Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 22, 2015

January 22, 2015

ਥਾਈਲੈਂਡ ਤੋਂ ਗ੍ਰਿਫਤਾਰ ਕਰਕੇ ਪੰਜਾਬ ਲਿਆਦੇ ਗਏ ਭਾਈ ਜਗਤਾਰ ਸਿੰਘ ਤਾਰਾ ਨੂੰ ਪੰਜਾਬ ਪੁਲਿਸ ਵੱਲੋਂ ਅੱਜ ਰਾਸ਼ਟਰੀ ਸਿੱਖ ਸੰਗਤ ਦੇ ਪ੍ਰਧਾਨ ਰੁਲਦਾ ਸਿੰਘ ਕਤਲ ਮਾਮਲੇ ‘ਚ ਪਟਿਆਲਾ ਦੀ ਇੱਕ ਅਦਾਲਤ ਵਿੱਚ ਪੇਸ਼ ਕਰਕੇ ਉਸਦਾ ਦਾ 5 ਦਿਨਾਂ ਪੁਲਿਸ ਰਿਮਾਂਡ ਲਿਆ ਸੀ, ਜੋ ਅੱਜ 22 ਜਨਵਰੀ ਨੂੰ ਖਤਮ ਹੋ ਗਿਆ ਸੀ।
ਪੰਜਾਬ ਵਿੱਚ ਬਹੁ-ਚਰਚਿੱਤ ਨਸ਼ਿਆਂ ਦੇ ਵਾਪਾਰ ਮਾਮਲੇ ਦੀ ਜਾਂਚ ਕਰ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਜਲੰਧਰ ਦੇ ਸਹਾਇਕ ਡਾਇਰੈਕਟਰ ਨਿਰੰਜਣ ਸਿੰਘ ਦੀ ਬਦਲੀ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਅੱਜ ਰੋਕ ਲਗਾ ਦਿੱਤੀ ਗਈ ਹੈ।
ਆਰ.ਐਸ.ਐਸ. ਨੂੰ ਅੱਤਵਾਦੀ ਸੰਗਠਨ ਐਲਾਨ ਕਰਨ ਦੀ ਮੰਗ ਨੂੰ ਲੈ ਕੇ ਅਮਰੀਕੀ ਕੋਰਟ 'ਚ ਸਿੱਖਸ ਫਾਰ ਜਸਟਿਸ ਵੱਲੋਂ ਪਟੀਸ਼ਨ ਦਾਖਲ ਕਰਵਾਈ ਗਈ ਹੈ।
ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੀ ਕਾਰਜ਼ਕਾਰਨੀ ਵੱਲੌਂ ਅਹੁਦੇ ਤੋਂ ਬਰਖਾਸਤ ਕਰਨ ਤੋਂ ਬਾਅਦ ਸ਼ੋਮਣੀ ਕਮੇਟੀ ਵੱਲੋਂ ਤਖ਼ਤਾਂ ਦੇ ਜਥੇਦਾਰਾਂ ਦੀ ਉਮਰ ਹੱਦ ਤੈਅ ਕਰਨ ਅਤੇ ਉਨ੍ਹਾਂ ਸਬੰਧੀ ਨਿਯਮ ਤੇ ਉਪ ਨਿਯਮ ਬਣਾਉਣ ਲਈ ਵਿਦਵਾਨਾਂ ’ਤੇ ਆਧਾਰਤ ਪੰਜ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ।
ਕਦੇ ਭਾਜਪਾ ਦੇ ਫਿਰਕੂ ਏਜੰਡੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਅਲੋਚਕ ਰਹੀ ਦਿੱਲੀ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਭਾਜਪਾ ਦੀ ਉਮੀਦਵਾਰ ਕਿਰਨ ਬੇਦੀ ਨੇ ਰਾਸ਼ਟਰੀ ਸਵੈਮ ਸੇਵਕ ਸੰਘ ਦੀ ਪ੍ਰਸੰਸਾ ਕਰਦਿਆਂ ਇਸਨੂੰ ‘ਧੁਰ ਅੰਦਰ ਤੱਕ ਕੌਮਪ੍ਰਸਤ’ ਕਰਾਰ ਦਿੰਦਿਆਂ ਇਸ ਨੂੰ ਦੇਸ਼ ਨੂੰ ਇਕਜੁੱਟ ਰੱਖਣ ਵਾਲਾ ਦੱਸਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।