Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 23, 2014

December 23, 2014

ਡੇਰਾ ਸਰਸਾ ਦੇ ਵਿਵਾਦਾਂ ਵਿੱਚ ਘਿਰੇ ਰਹਿਣ ਵਾਲੇ ਅਤੇ ਬਦਨਾਮ ਸਾਧ ਗੁਰਮੀਤ ਰਾਮ ਰਹੀਮ ਵੱਲੋਂ ਬਨਾਈ ਗਈ ਫਿਲਮ ‘ਤੇ ਰੋਕ ਲਾਉਣ ਦੀ ਮੰਗ ਕਰਦਿਆਂ ਜੱਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਕਈ ਅਪਰਾਧਕ ਮਾਮਲਿਆਂ ਵਿਚ ਲੋੜੀਂਦੇ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਵਲੋਂ ਬਣਾਈ ਗਈ ਫ਼ਿਲਮ ਲੋਕਾਂ ਨੂੰ ਗੁੰਮਰਾਹ ਕਰਨ ਵਾਲੀ ਹੈ।
ਪਿੱਛੇ ਜਿਹੇ ਰਿਲੀਜ਼ ਹੋਈ ਐਨੀਮੇਸ਼ਨ ਫਿਲਮ “ਚਾਰ ਸਾਹਿਬਜ਼ਾਦੇ” ਨੂੰ ਸਿੱਖ ਜਗਤ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ, ਪਰ ਜਿਵੇਂ ਸਿੱਖ ਚਿੰਤਕ ਸ੍ਰ. ਅਜਮੇਰ ਸਿੰਘ ਵੱਲੋਂ ਇਸ ਫਿਲਮ ਰਿਲੀਜ਼ ਹੋਣ ਤੋਂ ਬਾਅਦ ਸਿੱਖ ਸਿਆਸਤ ਵੱਲੋਂ ਕਰਵਾਈ ਵਿਚਾਰ ਚਰਚਾ ਵਿੱਚ ਉਨ੍ਹਾਂ ਨੇ ਇਸਦੇ ਵਪਾਰੀਕਰਨ ਨੂੰ ਲੈਕੇ ਗੰਭੀਰ ਚਿੰਤਾ ਪ੍ਰਗਟਾਈ ਗਈ ਸੀ।ਉਨ੍ਹਾਂ ਵੱਲੋਂ ਪ੍ਰਗਟਾਏ ਤੌਖਲੇ ਬਹੁਤ ਜਲਦੀ ਸਹੀ ਸਾਬਤ ਹੁੰਦੇ ਜਾ ਰਹੇ ਹਨ।
ਭਾਰਤੀ ਸੰਵਿਧਾਨ ਦੀ ਧਾਰਾ 25 (ਬੀ) ਨੂੰ ਤੁੜਵਾਉਣ ਲਈ ਸਿੱਖਜ਼ ਫਾਰ ਜਸਟਿਸ ਵੱਲੋਂ ਸ਼ੁਰੂ ਕੀਤੀ ਗਈ 'ਸਿੱਖ ਪਟੀਸ਼ਨ' ਮੁਹਿੰਮ ਨੂੰ ਇਟਲੀ ਅਤੇ ਅਮਰੀਕਾ ਵਿਚ ਭਾਰੀ ਹੁੰਗਾਰਾ ਮਿਲ ਰਿਹਾ ਹੈ। ਅਮਰੀਕਾ ਸਥਿਤ ਮਨੁੱਖ ਅਧਿਕਾਰ ਸਿੱਖ ਜਥੇਬੰਦੀ ਸਿੱਖਸ ਫਾਰ ਜਸਟਿਸ ਵੱਲੋਂ 'ਸਿੱਖ ਹਿੰਦੂ ਧਰਮ ਦਾ ਹਿੱਸਾ ਨਹੀਂ' ਜੋ ਪਟੀਸ਼ਨ ਬਰਾਕ ਉਬਾਮਾ ਨੂੰ ਪਾਈ ਜਾ ਰਹੀ ਹੈ ਦੀ ਦਸਤਖ਼ਤੀ ਮੁਹਿੰਮ ਨੂੰ ਸਮੁੱਚੇ ਅਮਰੀਕਾ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਜੰਮੂ ਕਸ਼ਮੀਰ ਦੀਆਂ ਵਿਧਾਨ ਸਭਾ ਦੀਆਂ ਚੋਣਾਂ ਦੇ ਨਤੀਜ਼ੇ ਆ ਚੁੱਕੇ ਹਨ। ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਦੋਹਾਂ ਸੀਟਾਂ ਤੋਂ ਚੋਣ ਹਾਰ ਗਏ ਹਨ।ਉਨ੍ਹਾਂ ਨੇ ਸੋਨਵਰ ਅਤੇ ਬੀਰਵਾਹ ਸੀਟ ਤੋਂ ਚੋਣ ਲੜੀ ਸੀ।

ਦਿੱਲੀ( 23 ਦਸੰਬਰ, 2014 ): ਪਿੱਛਲੇ ਦਿਨੀ ਪਈਆਂ ਵੋਟਾਂ ਦੀ ਹੋਈ ਗਿਣਤੀ ਤੋਂ ਬਾਅਦ ਝਾਰਖੰਡ ਵਿੱਚ ਭਾਜਪਾ ਦੀ ਸਰਕਾਰ ਬਨਣ ਜਾ ਰਹੀ ਹੈ। ਝਾਰਖੰਡ ਦੀਆਂ ਸਾਰੀਆਂ 81 ਵਿਧਾਨ ਸਭਾ ਸੀਟਾਂ ਲਈ ਅੱਜ ਜਾਰੀ ਵੋਟਾਂ ਦੀ ਗਿਣਤੀ ਤੋਂ ਮਿਲੇ ਰੁਝਾਨਾਂ ਅਨੁਸਾਰ ਭਾਰਤੀ ਜਨਤਾ ਪਾਰਟੀ ਨੇ ਝਾਰਖੰਡ ‘ਚ ਬਹੁਮਤ ਹਾਸਲ ਕਰ ਲਿਆ ਹੈ। ਉਥੇ , ਜੰਮੂ-ਕਸ਼ਮੀਰ ‘ਚ […]

ਬਿਕ੍ਰਮੀ ਕੈਲੰਡਰ ਨੂੰ ਲਾਗੂ ਕਰਨ ਲਈ ਅੱਜ ਸਵੇਰੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਮੁਖੀ ਦਮਦਮੀ ਟਕਸਾਲ ਦੀ ਅਗਵਾਈ 'ਚ ਵੱਖ-ਵੱਖ ਸੰਪਰਦਾਵਾਂ, ਨਾਨਕਸਰ, ਰਾੜ੍ਹਾ ਸਾਹਿਬ, ਨਿਰਮਲੇ, ਬੁੱਢਾ ਦਲ, ਨਿਹੰਗ ਸਿੰਘ ਜਥੇਬੰਦੀਆਂ, ਤਰਨਾ ਦਲ, ਹਰੀਆਂ ਵੇਲਾਂ, ਭੁੱਚੋ, ਜਵੱਦੀ ਟਕਸਾਲ, ਨਾਨਕਸਰ ਕਲੇਰਾਂ, ਰਤਵਾੜਾ ਸਾਹਿਬ, ਬੱਧਨੀਂ ਵਾਲੇ ਆਦਿ ਦੇ ਸੈਂਕੜੇ ਮੈਂਬਰਾਂ ਨੇ ਜੱਥੇਦਾਰ ਸ੍ਰੀ ਅਕਾਲ ਤਖਤ ਨੂੰ ਆਪਣਾ ਮੰਗ ਪੱਤਰ ਭੇਟ ਕੀਤਾ।
ਪਵਿੱਤਰ ਗੁਰਬਾਣੀ ਦੀਆਂ ਤੁਕਾਂ ਨੂੰ ਮਨਮਰਜ਼ੀ ਨਾਲ ਤੋੜ ਮਰੋੜ ਕੇ ਪੇਸ਼ ਕਰਨ ਦੇ ਮਾਮਲੇ ਵਿੱਚ ਅੱਜ ਸਾਬਕਾ ਐੱਮ ਪੀ ਅਤੇ ਭਾਜਪਾ ਆਗੂ ਨਵਜੋਤ ਸਿੱਧੂ ਨੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਮੁਆਫੀ ਲਈ ਪੱਤਰ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਕੋਲ ਭੇਜਿਆ ਹੈ।ਇਹ ਪੱਤਰ ਸਿੱਧੂ ਦੇ ਸਮਰਥਕ ਸੁਖਦੇਵ ਸਿੰਘ ਚਾਹਲ ਅਤੇ ਅਮਨ ਸ਼ਰਮਾ ਵੱਲੋਂ ਦਿੱਤਾ ਗਿਆ।
ਜੰਮੂ-ਕਸ਼ਮੀਰ ਤੇ ਝਾਰਖੰਡ ਵਿਧਾਨ ਸਭਾਵਾਂ ਲਈ ਪੰਜ ਪੜਾਵਾਂ ਵਿੱਚ ਪਈਆਂ ਵੋਟਾਂ ਦੀ ਗਿਣਤੀ ਭਲਕੇ ਸਵੇਰੇ ਅੱਠ ਵਜੇ ਸ਼ੁਰੂ ਹੋ ਜਾਵੇਗੀ। ਨਤੀਜਿਆਂ ਦੇ ਮੁੱਢਲੇ ਰੁਝਾਨ 9 ਵਜੇ ਤੱਕ ਆਉਣੇ ਸ਼ੁਰੂ ਹੋ ਜਾਣਗੇ। ਦੁਪਹਿਰ ਤੋਂ ਪਹਿਲਾਂ ਨਤੀਜਿਆਂ ਦੀ ਸਥਿਤੀ ਸਪਸ਼ਟ ਹੋ ਜਾਣ ਦੀ ਆਸ ਹੈ।
ਦਲ ਖਾਲਸਾ ਦੇ ਕੰਵਰਪਾਲ ਸਿੰਘ ਨੇ ਅੱਜ ‘ਸਿੱਖ ਯੂਥ ਆਫ ਪੰਜਾਬ ਵਲੋਂ ਯੂਥ ਜਥੇਬੰਦੀ ਦੀ ਹੋਂਦ ਦੇ 6 ਵਰੇ ਪੂਰੇ ਹੋਣ ਉਤੇ ਕਰਵਾਈ ਇਕਤਰਤਾ ਵਿੱਚ ਬੋਲਦਿਆਂ ਕਿਹਾ ਕਿ ਜਥੇਦਾਰ ਸਾਹਿਬਾਨਾਂ ਨੂੰ ਸਰਕਾਰੀ ਸੁਰਖਿਆ ਦੀ ਲੋੜ ਹੀ ਕਿਥੇ ਹੈ। ਉਹਨਾਂ ਕਿਹਾ ਕਿ ਜਥੇਦਾਰ ਸਾਹਿਬ ਨਾਲ ਸਰਕਾਰੀ ਗਨਮੈਨ ਅਤੇ ਲਾਲ ਬਤੀ ਵਾਲੀ ਗੱਡੀ (ਜੋ ਸਤਾ ਦੀ ਪ੍ਰਤੀਕ ਸਮਝੀ ਜਾਂਦੀ ਹੈ) ਉਹਨਾਂ ਦੇ ਰੁਤਬੇ ਅਤੇ ਸਨਮਾਨ ਨੂੰ ਵਡਾ ਕਰਨ ਦੀ ਥਾਂ ਛੋਟਾ ਕਰਦੀ ਹੈ ਅਤੇ ਉਹਨਾਂ ਨੂੰ ਦੂਜੇ ਰਾਜਨੀਤਿਕ ਲੋਕਾਂ ਦੀ ਲਾਈਨ ਵਿਚ ਬਰਾਬਰ ‘ਤੇ ਖੜਾ ਕਰਦੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।