Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 1, 2015

January 1, 2015

ਸਿੱਖ ਯੂਥ ਫ਼ਰੰਟ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਭਾਈ ਗੁਰਬਖਸ਼ ਸਿੰਘ ਖ਼ਾਲਸਾ ਵਲੋਂ ਜਾਰੀ ਸੰਘਰਸ਼ ਦੇ ਸਮਰਥਨ ਵਿੱਚ ਅੰਮ੍ਰਿਤਸਰ ਵਿੱਚ 'ਕੌਮੀ ਇੱਕਜੁਟਤਾ ਮਾਰਚ ਕੱਢਿਆ ਗਿਆ ।
ਨਾਨਕਸ਼ਾਹੀ ਕੈਲੰਡਰ ਦੇ ਮੁੱਦੇ ‘ਤੇ ਬਾਦਲ ਦਲ, ਸੰਤ ਸਮਾਜ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਵਿਚਕਾਰ ਚੱਲਦੇ ਤਨਾਅ ਅਤੇ ਜੱਥੇਦਾਰ ਨੂੰ ਅਹੁਦੇ ਤੋਂ ਹਟਾਉਣ ਦੇ ਮਾਮਲੇ ਵਿੱਚ ਸੁਖਬੀਰ ਬਾਦਲ ਅਤੇ ਜੱਥੇਦਾਰ ਨੰਦਗੜ੍ਹ ਵਿਚਾਕਰ ਫੌਨ ‘ਤੇ ਗੱਲਬਾਤ ਹੋਣ ਤੋਂ ਬਾਅਦ ਇੱਕ ਆਰਜ਼ੀ ਤੌਰ ‘ਤੇ ਇਹ ਮੁੱਦਾ ਮਾਘੀ ਤਕ ਸ਼ਾਂਤ ਹੋ ਗਿਆ ਹੈ।
ਹਿੰਦੂਤਵੀ ਜੱਥੇਬੰਦੀ ਰਾਸ਼ਟਰੀ ਸਿੱਖ ਸੰਗਤ ਅਤੇ ਧਰਮ ਜਾਗਰਣ ਮੰਚ ਵੱਲੋਂ ਬਹੁਤ ਸਮਾਂ ਪਹਿਲਾਂ ਇਸਾਈ ਧਰਮ ਵਿੱਚ ਜਾ ਚੁੱਕੇ ਸਿੱਖ ਧਰਮ ਨਾਲ ਸਬੰਧਿਤ ਲੋਕਾਂ ਨੂੰ ਵਾਪਸ ਸਿੱਖ ਧਰਮ ਵਿੱਚ ਸ਼ਾਮਲ ਕਰਨ ਦੀ ਕਾਰਵਾਈ ਦਾ ਸਖਤ ਨੋਟਿਸ ਲੈਦਿਆਂ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਪਿੰਡ ਗੁਰੂ ਕੀ ਵਡਾਲੀ ਸਥਿਤ ਗੁਰਦੁਆਰਾ ਸ਼ਹੀਦ ਭਾਈ ਜੀਵਨ ਸਿੰਘ ਵਿਖੇ ਧਰਮ ਤਬਦੀਲ ਕਰਨ ਦੀ ਵਾਪਰੀ ਘਟਨਾ ਦੀ ਨਿਖੇਧੀ ਕਰਦਿਆਂ ਆਖਿਆ ਹੈ ਕਿ ਇਸ ਮਾਮਲੇ ਦੀ ਰਿਪੋਰਟ ਮੰਗਵਾਈ ਜਾਵੇਗੀ ਅਤੇ ਜਾਂਚ ਮਗਰੋਂ ਪਿੰਡ ਗੁਰੂ ਕੀ ਵਡਾਲੀ ਸਥਿਤ ਗੁਰਦੁਆਰਾ ਸ਼ਹੀਦ ਭਾਈ ਜੀਵਨ ਸਿੰਘ ਦੇ ਪ੍ਰਬੰਧਕਾਂ ਖ਼ਿਲਾਫ਼ ਕਾਰਵਾਈ ਹੋਵੇਗੀ।
ਮੈਕਸੀਮਮ ਸਕਿਓਰਟੀ ਜੇਲ੍ਹ ਨਾਭਾ ਵਿਚ ਨਜ਼ਰਬੰਦ ਆਮ ਕੈਦੀਆਂ ਵਲੋਂ ਸਿੱਖ ਸਿਆਸੀ ਕੈਦੀਆਂ ਦੀ ਪੱਕੀ ਰਿਹਾਈ ਲਈ ਲਗਤਾਰ ਭੁੱਖ ਹੜਤਾਲ ਉਪਰ ਬੈਠੇ ਭਾਈ ਗੁਰਬਖਸ਼ ਸਿੰਘ ਖ਼ਾਲਸਾ ਦੀ ਹਮਾਇਤ ਵਿਚ 10-10 ਬੰਦੀਆਂ ਵਲੋਂ 48-48 ਘੰਟਿਆਂਲਈ ਲੜੀਵਾਰ ਭੁੱਖ ਹੜਤਾਲ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਤਹਿਤ ਅੱਜ ਪਹਿਲਾ ਜੱਥਾ48 ਘੰਟਿਆ ਲਈ ਭੁੱਖ ਹੜਤਾਲ ਉਪਰ ਬੈਠ ਗਿਆ ਹੈ।
"ਸਿੱਖ ਹਿੰਦੂ ਨਹੀਂ" ਆਨਲਾਈਨ ਪਟੀਸ਼ਨ ‘ਤੇ ਫਤਹਿਗੜ ਸਾਹਿਬ ਸ਼ਹੀਦੀਜੋੜ ਮੇਲ ਮੌਕੇ ਕੈਂਪ ਦੌਰਾਨ 1 ਲੱਕ 7 ਹਜਾਰ ਲੋਕਾਂ ਨੇ ਦਸਤਖ਼ਤ ਕੀਤੇ ਹਨ ਜਦਿਕ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 51,000 ਦਸਤਖ਼ਤ ਹੋਏ ਸਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।