Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 8, 2015

January 8, 2015

ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਵਾਸਤੇ ਅੰਬਾਲਾ ਦੇ ਗੁਰਦੁਆਰਾ ਲਖਨੌਰ ਸਾਹਿਬ ਵਿਖੇ 14 ਨਵੰਬਰ ਤੋਂ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਨੇ ਅੱਜ ਸ਼੍ਰੀ ਅਕਾਲ ਤਖਤ ਸਸਾਹਿਬ ਅਤੇ ਸ਼੍ਰੀ ਦਰਬਾਰ ਸਾਹਿਬ ਦੇ ਦਰਸ਼ਨ ਲਈ ਜਾਣਾ ਸੀ।ਪਰ ਜਿਉਂ ਹੀ ਅਰਦਾਸ ਕਰਨ ਤੋਂ ਬਾਅਦ ਭਾਈ ਗੁਰਬਖਸ਼ ਸਿੰਘ ਸਮੇਤ ਜਦ ਸੰਗਤਾਂ ਨੇ ਸ਼੍ਰੀ ਅੰਮ੍ਰਿਤਸਰ ਨੂੰ ਚਾਲੇ ਪਾਏ ਤਾਂ ਇੱਕ ਕਿੱਲੋਮੀਟਰ ਬਾਅਦ ਪੁਲਿਸ ਨੇ ਕਾਫਲਾ ਰੋਕ ਲਿਆ ਅਤੇ ਭਾਈ ਖਾਲਸਾ ਨੂੰ ਅੱਗੇ ਨਾ ਜਾਣ ਲਈ ਪ੍ਰਸ਼ਾਸ਼ਨ ਮਨਾਉਣ ਲੱਗਿਆ।
ਅੱਜ ਪ੍ਰੈਸ ਕਾਨਫ੍ਰੈਨਸ ਦੌਰਾਨ ਦਿੱਲੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਭਾਈ ਗੁਰਬਖਸ਼ ਸਿੰਘ ਖਾਲਸਾ ਦੇ ਸਮਰਥਨ ਵਿੱਚ ਸੋਮਵਾਰ 12 ਜਨਵਰੀ ਨੂੰ ਪ੍ਰਧਾਨ ਮੰਤਰੀ ਨੂੰ ਮਿਲ ਕੇ ਮੰਗ ਪੱਤਰ ਦੇਣ ਦਾ ਐਲਾਨ ਕੀਤਾ ਹੈ।
ਭਾਰਤੀ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਬਾਰੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ 5 ਰਾਜਾਂ ਦੇ ਮੁੱਖ ਮੰਤਰੀਆਂ ਨੂੰ ਜੇਲ੍ਹਾਂ ਵਿਚ ਬੰਦ 13 ਸਿੰਘਾਂ ਦੀ ਰਿਹਾਈ ਸਬੰਧੀ ਲਿਖੇ ਪੱਤਰ ਬਾਰੇ ਪੁੱਛੇ ਇਕ ਪ੍ਰਸ਼ਨ ਦਾ ਉੱਤਰ ਵਿੱਚ ਭਾਰਤੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਹੈ ਕਿ ਉਹ 13 ਬੰਦੀ ਸਿੰਘਾਂ ਦੀ ਰਿਹਾਈ ਬਾਰੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਵਿਚਾਰ ਵਟਾਂਦਰਾ ਕਰਨਗੇ ।
ਮੇਰੇ ਵਲੋਂ ਸਵ: ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਪਰੇਨਨਾ ਸਦਕਾ ੨੦੦੪ ਤੋਂ ਹੀ ਭਾਰਤ ਭਰ ਵਿਚ ਬੰਦ ਸਿੱਖ ਸਿਆਸੀ ਕੈਦੀਆਂ ਦੀ ਸੂਚੀ ਸਮੇਂ-ਸਮੇਂ 'ਤੇ ਸੋਧ ਕੇ ਜਾਰੀ ਕੀਤੀ ਜਾਂਦੀ ਹੈ ਜਿਹੜੀ ਕਿ ਕਦੀ ਲਗਭਗ ੧੦੦ ਦਾ ਅੰਕੜਾ ਟੱਪ ਜਾਂਦੀ ਹੈ ਤੇ ਕਦੇ ਹੇਠਾਂ ਰਹਿ ਜਾਂਦੀ ਹੈ ਅਤੇ ੨੦੦੯ ਤੋਂ ੨੦੧੧ ਤੱਕ ਮੈਂ ਆਪ ਵੀ ਇਸ ਸੂਚੀ ਦਾ ਹਿੱਸਾ ਰਿਹਾ ਹਾਂ।
ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਦੇ ਸੱਦੇ ‘ਤੇ ਪੰਜਾਬ, ਭਾਰਤ ਅਤੇ ਬਾਰਤ ਤੋਂ ਬਾਹਰ ਬੈਠੇ ਸਿੱਖਾਂ ਨੇ ਕਾਲਿਆਂ ਝੰਡਿਆਂ ਨਾਲ ਰੋਹ ਭਰਪੂਰ ਰੋਸ ਮੁਜ਼ਾਹਰੇ ਕਰਕੇ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਪੱਤਰ ਦਿੱਤੇ।
ਪੰਜਾਬ ਪੁਲਿਸ ਦੇ ਮੁੱਖੀ ਸੁਮੇਧ ਸੈਣੀ ਨੇ ਅੱਜ ਪੰਜਾਬ ਦੀ ਬਾਦਲ ਸਰਕਾਰ ਦਾ ਬਚਾਅ ਕਰਦਿਆਂ ਕਿਹਾ ਕਿ ਸਿੱਖ ਬੰਦੀਆਂ ਦੀ ਸਰਕਾਰ ਵੱਲੋਂ ਸਮੇਂ ਤੋਂ ਪਹਿਲਾਂ ਰਿਹਾਈ ਸੰਭਵ ਹੀ ਨਹੀਂ ਹੈ ਤੇ ਪੰਜਾਬ 'ਚ ਅਜਿਹਾ ਕੋਈ ਕੈਦੀ ਨਹੀਂ ਹੈ ਜਿਸ ਦੀ ਸਜ਼ਾ ਪੂਰੀ ਹੋ ਚੁੱਕੀ ਹੋਵੇ ਤੇ ਉਹ ਜੇਲ੍ਹ 'ਚ ਬੈਠਾ ਹੋਵੇ।
ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ ਪਿੱਛਲੀ ਰਾਤ ਸਿੱਖ ਕਾਰਕੂਨਾਂ ਅਤੇ ਸਿੱਖ ਨੌਜੁਆਨ ਆਗੂਆਂ ਨੂੰ ਗ੍ਰਿਫਤਾਰ ਕਰਨ ਲਈ ਉਨ੍ਹਾਂ ਦੇ ਘਰ ਛਾਪਾਮਾਰੀ ਕੀਤੀ। ਨੌਜਵਾਨ ਸਿੱਖ ਆਗੂ ਭਾਈ ਮਨਧੀਰ ਸਿੰਘ ਬਲਾਚੌਰ ਅਤੇ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।
ਸਿੱਖ ਹਿੱਥ ਦੀ ਪੈਰਵੀ ਕਰਨ ਵਾਲੇ ਲੁਧਿਆਣਾ ਵਕੀਲ ਸ੍ਰ. ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂਮਦੱਸਿਆਂ ਕਿ ਭਾਈ ਮਨਧੀਰ ਸਿੰਘ ਪੁੱਤਰ ਸ੍ਰ,. ਰਵਾਲ ਸਿੰਘ ਵਾਸੀ ਪਿੰਡ ਗਰੀ ਕਾਨੂਗੋ, ਪੁਲਿਸ ਥਾਣਾ ਬਲਾਚੌਰ, ਜਿਲਾ ਨਵਾਂਸ਼ਹਿਰ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।