Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 24, 2014

December 24, 2014

ਦਸੰਬਰ ਤੇ ਜਨਵਰੀ ਦੇ ਦਿਨ ਸਾਡੀਆਂ ਅੱਖਾਂ ਸੁੱਚੇ ਹੰਝੂਆਂ ਨੂੰ ਸੱਦਾ ਦਿੰਦੀਆਂ ਹਨ। ਸਮਾਂ ਤੇਜ਼ੀ ਨਾਲ ਪਿਛਾਂਹ ਵੱਲ ਮੁੜਦਾ ਹੈ ਤੇ ਸਾਡੀਆਂ ਯਾਦਾਂ ਅਨੰਦਪੁਰ, ਸਰਸਾ ਨਦੀ, ਚਮਕੌਰ, ਮਾਛੀਵਾੜਾ, ਸਰਹਿੰਦ ਅਤੇ ਮੁਕਤਸਰ ਦੀਆਂ ਪਰਿਕਰਮਾ ਕਰਨ ਲੱਗ ਜਾਂਦੀਆਂ ਹਨ।
ਲੇਖਕ: ਸ. ਕਰਮਜੀਤ ਸਿੰਘ, ਸਾਬਕਾ ਸਹਾਇਕ ਸੰਪਾਦਕ, ਪੰਜਾਬੀ ਟ੍ਰਿਬਿਊਨ ਚਮਕੌਰ ਦੀ ਜੰਗ ਇਤਿਹਾਸ ਦੀ ਉਹ ਅਜਬ ਘਟਨਾ ਹੈ, ਜੋ ਖਾਲਸੇ ਦੇ ਤਨ ਮਨ ਨੂੰ ਸਦਾ ਤਰੋ-ਤਾਜ਼ਾ ਰੱਖੇਗੀ। ਇਸ ਵਿਚ ਅੰਮ੍ਰਿਤ ਵੇਲੇ ਦੀ ਰੂਹਾਨੀ ਤਾਜ਼ਗੀ ਤੇ ਖੁਸ਼ੀ ਹੈ ਪਰ ਨਾਲ ਹੀ ਦੁਖ ਵਿਚ ਸੁਖ ਨੂੰ ਮਨਾਉਣ ਦੀ ਰੂਹਾਨੀ ਉਦਾਸੀ ਵੀ ਹੈ। ਇਹ ਘਟਨਾ ਇਤਿਹਾਸ ਦੀਆਂ ਖੁਸ਼ਕ ਹੱਦਾਂ ਨੂੰ ਤੋੜਦੀ ਹੋਈ ਕਿਸੇ ਮਹਾਨ ਅਨੁਭਵ ਨਾਲ, ਜੀਵਨ ਦੇ ਧੁਰੋਂ ਆਏ ਨਿਯਮਾਂ ਨਾਲ ਜਾਂ ਇਲਾਹੀ ਪੈਂਡਿਆਂ ਨਾਲ ਗੂੜ੍ਹੀਆਂ ਸਾਂਝਾਂ ਪਾਉਂਦੀ ਜਾਪਦੀ ਹੈ।
“ਸਿੱਖ ਹਿੰਦੂ ਨਹੀਂ ਹਨ” ਦੇ ਮੁੱਦੇ ਤੇ ਸਿੱਖਸ ਫਾਰ ਜਸਟਿਸ ਵੱਲੋਂ ਦਾਇਰ ਅਨਲਾਈਨ ਪਟੀਸ਼ਨ ‘ਤੇ ਤਿੰਨ ਦਿਨਾਂ ਦਸਤਖਤੀ ਕੈਂਪ 26 ਦਸੰਬਰ ਤੋਂ 28 ਦਸੰਬਰ ਤੱਕ 3 ਰੋਜਾ ਸਿੱਖ ਹਿੰਦੂ ਨਹੀਂ ਆਨਲਾਈਨ ਪਟੀਸ਼ਨ ਕੈਂਪ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜਾਦੇ ਬਾਬਾ ਜੋਰਾਵਾਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਦੀ ਯਾਦ ਵਿੱਚ ਹੋ ਰਹੇ ਸਲਾਨਾ ਸ਼ਹੀਦੀ ਜੋੜ ਮੇਲ ਮੌਕੇ ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਸਹਿਯੋਗ ਨਾਲ ਲਗਾਇਆ ਜਾਵੇਗਾ ਜਿਸ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਵੱਲੋ ਆਨਲਾਈਨ ਦਸਤਖ਼ਤ ਕਰਾਏ ਜਾਣਗੇ।
ਸੌਦਾ ਸਾਧ ਵੱਲੋਂ ਆਪਣੇ ਚੇਲਿਆਂ ਨੂੰ ਨਪੁੰਸਕ ਬਣਾਏ ਜਾਣ ਦੇ ਮਾਮਲੇ ‘ਚ ਮੈਡੀਕਲ ਜਾਂਚ ਦੇ ਆਦੇਸ਼ਾਂ 'ਤੇ ਹਰਿਆਣਾ ਸਰਕਾਰ ਦੀ ਆਈ ਅੰਤਰਿਮ ਰਿਪੋਰਟ 'ਤੇ ਅਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਗਲੇਰੀ ਕਾਰਵਾਈ ਬਾਬਤ ਆਪਣਾ ਰਾਖਵਾਂ ਰੱਖਿਆ ਫ਼ੈਸਲਾ ਅੱਜ ਸੁਣਾ ਦਿੱਤਾ।
ਕੇਂਦਰ ਵਿੱਚ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਨਵੰਬਰ 1984 ਵਿੱਚ ਤੱਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਵਿੱਚ ਹੋਈ ਸਿੱਖ ਨਸਲਕੁਸ਼ੀ ਦੇ ਮਾਮਲਿਆਂ ਦੀ ਜਾਂਚ ਲਈ ਸਪੈਸ਼ਲ ਜਾਂਚ ਕਮੇਟੀ ਬਣਾਏ ਜਾਣ ਨੂੰ ਲੈਕੇ ਇੱਕ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਇਹ ਦੱਸੇਗੀ ਕਿ ਵਿਸ਼ੇਸ਼ ਕਮੇਟੀ ਬਣਾਉਣ ਦੀ ਜਰੂਰਤ ਹੈ ਜਾ ਨਹੀਂ।ਭਾਵੇਂ ਸਰਕਾਰ ਨੇ ਆਗਾਮੀ ਦਿੱਲੀ ਵਿਧਾਨ ਚੋਣਾਂ ਨੂੰ ਦੇਖਦੇ ਹੋਏ ਇਹ ਕਮੇਟੀ ਬਣਾਈ ਹੈ, ਪਰ ਇਹ ਕਦਮ ਮਹੱਤਵਪੁਰਨ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।