ਬਰਤਾਨੀਆਂ ਵਿੱਚ ਅਜ਼ਾਦ ਸਿੱਖ ਰਾਜ ਖਾਲਿਸਤਾਨ ਦੇ ਕੌਮੀ ਨਿਸ਼ਾਨੇ ਨੂੰ ਸਮਰਪਤ ਸਮੂਹ ਸਿੱਖ ਜਥੇਬੰਦੀਆਂ ਦੀ ਸਾਂਝੀ ਕੋਆਰਡੀਨੇਸ਼ਨ ਸੰਸਥਾ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨ ਯੂ,ਕੇ ਵਲੋਂ ਜੇਹਲਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਲਈ ਭਾਈ ਗੁਰਬਖਸ਼ ਸਿੰਘ ਖਾਲਸਾ ਵਲੋਂ ਅਰੰਭੀ ਹੋਈ ਭੁੱਖ ਹੜਤਾਲ ਦੇ ਸਮਰਥਨ ਵਿੱਚ 30 ਦਸੰਬਰ ਨੂੰ ਦਿਨ ਮੰਗਲਵਾਰ ਨੂੰ ਬ੍ਰਮਿੰਘਮ ਸਥਿਤ ਭਾਰਤੀ ਦੂਤਾਵਾਸ ਦੇ ਸਾਹਮਣੇ ਭਾਰੀ ਰੋਸ ਮੁਜਾਹਰੇ ਦਾ ਐਲਾਨ ਕੀਤਾ ਗਿਆ ਹੈ । ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਦੇ ਕੋਆਰਡੀਨੇਟਰ ਭਾਈ ਜੋਗਾ ਸਿੰਘ ,ਭਾਈ ਕੁਲਦੀਪ ਸਿੰਘ ਚਹੇੜੂ ,ਮੀਡੀਆ ਕਮੇਟੀ ਮੈਂਬਰ ਭਾਈ ਲਵਸਿ਼ੰਦਰ ਸਿੰਘ ਡੱਲੇਵਾਲ ਅਤੇ ਭਾਈ ਕੁਲਵੰਤ ਸਿੰਘ ਢੇਸੀ ਵਲੋਂ ਭਾਈ ਖਾਲਸਾ ਦੇ ਸੰਘਰਸ਼ ਨੂੰ ਸਮੇਂ ਦੀ ਖਾਸ ਲੋੜ ਆਖਦਿਆਂ ਕਿਹਾ ਗਿਆ ਕਿ ਇਹ ਮੁਜਾਹਰਾ ਇੱਕ ਵਜੇ ਤੋਂ ਤਿੰਨ ਵਜੇ ਤੱਕ ਸ਼ਾਂਤੀਪੂਰਵਕ ਢੰਗ ਨਾਲ ਹੋਵੇਗਾ ।