Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 12, 2015

January 12, 2015

ਭਾਰਤੀ ਫਿਲਮ ਸੈਂਸਰ ਬੋਰਡ ਨੇ ਵਿਵਾਦਤ ਸੌਦਾ ਸਾਧ ਸਿਰਸਾ ਜੋ ਕਿ ਸੀਬੀਆਈ ਅਦਾਲਤ ‘ਚ ਵੱਖ-ਵੱਖ ਸੰਗੀਨ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ, ਦੀ ਫਿਲਮ “ਪ੍ਰਮਾਤਮਾ ਦਾ ਦੂਤ” ਨੂੰ ਪਾਸ ਕਰਨ ਤੋਂ ਇਨਕਾਰ ਕਰ ਦਿੱਤਾ ਹੈ।ਸੈਨਸਰ ਬੋਰਡ ਨੇ ਫਿਲਮ ਦੇ ਹੀਰੋ ਸੌਦਾ ਸਾਧ ਨੂੰ ਫਿਲਮ ਵਿੱਚ ਰੱਬ ਵਜੋਂ ਫਿਲਮਾਉਣ ‘ਤੇ ਇਤਰਾਜ਼ ਕਰਦਿਆਂ ਫਿਲਮ ਨੂੰ ਪਾਸ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਮੈਕਸੀਮਮ ਸਕਿਓਰਟੀ ਜੇਲ੍ਹ, ਨਾਭਾ ਵਿਚ ਨਜ਼ਰਬੰਦ ਭਾਈ ਹਰਮਿੰਦਰ ਸਿੰਘ ਨੂੰ ਅੱਜ ਇੱਥੇ ਐਡੀਸ਼ਨਲ ਸੈਸ਼ਨ ਜੱਜ ਸ੍ਰੀ ਜਸਪਿੰਦਰ ਸਿੰਘ ਦੀ ਮਾਨਯੋਗ ਅਦਾਲਤ ਵਲੋਂ ਬਾ-ਇੱਜ਼ਤ ਬਰੀ ਕਰ ਦਿੱਤਾ ਗਿਆ। ਕੇਸ ਦੀ ਆਖਰੀ ਬਹਿਸ ਹੋਣ ਤੋਂ ਬਾਅਦ ਅੱਜ ਲਈ ਫੈਸਲਾ ਰਾਖਵਾਂ ਰੱਖਿਆ ਗਿਆ ਸੀ।
ਬੰਦੀ ਸਿੰਘਾਂ ਦੀ ਰਿਹਾਈ ਲਈ 14 ਨਵੰਬਰ ਤੋਂ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਨੂੰ ਅੰਬਾਲਾ ਪ੍ਰਸ਼ਾਸ਼ਨ ਵੱਲੋਂ 9 ਜਨਵਰੀ ਤੋਂ ਹਸਪਤਾਲ ਦਾਖਲ ਕਰਵਾਏ ਜਾਣ ਤੋਂ ਬਾਅਦ ਹਰਿਆਣਾ ਸਰਕਾਰ ਨੇ ਸਿੱਖ ਕਾਰਕੂਨਾਂ ‘ਤੇ ਬੰਦੀ ਸਿੰਘ ਰਿਹਾਈ ਮੋਰਚੇ ਨੂੰ ਹਰਿਆਣਾ ਤੋਂ ਬਾਹਰ ਬਦਲਣ ਲਈ ਜ਼ੋਰ ਪਾਇਆ ਹੋਇਆ ਸੀ।
ਬੰਦੀ ਸਿੰਘਾਂ ਦੀ ਰਿਹਾਈ ਲਈ 14 ਨਵੰਬਰ 2015 ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਮੌਤ ਦੀ ਅਫਵਾਹ ਵੈੱਟਸ ਅੱਪ ਨੈੱਟਵਰਕਿੰਗ ਦੇ ਜ਼ਰੀਏ ਵੱਡੇ ਪੱਧਰ ‘ਤੇ ਫੈਲ ਗਈ ਹੈ। ਕਿਸੇ ਨੇ ਭਾਈ ਗੁਰਬਖਸ਼ ਸਿੰਘ ਦੀ ਫੋਟੋ ਨਾਲ ਛੇੜਛਾੜ ਕਰਕੇ ਵੈਟਸਅੱਪ ‘ਤੇ ਪਾ ਦਿੱਤੀ ਹੈ।
ਬੰਦੀ ਸਿੰਘਾਂ ਦਾ ਮੁੱਦਾ ਇਸ ਵੇਲੇ ਪੰਜਾਬ ਅਤੇ ਸਿੱਖ ਜਗਤ ਵਿੱਚ ਇੱਕ ਭਖਦਾ ਮਸਲਾ ਬਣਿਆ ਹੋਇਆ ਹੈ।ਬੰਦੀ ਸਿੰਘਾਂ ਦੇ ਬਾਰੇ ਪੰਜਾਬ ਸਰਕਾਰ ਨੇ ਇੱਕ ਅਖਬਾਰ ਵਿੱਚ ਇਸ਼ਤਿਹਾਰ ਵੀ ਦਿੱਤਾ ਹੈ ਅਤੇ ਪੰਜਾਬ ਪੁਲਿਸ ਦੇ ਮੁਖੀ ਸੁਮੇਧ ਸੈਣੀ ਨੇ ਇਸ ਸਬੰਧੀ ਪ੍ਰੈਸ ਕਾਨਫਰੰਸ ਵੀ ਕੀਤੀ ਹੈ।ਦੁਸਰੇ ਪਾਸੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਇਸ ਮਾਮਲੇ ਨਾਲ ਬੜੇ ਨੇੜਿਉਂ ਜੁੜੇ ਸਿੱਖ ਹਿੱਤਾਂ ਦੀ ਪੈਰਵੀ ਕਰਦੇ ਐਡਵੋਕੇਟ ਸ੍ਰ. ਜਸਪਾਲ ਸਿੰਘ ਮੰਝਪੁਰ, ਜੋ ਸਮੇਂ- ਸਮੇਂ ‘ਤੇ ਸਿੱਖ ਕੌਮ ਦੀ ਜਾਣਕਾਰੀ ਲਈ ਜੇਲਾਂ ਵਿੱਚ ਬੰਦ ਸਿੰਘਾਂ ਦੀ ਸੂਚੀ ਜਾਰੀ ਕਰਦੇ ਰਹਿੰਦੇ ਹਨ। ਉਨ੍ਹਾਂ ਵੱਲੋਂ ਅੱਜ ਜਲੰਧਰ ਦੇ ਪ੍ਰੈਸ ਕਲੱਬ ਵਿੱਚ ਪੁਲਿਸ ਮੁਖੀ ਸੈਣੀ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੇ ਇਸ਼ਤਿਹਾਰ ਵਿੱਚ ਉਠਾਏ ਸਵਾਲਾਂ ਦੇ ਜਵਾਬ ਵਿੱਚ ਪ੍ਰੈਸ ਕਾਨਫਰੰਸ ਕੀਤੀ। ਇਸ ਪ੍ਰੈਸ ਕਾਨਫਰੰਸ ਵਿੱਚ “ਸਿੱਖ ਸਿਆਸਤ” ਵੱਲੋਂ ਉਨ੍ਹਾਂ ਨਾਲ ਕੀਤੇ ਗਏ ਸੁਆਲ ਜਵਾਬ ਪਾਠਕਾ ਦੀ ਨਜ਼ਰ ਪੇਸ਼ ਕਰ ਰਹੇ ਹਾਂ।
ਸਿੱਖ ਹਿੱਤਾਂ ਲਈ ਸੰਘਰਸ਼ਸ਼ੀਲ ਜਥੇਬੰਦੀ ਦਲ ਖ਼ਾਲਸਾ ਨੇ ਦਾਅਵਾ ਕੀਤਾ ਹੈ ਕਿ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਹੁਕਮਾਂ ਨਾਲ ਸ਼੍ਰੋਮਣੀ ਕਮੇਟੀ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਅਹੁਦੇ ਤੋਂ ਹਟਾ ਰਹੀ ਹੈ ਅਤੇ ਇਸ ਸਬੰਧੀ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੇ ਅਗਾਊਂ ਹੀ ਦਸਤਖ਼ਤ ਹਾਸਲ ਕਰਨ ਲਈ ਮੁਹਿੰਮ ਚਲਾਈ ਗਈ ਹੈ। ਇਸ ਸਬੰਧੀ ਕਾਰਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਨੇ ਆਪਣੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ 17 ਜਨਵਰੀ ਨੂੰ ਸੱਦੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।