Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 26, 2014

December 26, 2014

ਭਾਰਤੀ ਧਰਮ ਚਿੰਤਨ ਵਿੱਚ ਸ਼ਹਾਦਤ ਦਾ ਸਿੱਖ ਸੰਦਰਭ ਬਹੁਤ ਹੀ ਨਿਆਰੇ ਅਤੇ ਉਚਤਮ ਪੱਦਵੀ ਦੇ ਰੂਪ ਵਿਚ ਆਇਆ ਹੈ।ਇਹ ਸ਼ਬਦ ਉਹਨਾਂ ਅਤਿਅੰਤ ਸਚਿਆਰ ਮਹਾਂਪੁਰਖਾਂ ਵਾਸਤੇ ਵਰਤਿਆ ਗਿਆ ਹੈ ਜੋ ਸੱਚ ਦੀ ਖਾਤਰ ਸਿਰ ਧੜ ਦੀ ਬਾਜ਼ੀ ਨਿਸ਼ੰਗ ਹੋਕੇ ਲਾ ਗਏ ਅਤੇ ਸੱਚ ਨੂੰ ਦੋਹੀਂ ਜਹਾਨੀ ਪ੍ਰਤੱਖ ਕਰ ਦਿੱਤਾ। ਇਵੇਂ ਸ਼ਹਾਦਤ ਸੱਚ ਨੂੰ ਕਾਇਮ ਕਰਨ ਦੀ ਗਵਾਹੀ ਹੈ।ਸਿੱਖ ਚਿੰਤਨ ਵਿੱਚ ਸਿੱਖ ਤੇ ਸ਼ਹੀਦ ਇੱਕ ਦੂਜੇ ਨਾਲ ਇੰਨੇ ਜੁੜ ਗਏ ਕਿ ਦੋਵੇਂ ਵਿਸ਼ਲੇਸ਼ਣ ਰੂਪ ਹੋ ਗਏ ਹਨ।
ਸਿੱਖ ਕੌਮ ਵਿੱਚ ਇਸ ਸਮੇਂ ਨਾਨਕਸ਼ਾਹੀ ਕੈਲੰਡਰ ਅਤੇ ਬਿਕ੍ਰੰਮੀ ਕੈਲੰਡਰ ਨੂੰ ਲੈਕੇ ਖਿੱਚੋਤਾਣ ਬਣੀ ਹੋਈ ਹੈ। ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਸ ਮਾਮਲੇ ‘ਤੇ ਵਿਚਾਰ ਕਰਨ ਲਈ 2 ਜਨਵਰੀ ਨੂੰ ਪੰਜ ਸਿੰਘ ਸਹਿਬਾਨਾਂ ਦੀ ਮੀਟਿੰਗ ਸੱਦੀ ਹੋਈ ਹੈ।
ਸਿੱਖ ਜੱਥਬੰਦੀਆਂ ਨੇ ਅੱਜ ਸ਼ਹੀਦ ਭਾਈ ਸਤਨਾਮ ਸਿੰਘ ਚੰਗਿਆੜਾ ਦਾ 24ਵਾਂ ਸ਼ਹੀਦੀ ਦਿਹਾੜਾ ਅਜਨਾਲਾ ਨੇੜੇ ਪਿੰਡ ਕੋਟਲੀ ਵਿੱਚ ਮਨਾਇਆ। ਸਿੱਖ ਯੂਥ ਆਫ ਪੰਜਾਬ ਨੇ ਭੇਜੇ ਪ੍ਰੈਸ ਨੋਟ ਵਿੱਚ ਦੱਸਿਆ ਕਿ ਜੱਥਬੰਦੀ ਵੱਲੋਂ ਭਾਈ ਸਤਨਾਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਇੱਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਖੰਡ ਪਾਠ ਦੇ ਭੋਗ ਪਾਏ ਗਏ।
ਸਿੱਖ ਕੌਮ ਦੀ ਆਨ ਸ਼ਾਨ ਲਈ ਆਪਣਾ ਘਰ ਬਾਹਰ ਤਿਆਗਕੇ ਆਪੀ ਜੁਆਨੀਆਂ ਨੂੰ ਕੌਮ ਲੇਖੇ ਲਾਉਣ ਤੁਰੇ ਸਿੱਖ ਜੂਝਾਰੂਆਂ ਨੂੰ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਵੱਖ- ਵੱਖ ਸੁਬਿਆਂ ਦੀਆਂ ਸਰਕਾਰਾਂ ਰਿਹਾਅ ਨਹੀਂਕਰ ਰਹੀਆਂ ।
“ਸਿੱਖ ਹਿੰਦੂ ਨਹੀਂ ਹਨ” ਪਟੀਸ਼ਨ ‘ਤੇ ਚੱਲ ਰਹੀ ਦਸਤਖਤੀ ਮੁਹਿੰਮ ਨੂੰ ਸਿੱਖ ਜਗਤ ਵੱਲੋਂ ਭਰਵਾਂ ਹੁਂੰਗਾਰਾ ਮਿਲ ਰਿਹਾ ਹੈ। ਭਾਰਤੀ ਸੰਵਿਧਾਨ ਦੀ ਧਾਰਾ 25(ਬੀ) ਨੂੰ ਤੁੜਵਾਉਣ ਲਈ 'ਸਿੱਖਜ਼ ਫਾਰ ਜਸਟਿਸ' ਵੱਲੋਂ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਇਟਲੀ ਵਿਚ ਪੂਰੇ ਜ਼ੋਰਾਂ 'ਤੇ ਚੱਲ ਰਹੀ ਹੈ। ਇਟਲੀ ਦੇ ਵੱਖ-ਵੱਖ ਗੁਰਦੁਆਰਿਆਂ ਵਿਚ 'ਸਿੱਖ ਹਿੰਦੂ ਧਰਮ ਦਾ ਹਿੱਸਾ ਨਹੀ' ਪਟੀਸ਼ਨ 'ਤੇ ਦਸਤਖ਼ਤਾਂ ਲਈ ਸੰਗਤਾਂ ਦੀਆਂ ਭੀੜਾਂ ਉਮੜ ਰਹੀਆਂ ਹਨ ।
ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤਾਂ ਦੀ ਯਾਦ ਵਿੱਚ ਫਤਹਿਗੜ ਸਾਹਿਬ ਵਿਖੇ ਸ਼ਹੀਦੀ ਜੋੜ-ਮੇਲਾ ਅੱਜ ਸ਼ੁਰੂ ਹੋ ਗਿਆ ਹੈ ।ਇਸ ਪਾਵਨ ਅਸਥਾਨ ਵਿਖੇ ਅੱਜ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਇਸ ਪਵਿੱਤਰ ਸਥਾਨ ਉੱਪਰ ਨਤਮਸਤਕ ਹੋਣ ਲਈ ਪਹੁੰਚੀਆਂ ਅਤੇ ਪਵਿੱਤਰ ਸ਼ਹਾਦਤਾਂ ਨੂੰ ਸਿੱਜਦਾ ਕੀਤਾ।
ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਬੰਦ ਸਿੱਖ ਨਜ਼ਰਬੰਦਾਂ ਦੀ ਰਿਹਾਈ ਲਈ ਅੰਬਾਲਾ ਵਿੱਚ 14 ਨਵੰਬਰ ਤੋਂ ਭੁੱਖ ਹੜਤਾਲ ‘ਤੇ ਬੈਠੇ ਬਾਈ ਗੁਰਬਖਸ਼ ਸਿੰਘ ਖਾਲਸਾ ਦੀ ਹਮਾਇਤ ਕਰਦਿਆਂ ਲੋਅਰਮੇਨਲੈਂਡ ਦੀਆਂ ਅੱਠ ਗੁਰਦੁਆਰਾ ਸੁਸਾਇਟੀਆਂ ਨੇ ਇਕ ਵਿਸ਼ੇਸ਼ ਇਕੱਤਰਤਾ ਤੋਂ ਬਾਅਦ ਸਰਬਸੰਮਤੀ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਭਾਈ ਗੁਰਬਖ਼ਸ਼ ਸਿੰਘ ਵੱਲੋਂ ਭੁੱਖ-ਹੜਤਾਲ ਦੇ ਰੂਪ 'ਚ ਵਿੱਢੇ ਸੰਘਰਸ਼ ਦੀ ਖ਼ੁਦ ਅਗਵਾਈ ਕਰਨ।
ਲੰਡਨ ਸਥਿਤ ਆਸ਼ੂਤੋਸ਼ ਦੇ ਡੇਰੇ ਦੀ ਭੰਨਤੋੜ ਦੇ ਕੇਸ ਵਿੱਚ ਗ੍ਰਿਫਤਾਰ ਭਾਈ ਨਿਰਮਲ ਸਿੰਘ ਨੂੰ ਅਦਾਲਤ ਨੇ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਹੈ। ਪੁਲਿਸ ਨੇ 18 ਦਸੰਬਰ ਬੁੱਧਵਾਰ ਸਵੇਰੇ ਸਾਊਥਾਲ ਨਿਵਾਸੀ ਸ੍ਰ, ਨਿਰਮਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਸੀ ।
ਪੰਜਾਬ ਵਿੱਚ ਨਸ਼ਿਆਂ ਦੇ ਵਾਪਾਰ ਵਿੱਚ ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ)ਦੇ ਸਾਹਮਣੇ ਪੰਜਾਬ ਦਾ ਮਾਲ ਮੰਤਰੀ ਬਿਕਰਮ ਮਜੀਠੀਆ ਅੱਜ ਜਾਂਚ ਲਈ ਪੇਸ਼ ਹੋਵੇਗਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।