ਨਾਨਕਸ਼ਾਹੀ ਕੈਲੰਡਰ ਦੇ ਹਮਾਇਤੀ ਅਤੇ ਆਰ. ਐੱਸ. ਐੱਸ ਦੀਆਂ ਪੰਥ ਵਿਰੋਧੀ ਕਾਰਵਾਈਆਂ ਖਿਲਾਫ ਬੋਲਣ ਵਾਲੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੂੰ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੌਂ ਬਾਦਲਾਂ ਦੇ ਇਸ਼ਾਰੇ ‘ਤੇ ਨਿਰਾਦਰੀ ਭਰੇ ਢੰਗ ਨਾਲ ਅਹੁਦੇ ਤੋਂ ਪਾਸੇ ਕਰਨ ਤੋਂ ਬਾਅਦ ਉਨ੍ਹਾਂ ਨੂੰ ਆਪਣੀ ਰਿਹਾਇਸ਼ ‘ਤੇ ਅਖੰਡ ਪਾਠ ਪ੍ਰਕਾਸ਼ ਕਰਵਾਉਣ ਤੋਂ ਤਖ਼ਤ ਦੇ ਪ੍ਰਬੰਧਕਾਂ ਨੇ ਨਾਂਹ ਕਰ ਦਿੱਤੀ ਹੈ। ਇਸ ਤੋਂ ਬਾਅਦ ਜਥੇਦਾਰ ਨੰਦਗੜ੍ਹ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਤੋਂ ਸਰੂਪ ਲਿਆ ਕੇ ਸ੍ਰੀ ਸਹਿਜ ਪਾਠ ਆਰੰਭ ਕਰਵਾਏ।