਖ ਕੌਮ ਇੱਕ ਐਸੀ ਕੌਮ ਹੈ ਜੋ ਗੁਰੂ ਸਾਹਿਬਾਨਾਂ ਦੇ ਸਮੇੱ ਤੋੱ ਲੈ ਕੇ ਦੂਸਰਿਆਂ ਧਰਮਾਂ ਦੀ ਰੱਖਿਆ ਅਤੇ ਆਣ ਇੱਜਤ ਲਈ ਕੁਰਬਾਨੀਆਂ ਕਰਦੀ ਆਈ ਹੈ। ਪਰ ਸਿੱਖ ਜਦ ਆਪਣੇ ਗੁਰੂ ਦੇ ਸਤਿਕਾਰ ਜਾਂ ਧਾਰਮਿਕ ਅਸਥਾਨਾਂ ਤੇ ਸ਼ਹੀਦਾਂ ਦੇ ਸਤਿਕਾਰ ਦੀ ਕੋਈ ਗੱਲ ਕਰਦਾ ਹੈ ਤਾਂ ਉਸ ਨੂੰ ਅਤਿਵਾਦੀ, ਵੱਖਵਾਦੀ ਨਾਮ ਨਾਲ ਵੱਖਰੇ ਕਾਲ਼ੇ ਕਾਨੂੰਨ ਰਾਹੀੱ ਜੇਲ੍ਹਾਂ ਵਿੱਚ ਸੁੱਟਿਆ ਜਾਂਦਾ ਹੈ।[....]
ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਸ੍ਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ 20 ਦਸੰਬਰ 2014 ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਮ੍ਰਿਤਸਰ ਦੇ ਪ੍ਰਵੇਸ ਦੁਵਾਰ ਘੰਟਾ ਘਰ ਸਾਹਮਣੇ ਸਿੱਖ ਹਿੰਦੂ ਨਹੀਂ ਆਨਲਾਈਨ ਪਟੀਸ਼ਨ ਕੈਂਪ ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਲਗਾਇਆ ਜਾਵੇਗਾ ਜਿਸ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਵੱਲੋ ਆਨਲਾਈਨ ਦਸਤਖ਼ਤ ਕਰਾਏ ਜਾਣਗੇ।
ਮੋਦੀ ਦੀ ਅਗਵਾਈ ਵਿੱਚ ਭਾਰਤ ਦੀ ਕੇਂਦਰੀ ਸੱਤਾ ‘ਤੇ ਭਾਜਪਾ ਦੇ ਕਾਬਜ਼ ਹੋਣ ਨਾਲ ਸਮੁੱਚੇ ਭਾਰਤ ਵਿੱਚ ਹਿੰਦੂਤਵੀਆਂ ਨੇ ਇੱਕ ਤਰਾਂ ਦਾ ਹੁੜਦੰਗ ਮਚਾਇਆ ਹੋਇਆ ਹ। ਪੰਜਾਬ ਨੂੰ ਤਾਂ ਖਾਸ ਕਰਕੇ ਇਨ੍ਹਾਂ ਨੇ ਆਪਣੀਆਂ ਕਾਰਵਾਈਆਂ ਦਾ ਕੇਂਦਰ ਬਣਾ ਧਰਿਆ ਹੈ। ਹਿੰਦੂ ਜੱਥੇਬੰਦੀਆਂ ਦੇ ਕਾਰਕੂਂ ਹਰ ਇੱਥੇ ਆਪਣੀਆਂ ਮਨਮਨੀਆਂ ਕਰ ਰਹੇ ਹਨ, ਉਨ੍ਹਾਂ ਸਾਹਮਣੇ ਕਾਨੂੰਨ ਪ੍ਰਸ਼ਾਸ਼ਨ ਸਭ ਬੌਣੇ ਨਜ਼ਰ ਆ ਰਹੇ ਹਨ।
ਸਿੱਖ ਕੌਮ ਦੀ ਆਨ ਸ਼ਾਨ ਅਤੇ ਜੁਲਮ ਖਿਲਾਫ ਆਪਣੇ ਘਰਾਂ ਅਤੇ ਪਰਿਵਾਰਾਂ ਨੂੰ ਅਲਵਿਦਾ ਆਖ ਕੌਮ ਦਾ ਭਵਿੱਖ ਰੋਸ਼ਨ ਕਰਨ ਤੁਰੇ ਸਿੱਖ ਨੌਜਵਾਨਾਂ ਦਾ ਭਵਿੱਖ ਜੇਲਾਂ ਦੀਆਂ ਕਾਲ ਕੋਠੜੀਆਂ ਬਣ ਕੇ ਰਹਿ ਗਈਆਂ।ਅਦਾਲਤਾਂ ਵੱਲੋਂ ਦਿੱਤੀਆਂ ਲੰਮੀਆਂ ਸਜ਼ਾਵਾਂ ਭੁਗਤਣ ਤੋਂ ਬਾਅਦ ਵੀ ਭਾਰਤ ਸਰਕਾਰ ਉਨ੍ਹਾਂ ਨੂੰ ਰਿਹਾਅ ਕਰਨ ਦਾ ਨਾਮ ਨਹੀਂ ਲੈ ਰਹੀ। ਸਿੱਖ ਕੌਮ ਦੇ ਆਗੂ ਅਖਵਾਉਣ ਵਾਲਿਆਂ ਨੇ ਵੀ ਉਨ੍ਹਾਂ ਦੀ ਰਿਹਾਈ ਪ੍ਰਤੀ ਕੋਈ ਰੁਚੀ ਨਹੀਂ ਦਿਖਾਈ ਸਗੋਂ ਆਨੇ ਬਹਾਨੇ ਉਨ੍ਹਾਂ ਦੀ ਰਿਹਾਈ ਵਿੱਚ ਰੋੜੇ ਅਟਕਾਏ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।