Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 16, 2015

January 16, 2015

ਉਮਰ ਕੈਦ ਬਾਰੇ ਜਦੋਂ ਵੀ ਕੋਈ ਸੁਣਦਾ, ਪੜ੍ਹਦਾ ਜਾਂ ਵਿਚਾਰ ਕਰਦਾ ਹੈ ਤਾਂ ਪਹਿਲੀ ਨਜ਼ਰੇ ਹੀ ਲੱਗਦਾ ਹੈ ਕਿ ਉਮਰ ਕੈਦ ਦਾ ਮਤਲਬ ਸਾਰੀ ਰਹਿੰਦੀ ਜਿੰਦਗੀ ਦੀ ਕੈਦ ਹੀ ਉਮਰ ਕੈਦ ਹੈ।ਪਰ ਅੱਡ-ਅੱਡ ਰਾਜਾਂ ਜਾਂ ਕਾਨੂੰਨਾਂ ਵਿਚ ਇਸਦਾ ਭਾਵ ਅੱਡ-ਅੱਡ ਹੈ।
ਭਾਰਤੀ ਨਿਆਇਕ ਅਤੇ ਪ੍ਰਸ਼ਾਸ਼ਨਿਕ ਢਾਂਚਾ ਦੀ ਭਾਰਤੀ ਕਾਨੂੰਨ ‘ਤੇ ਅਮਲ ਕਰਨ ਦੀ ਤਰਕਸੰਗਤਾ, ਨਿਰਪੱਖਤਾ ਅਤੇ ਕਿਸੇ ਨਿਆ ਸਬੰਧੀ ਪ੍ਰਤੀਬੱਧਤਾ ਉਸ ਸਮੇਂ ਵੇਖਣ ਨੂੰ ਮਿਲੀ ਜਦ ਮੁੰਬਈ ਬੰਬ ਧਮਾਕੇ ਨਾਲ ਜੁੜੇ ਅਸਲੇ ਦੇ ਕੇਸ ਅਤੇ ਬੰਬ ਧਮਾਕੇ ਦੇ ਦੋਸ਼ੀਆਂ ਨਾਲ ਸਬੰਧਾਂ ਦੇ ਦੋਸ਼ੀ ਪੁਣੇ ਦੀ ਯਰਵਦਾ ਜੇਲ ‘ਚ ਸਜ਼ਾ ਕੱਟ ਰਹੇ ਬਾਲੀਵੁੱਡ ਅਦਾਕਾਰ ਸੰਜੇ ਦੱਤ ਦੀ ਸਜ਼ਾ ਹੁਣ ਮਾਫ ਕਰਨ ਦੀ ਕਵਾਇਦ ਸ਼ੁਰੂ ਹੋ ਗਈ।
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਸ. ਕਰਨੈਲ ਸਿੰਘ ਪੀਰ ਮੁਹੰਮਦ ਨੂੰ ਦਿੱਲੀ ਦੀ ਇੱਕ ਅਦਾਲਤ ਵਿੱਚ ਜੁੱਤਾ ਸੁੱਟਣ ਦੇ ਕੇਸ ਵਿੱਚ ਤਲਬ ਕਰਲਿਆ ਹੈ।
ਆਮ ਆਦਮੀ ਪਾਰਟੀ ਦੀ ਸਾਬਕਾ ਨੇਤਾਅਤੇ ਤੇਜ਼ ਤਰਾਰ ਮਹਿਲਾ ਲੀਡਰ ਸ਼ਾਜੀਆ ਇਲਮੀ ਦੀ ਅੱਜ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਅਮਰੀਕਾ ਦੀ ਇਕ ਸੰਘੀ ਅਦਾਲਤ ਨੇ 2002 ਸਾਲ ਦੇ ਗੁਜਰਾਤ ਦੇ ਮੁਸਲਮਾਨਾਂ ਦੇ ਹੋਏ ਕਤਲੇਆਮ ਦੇ ਸਬੰਧ ਵਿਚ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਮਨੁੱਖੀ ਅਧਿਕਾਰ ਗਰੁੱਪ ਵੱਲੋਂ ਦਰਜ਼ ਕਰਵਾਇਆ ਗਿਆ ਕੇਸ ਖਾਰਜ ਕਰ ਦਿੱਤਾ ਹੈ।
ਭਾਰਤੀ ਫਿਲਮ ਸੈਂਸਰ ਬੋਰਡ ਨੇ ਵਿਵਾਦਤ ਸੌਦਾ ਸਾਧ ਸਿਰਸਾ ਜੋ ਕਿ ਸੀਬੀਆਈ ਅਦਾਲਤ ‘ਚ ਵੱਖ-ਵੱਖ ਸੰਗੀਨ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ, ਦੀ ਫਿਲਮ “ਪ੍ਰਮਾਤਮਾ ਦਾ ਦੂਤ” ਨੂੰ ਪਾਸ ਕਰ ਦਿੱਤਾ ਹੈ। ਇਹ ਫਿਲਮ 16 ਜਨਵਰੀ ਨੂੰ ਰਿਲੀਜ਼ ਕੀਤੀ ਜਾਣੀ ਹੈ।
1980 ਤੋਂ 90ਵਿਆਂ ਦੇ ਅੱਧ ਦਾ ਸਮਾਂ ਪੰਜਾਬ ਵਿੱਚ ਪੁਲਿਸ ਵੱਲੋਂ ਮਨੁੱਖੀ ਅਧਿਕਾਰਾਂ ਅਤੇ ਪੰਜਾਬ ਪੁਲਿਸ ਦੀ ਵਹਿਸ਼ੀਅਤ ਦਾ ਸਮਾਂ ਸੀ। ਹੁਣ ਕਾਫੀ ਕੇਸ ਇਸ ਸਮੇਂ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚ ਪੁਲਿਸ ਅਧਿਕਾਰੀਆਂ ਨੇ ਸਿੱਖ ਖਾੜਕੂ ਆਗੂਆਂ ਦੇ ਸਿਰਾਂ ‘ਤੇ ਰੱਖੇ ਲੱਖਾਂ ਰੁਪਾਿੲਆਂ ਦੇ ਇਨਾਮਾਂ ਦੇ ਲਾਲਚ ਵਿੱਚ ਬੇਕਸ਼ੂਰ ਸਿੱਖ ਨੌਜਵਾਨਾਂ ਨੂੰ ਮਾਰ ਮੁਕਾਇਆ ਸੀ।ਕਈ ਕੇਸਾਂ ਅਜਿਹੇ ਵੀ ਸਾਹਮਣੇ ਆਏ ਜਿੱਥੇ ਪੁਲਿਸ ਨੇ ਬੇਕਸੂਰ ਸਿੱਖ ਨੌਜਵਾਨਾਂ ਨੂੰ ਮਾਰਕੇ, ਉਨਾਂ ਦੀਆਂ ਲਾਸ਼ਾਂ ਨੂੰ ਖਾੜਕੂਆਂ ਦੀਆਂ ਲਾਸ਼ਾਂ ਦੱਸਕੇ ਤਰੱਕੀਆਂ ਅਤੇ ਇਨਾਮ ਪ੍ਰਾਪਤ ਕੀਤੇ।
ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ 17 ਜਨਵਰੀ ਨੂੰ ਹੋ ਰਹੀ ਮੀਟਿੰਗ ਦੌਰਾਨ ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਹਟਾਉਣ ਦੀਆਂ ਸੰਭਾਵਨਾਵਾ ਅਤੇ ਹੋਰ ਪੰਥ ਦੇ ਭੱਖਦੇ ਮੁੱਦਿਆਂ ਤੇ ਵਿਚਾਰ ਕਰਨ ਅਤੇ ਅਗਲੀ ਰਣਨੀਤੀ ਘੜਨ ਲਈ ਨਾਨਕਸ਼ਾਹੀ ਕੈਲੰਡਰ ਅਤੇ ਗਿਆਨੀ ਨੰਦਗੜ੍ਹ ਦੀਆਂ ਹਮਾਇਤੀ ਪੰਥਕ ਧਿਰਾਂ ਦੀ ਇੱਕ ਮੀਟਿੰਗ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦੀ ਰਿਹਾਇਸ਼ 'ਤੇ ਹੋਈ।
ਨਾਨਕਸ਼ਾਹੀ ਕੈਲੰਡਰ ਦੇ ਮੁੱਦੇ ‘ਤੇ ਸ਼੍ਰੋਮਣੀ ਕਮੇਟੀ, ਸੰਤ ਸਮਾਜ ਅਤੇ ਬਾਦਲ ਦਲ ਦਰਮਿਆਨ ਚੱਲ ਰਿਹਾ ਵਿਵਾਦ ਸਿਖਰ ‘ਤੇ ਪਹੁੰਚ ਚੁਕਿਆ ਹੈ ਅਤੇ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕਰਵਾਉਣ ਅਤੇ ਬਿਕਰਮੀ ਕੈਲੰਡਰ ਦਾ ਸਖਤ ਵਿਰੋਧ ਕਰ ਰਹੇ ਤਖਤ ਸਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਅਹੁਦੇ ਤੋਂ ਹਟਾਉਣ ਲਈ ਸ਼੍ਰੋਮਣੀ ਕਮੇਟੀ ਨੇ ਕਾਰਵਾਈ ਸ਼ੁਰੂ ਕਰਕੇ ਕੇ ਜੱਥੇਦਾਰ ਨੰਦਗੜ੍ਹ ਖਿਲਾਫ ਸ਼੍ਰੌਮਣੀ ਕਮੇਟੀ ਦੇ ਲਗਭਗ 150 ਮੈਂਬਰਾਂ ਕੋਲੋਂ ਸਹਿਮਤੀ ਲੈ ਲਈ ਹੈ।
ਭਾਈ ਗੁਰਬਖਸ਼ ਸਿੰਘ ਖਲਾਸਾ ਵੱਲੌਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭਿਆ ਸ਼ੰਘਰਸ਼ ਅੱਜ ਉਸ ਸਮੇਂ ਬਿਨਾ ਕਿਸੇ ਪ੍ਰਾਪਤੀ ਤੋਂ ਖਤਮ ਹੋ ਗਿਆ, ਜਦ ਉਨ੍ਹਾਂ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਹੱਥੋਂ ਜੂਸ ਪੀ ਕੇ ਪਿੱਛਲੇ 63 ਦਿਨਾਂ ਤੋਂ ਚੱਲ ਰਹੀ ਭੱਖ ਹੜਤਾਲ ਖਤਲ ਕਰ ਦਿੱਤੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।