Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 19, 2015

January 19, 2015

ਭਾਰਤ ਵਿੱਚ ਭਗਵਾ ਜੱਥੇਬੰਦੀਆਂ ਦੇ ਸਹਿਯੋਗ ਤੋਂ ਬਾਅਦ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਆਉਣ ਤੋਂ ਬਾਅਦ ਜਿੱਥੇ ਗੈਰ ਸਰਕਾਰੀ ਅਤੇ ਗੈਰ ਰਾਜਸੀ ਭਗਵਾ ਜੱਥੇਬੰਦੀਆਂ ਦੇ ਆਗੂ ਭਾਰਤ ਦੇ ਭਗਵਾ ਕਰਨ ਕਰਨ ਅਤੇ ਇਸਨੂੰ ਹਿੰਦੂ ਰਾਸ਼ਟਰ ਵਿੱਚ ਬਦਲਣ ਦੇ ਖੁੱਲੇਆਮ ਐਲਾਨ ਕਰ ਰਹੇ ਹਨ, ਉੱਥੇ ਲੋਕਾਂ ਦੁਆਰਾ ਚੁਣੇ ਗਏ ਅਤੇ ਸੰਵਿਧਾਨਕ ਅਹੁਦਿਆਂ ‘ਤੇ ਬਿਰਾਜਮਾਨ ਵਿਅਕਤੀ ਵੀ ਅਜਿਹੇ ਬਿਆਨ ਦੇਣ ਤੋਂ ਰਤਾ ਵੀ ਸੰਕੋਚ ਨਹੀਂ ਕਰ ਰਹੇ।
ਤਖ਼ਤਾਂ ਦੇ ਜਥੇਦਾਰ, ਸਿੱਖ ਧਰਮ ਵਿੱਚ ਵਿਸ਼ੇਸ਼ ਸਥਾਨ ਰੱਖਦੇ ਹਨ। ਉਨ੍ਹਾਂ ਦੇ ਅਹੁਦੇ ਦਾ ਰੁਤਬਾ ਕਾਇਮ ਰੱਖਣ ਲਈ ਵਾਰ-ਵਾਰ ਇਹ ਮਾਮਲਾ ਉੱਠਦਾ ਰਿਹਾ ਹੈ ਕਿ ਜਥੇਦਾਰਾਂ ਦੀ ਨਿਯੁਕਤੀ, ਸੇਵਾ ਸ਼ਰਤਾਂ ਅਤੇ ਹਟਾਉਣ ਦੀ ਵਿਧੀ ਪੰਥਕ ਸਹਿਮਤੀ ਨਾਲ ਤੈਅ ਕੀਤਾ ਜਾਣੀ ਚਾਹੀਦੀ ਹੈ।
ਪਿੱਛਲੇ ਕਾਫੀ ਸਮੇਂ ਤੋਂ ਪੰਜਾਬ ਵਿੱਚ ਫੈਲੇ ਵੱਡ-ਆਕਾਰੀ ਅਤੇ ਚਰਚਿੱਤ 6000 ਕਰੋੜ ਰੁਪਏ ਦੇ ਨਸ਼ਿਆਂ ਦੇ ਕਾਰੋਬਾਰ ਕੇਂਦਰ ਸਰਕਾਰ ਵੱਲੋਂ ਇਨਫੋਰਸਮੈਂਟ ਡਾਇਰੈਕਟੋਰੇਟ 'ਚ ਵੱਡੇ ਫੇਰਬਦਲ ਕਰਨ ਤੋਂ ਬਾਅਦ ਜਾਂਚ ‘ਚ ਤੇਜ਼ੀ ਲਿਆਉਣ ਦੀ ਤਿਆਰੀ ਦਾ ਕੰਮ ਸ਼ੁਰੂ ਹੋ ਗਿਆ ਹੈ ।
ਇਸਲਾਮ ਦੇ ਅਤਿ ਸਤਿਕਾਰਤ ਪੈਗੰਬਰ ਮੁਹੰਮਦ ਸਾਹਿਬ ਦਾ ਕਾਰਟੂਨ “ਸ਼ਾਰਲੀ ਐਬਦੋ” ਵਿੱਚ ਪ੍ਰਕਾਸ਼ਿਤ ਹੋਤ ਤੋਂ ਬਾਅਦ ਫਰਾਂਸ ਵਿੱਚ ਕਰਵਾਏ ਸਰਵੇਖਣ ਅਨੁਸਾਰ ਦੇਸ਼ ਦੇ 42 ਫੀਸਦੀ ਲੋਕ ਮੁਹੰਮਦ ਦਾ ਕਾਰਟੂਨ ਛਾਪੇ ਜਾਣ ਵਿਰੁੱਧ ਹਨ ਜਦੋਂਕਿ ਵਿਸ਼ਵ ਵਿੱਚ ਇਹ ਬਹਿਸ ਜ਼ੋਰ ਫੜਦੀ ਜਾ ਰਹੀ ਹੈ ਕਿ ਧਾਰਮਿਕ ਮਾਮਲਿਆਂ ਵਿੱਚ ਕਿਸੇ ਦੇ ਵਿਸ਼ਵਾਸ ਨੂੰ ਵਿਅੰਗ ਰਾਹੀਂ ਠੇਸ ਪਹੁੰਚਣਾਉਣਾ ਮਨੁੱਖੀ ਆਜ਼ਾਦੀ ਦਾ ਹਿੱਸਾ ਹੋਣਾ ਚਾਹੀਦਾ ਹੈ ਜਾਂ ਨਹੀਂ।
ਦਿੱਲੀ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਲਈ ਸਿਆਸੀ ਸਰਗਰਮੀਆਂ ਸਿਖਰ ‘ਤੇ ਹਨ। ਇਸ ਵਾਰ ਦਿੱਲੀ ਵਿੱਚ ਮੁੱਖ ਟੱਕਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਚੱਲ ਰਹੀ ਆਮ ਆਦਮੀ ਪਾਰਟੀ ਅਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਸੱਤਾ ‘ਤੇ ਕੱਬਜ਼ ਭਾਜਪਾ ਵਿੱਚ ਹੈ। ਦਿੱਲੀ ਵਿੱਚ ਲਗਾਤਾਰ ਪੰਦਰਾਂ ਸਾਲ ਰਾਜ ਕਰਨ ਵਾਲੀ ਕਾਂਗਰਸ ਇਨ੍ਹਾਂ ਚੋਣਾਂ ਵਿੱਚ ਤੀਜੀ ਥਾਂ ‘ਤੇ ਚਲੀ ਗਈ ਅਤੇ ਅਤੇ ਸਿੱਧੇ ਸ਼ਬਦਾਂ ਵਿੱਚ ਉਸਨੂੰ ਦਿੱਲੀ ਵਿੱਚ ਆਪਣੀ ਹੋਂਦ ਬਣਾਕੇ ਰੱਖਣਾ ਮੁਸ਼ਕਲ ਹੋ ਰਿਹਾ ਹੈ।
ਅਮਰੀਕਾ ਦੇ ਰਾਸ਼ਟਰਪਤੀ ਜੋ ਕਿ 26 ਜਨਵਰੀ ਦੇ ਸਮਾਗਮ ਵਿੱਚ ਹਿੱਸਾ ਲੈਣ ਲਈ ਭਾਰਤ ਆ ਰਹੇ ਹਨ, ਤੋਂ ਸਿੱਖ ਮਸਲਿਆਂ ਦੇ ਹੱਲ ਲਈ ਦਖਲ ਅੰਦਾਜ਼ੀ ਦੀ ਸ਼੍ਰੋਮਣੀ ਅਕਾਲ ਦਲ ਅੰਮ੍ਰਿਤਸਰ ਮੰਗ ਕਰੇਗਾ । ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇਅੱਜ ਇੱਥੇ ਪੰਜਾਬ ਬਚਾਉ ਰੈਲੀ ਦੌਰਾਨ ਕੀਤਾ।
ਸੌਦਾ ਸਾਧ ਦੀ ਵਿਵਾਦਤ ਫਿਲਮ 'ਮੈਸੇਂਜਰ ਆਫ਼ ਗਾਡ' ਨੂੰ ਸੈਂਸਰ ਬੋਰਡ ਨਾਲ ਜੁੜੀ ਟਿ੍ਬਿਊਨਲ ਨੇ ਪ੍ਰਵਾਨਗੀ ਦੇ ਦਿੱਤੀ ਸੀ, ਪਰ ਸੈਂਸਰ ਬੋਰਡ ਦੀ ਪ੍ਰਧਾਨ ਲੀਲਾ ਸੈਮਸਨ ਨੇ ਅਸਤੀਫ਼ਾ ਦੇ ਦਿੱਤਾ ਅਤੇ ਬਾਅਦ 'ਚ 8 ਮੈਂਬਰਾਂ ਦੇ ਵੀ ਸਮੂਹਿਕ ਅਸਤੀਫ਼ਾ ਦੇਣ ਦੇ ਵਿਵਾਦਾਂ ਨਾਲ ਅਜੇ ਤੱਕ ਫ਼ਿਲਮ ਨੂੰ ਸੈਂਸਰ ਬੋਰਡ ਤੋਂ ਸਰਟੀਫ਼ਿਕੇਟ ਨਹੀਂ ਮਿਲ ਸਕਿਆ ਹੈ ।ਇਸ ਲਈ ਇਹ ਫਿਲਮ ਅਜੇ ਰਿਲੀਜ਼ ਨਹੀਂ ਹੋਵੇਗੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।