Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 17, 2015

January 17, 2015

ਸਿੱਖ ਹਿੱਤਾਂ ਲਈ ਤੱਤਪਰ ਰਹਿਣ ਵਾਲੀ ਸਿੱਖ ਜੱਥੇਬੰਦੀ ਦਲ ਖਾਲਸਾ ਨੇ ਬਾਦਲ ਦਲ ਦੇ ਹੁਕਮਾਂ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖਤ ਸ਼੍ਰੀ ਦਮਦਮਾ ਸਹਿਬ ਦੇ ਜੱਥੇਦਾਰ ਗਿਆਨੀ ਬਲਵੰਤ ਸਿਮਘ ਨੰਦਗੜ੍ਹ ਨੂੰ ਗੈਰ ਵਾਜਿਬ ਤਰੀਕੇ ਨਾਲ ਅਹੂਦੇ ਤੋਂ ਲਾਹੁਣ ਨੂੰ ਬਾਦਲ ਦਲ ਵੱਲੋਂ ਕੀਤੀ ਜਾ ਰਹੀ ਇੱਕ ਹੋਰ ਬੱਜ਼ਰ ਗਲਤੀ ਕਰਾਰ ਦਿੰਦਿਆਂ ਕਿਹਾ ਕਿ ਤਖਤ ਸਹਿਬਾਨਾਂ ਦੇ ਜੱਥੇਦਾਰਾਂ ਦੀ ਨਿਯੁਕਤੀ, ਸੇਵਾ-ਮੁਕਤੀ, ਕਾਰਜ਼ ਖੇਤਰ ਅਤੇ ਭੁਮਿਕਾ ਸਬੰਧੀ ਨਿਯਮ ਨਾ ਨਿਰਧਾਰਤ ਕੀਤੇ ਜਾਣ ਕਰਕੇ ਸਿੱਖ ਕੌਮ ਨੂੰ ਵਾਰ-ਵਾਰ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਥਾਈਲੈਂਡ ਤੋਂ ਗ੍ਰਿਫਤਾਰ ਕਰਕੇ ਪੰਜਾਬ ਲਿਆਦੇ ਗਏ ਭਾਈ ਜਗਤਾਰ ਸਿੰਘ ਤਾਰਾ ਨੂੰ ਪੰਜਾਬ ਪੁਲਿਸ ਵੱਲੋਂ ਅੱਜ ਰਾਸ਼ਟਰੀ ਸਿੱਖ ਸੰਗਤ ਦੇ ਪ੍ਰਧਾਨ ਰੁਲਦਾ ਸਿੰਘ ਕਤਲ ਮਾਮਲੇ 'ਚ ਪਟਿਆਲਾ ਦੀ ਇੱਕ ਅਦਾਲਤ ਵਿੱਚ ਪੇਸ਼ ਕਰਕੇ 14 ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਦੀ ਪ੍ਰਧਾਨਗੀ ਵਿੱਚ ਅੱਜ ਇੱਥੇ ਸ਼ੋਮਣੀ ਕਮੇਟੀ ਦੀ ਕਾਰਜ਼ਕਾਰਨੀ ਦੀ ਹੋਈ ਮੀਟਿੰਗ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਦੌਰਾਨ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।
ਸਿਰਸਾ ਦੇ ਡੇਰਾ ਸੌਦਾ ਦੀ ਵਿਵਾਦਤ ਫਿਲਮ ਦਾ ਚਾਰ-ਚੁਫੇਰਿਉਂ ਵਿਰੋਧ ਹੋ ਰਿਹਾ ਹੈ ਅਤੇ ਫਿਲਮ ਨੂੰ ਨਜ਼ਰਸ਼ਾਨੀ ਬੋਰਡ ਵੱਲੋਂ ਮਨਜ਼ੂਰੀ ਦਿੱਤੇ ਜਾਣ ਦੇ ਰੋਸ ਵਜੋੰ ਸੈਂਸਰ ਬੋਰਡ ਦੇ ਮੈਂਬਰਾਂ ਨੇ ਫਿਲਮ ਵਿਰੁੱਧ ਬਗਾਵਤ ਕਰ ਦਿੱਤੀ ਹੈ।
ਸੌਦਾ ਸਾਧ ਦੀ ਵਿਵਾਦਤ ਫਿਲਮ ‘ਮੈਸੇਂਜਰ ਆਫ਼ ਗੌਡ’ ਨੂੰ ਪੰਜਾਬ ਦੇ ਮਲਟੀਪਲੈਕਸ ਅਤੇ ਸਿਨੇਮਾ ਮਾਲਕਾਂ ਨੇ ਆਪਣੇ ਸਿਨੇਮਾ ਘਰਾਂ ਵਿੱਚ ਨਾ ਲਾਉਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਸਿਨੇਮਾ ਮਾਲਕਾਂ ਦਾ ਕਹਿਣਾ ਹੈ ਕਿ ਉਹ ਆਪਣੇ ਕੀਮਤੀ ਸਿਨੇਮਾ ਘਰਾਂ ਦੀ ਤੋੜ-ਭੰਨ ਨਹੀਂ ਦੇਖ ਸਕਦੇ।
ਨਾਨਕਸ਼ਾਹੀ ਕੈਲੰਡਰ ਮੁੱਦੇ 'ਤੇ ਦ੍ਰਿੜਤਾ ਨਾਲ ਖੜ੍ਹਨ ਵਾਲੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਸ੍ਰੀ ਅਕਾਲ ਤਖਤ ਸਾਹਿਬ ਨਾਲ ਵਖਰੇਵਾਂ ਰੱਖਦਿਆਂ ਧੜਾ ਬਣਾਕੇ ਪੰਥਕ ਸਫਾ ਵਿੱਚ ਵਿਵਾਦ ਪੇਦਾ ਕਰਨ ਦੇ ਦੋਸ਼ਾਂ ਅਧੀਨ ਅਹੁਦੇ ਤੋਂ ਫਾਰਗ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ 17 ਜਨਵਰੀ ਨੂੰ ਫਤਹਿਗੜ੍ਹ ਸਾਹਿਬ ਵਿਖੇ ਹੋ ਰਹੀ ਅੰਤਿਰਗ ਕਮੇਟੀ ਦੀ ਬੈਠਕ ਦੌਰਾਨ ਫੈਸਲਾ ਲੈਣ ਹਿਤ ਖਾਕਾ ਤਿਆਰ ਕਰ ਲਏ ਜਾਣ ਦੀ ਸੂਚਨਾ ਹੈ।
ਵਿਵਾਦਤ ਸੌਦਾ ਸਾਧ ਦੀ ਵਿਵਾਦਤ ਫਿਲਮ ਮੈਸੇਂਜਰ ਆਫ ਗੌਡ ਵਿਰੁੱਧ ਅੱਜ ਹਰਿਆਣਾ, ਪੰਜਾਬ ਅਤੇ ਦਿੱਲੀ ਦੀਆਂ ਸੜਕਾਂ 'ਤੇ ਰੋਸ ਪ੍ਰਦਰਸ਼ਨ ਕੀਤੇ ਗਏ।
ਭਾਰਤੀ ਫਿਲਮ ਸੈਂਸਰ ਬੋਰਡ ਦੀ ਮੁਖੀ ਲੀਲਾ ਸੈਮਸਨ ਅਤੇ ਬੋਰਡ ਦੀ ਇੱਕ ਮੈਂਬਰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਅਨੁਸਾਰ ਡੇਰਾ ਸੌਦਾ ਸਿਰਸਾ ਦੇ ਸੌਦਾ ਸਾਧ ਦੀ ਵਿਵਾਦਤ ਫਿਲਮ 'ਮੈਸੈਂਜਰ ਆਫ ਗਾਡ' ਨੂੰ ਨਜ਼ਰਸ਼ਾਨੀ ਬੋਰਡ ਵੱਲੋਂ ਹਰੀ ਝੰਡੀ ਦੇਣ ਤੋਂ ਬਾਅਦ ਸੈਮਸਨ ਨੇ ਅਸਤੀਫਾ ਦਿੱਤਾ ਹੈ।
ਭਾਈ ਜਗਤਾਰ ਸਿੰਘ ਤਾਰਾ ਦੀ ਥਾਈ ਸਰਕਾਰ ਵੱਲੋਂ ਹਵਾਲਗੀ ਦੇ ਹੁਕਮ ਮਿਲਣ ਪਿਛੋਂ ਬੈਂਕਾਕ ਪਹੁੰਚੀ ਪੰਜਾਬ ਪੁਲਿਸ ਦੀ ਚਾਰ ਮੈਂਬਰੀ ਟੀਮ ਉਸ ਨੰ ਅੱਜ ਭਾਰਤ ਵਾਪਸ ਲੈ ਆਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।