Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 24, 2015

January 24, 2015

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ-ਸਾਹਿਬਾਨ ਨਾਲ ਸਬੰਧਤ ਇਤਿਹਾਸਕ ਸ਼ਸਤਰਾਂ ਦੀ ਪ੍ਰਦਰਸ਼ਨੀ ਲਈ ਇਕ ਵਿਸ਼ੇਸ਼ ਬੱਸ ਤਿਆਰ ਕਰਵਾਈ ਗਈ ਹੈ। ਇਸ ਬੱਸ ਵਿੱਚ ਗੁਰੂ-ਸਾਹਿਬਾਨ ਦੇ ਸ਼ਸਤਰ ਵੱਖ-ਵੱਖ ਨਗਰਾਂ, ਸ਼ਹਿਰਾਂ ਵਿੱਚ ਸੰਗਤਾਂ ਨੂੰ ਦਰਸ਼ਨ ਕਰਾਉਣ ਲਈ ਸਮੇਂ-ਸਮੇਂ ਲੈ ਜਾਏ ਜਾਣਗੇ।
ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਵੱਲੋਂ ਆਰੰਭੇ ਸੰਘਰਸ਼ ਦੌਰਾਨ ਸ਼ਹੀਦ ਭਾੲੀ ਗੁਰਜੀਤ ਸਿੰਘ ਝੋਕ ਹਰੀਹਰ ਦੀ ਅਗਵਾੲੀ ਵਿੱਚ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਖਾਲਸਾ ਕਾਲਜ ਯੂਨਿਟ ਦੇ ਪ੍ਰਧਾਨ ਰਹੇ ਸ਼ਹੀਦ ਭਾਈ ਗੁਰਸਾਹਿਬ ਸਿੰਘ ਮੰਡਿਆਲਾ ਦਾ 24ਵਾਂ ਸ਼ਹੀਦੀ ਦਿਹਾੜਾ ੳੁਹਨਾਂ ਦੇ ਪਰਿਵਾਰ ਵਲੋਂ, ੳੁਹਨਾਂ ਦੇ ਜੱਦੀ ਪਿੰਡ ਮੰਡਿਆਲਾ,ਨੇੜੇ ਚੱਬਾ ਜਿਲਾ ਅੰਮ੍ਰਿਤਸਰ ਵਿਖੇ ਖ਼ਾਲਸਾੲੀ ਜਾਹੋ-ਜਲਾਲ ਨਾਲ ਮਨਾੲਆ ਗਿਆ।
ਦਿੱਲੀ ਵਿਧਾਨ ਸਭਾ ਚੋਣਾਂ 2015 ਦਾ ਦੰਗਲ ਇਸ ਸਮੇਂ ਪੂਰਾ ਬਖ ਗਿਆ ਹੈ ਅਤੇ ਹਰੇਕ ਪਾਰਟੀ ਆਪਣੇ ਵਿਰੋਧੀਆਂ ਨੂੰ ਨਿਸ਼ਾਨੇ ਬੰਨ ਬੰਨ ਕੇ ਤੀਰ ਮਾਰ ਰਹੇ ਹੈ।ਇਨ੍ਹਾਂ ਚੋਣਾਂ ਵਿੱਚ ਅਸਲ ਮੁਕਾਬਲਾ ਅਤੇ ਸ਼ਬਦੀ ਮੁਕਾਬਲਾ ਆਮ ਆਦਮੀ ਪਾਰਟੀ ਅਤੇ ਭਾਰਤ ਦੀ ਕੇਂਦਰੀ ਸੱਤਾ ‘ਤੇ ਕਾਬਜ਼ ਭਾਜਪਾ ਵਿਚਕਾਰ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਵਿੱਚ ਕਾਗਰਸ ਦੇ ਡਿਪਟੀ ਆਗੂ ਕੈਪਟਨ ਅਮਰਿੰਦਰ ਸਿੰਘ ਵੱਲੋਂ 24 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਕੀਤੀ ਜਾ ਰਹੀ ‘ਲਲਕਾਰ’ ਰੈਲੀ ਨੂੰ ਵਿਸ਼ਾਲ ਰੂਪ ਦੇਣ ਲਈ ਅੱਡੀ-ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ।
ਮਨੀਪੁਰ ਦੀ ਮਨੁੱਖੀ ਹੱਕਾਂ ਦੀ ਲੜਾਈ ਲੜ ਰਹੀ ਆਇਰਨ ਲੇਡੀ ਵਜੋਂ ਪਛਾਣ ਬਣਾ ਚੁੱਕੀ ਸਮਾਜਕ ਕਾਰਕੁਨ ਇਰੋਮ ਸ਼ਰਮੀਲਾ ਜੋ 15 ਸਾਲਾਂ ਤੋਂ ਭੁੱਖ ਹੜਤਾਲ ਕਰਕੇ ਹਸਪਤਾਲ ਵਿੱਚ ਬਣਾਈ ਆਰਜ਼ੀ ਜੇਲ ਵਿੱਚੋਂ 22 ਜਨਵਰੀ ਨੂੰ ਰਿਹਾਅ ਕਰਦਿਆਂ ਇੱਕ ਸਥਾਨਿਕ ਅਦਾਲਤ ਨੇ ਉਸ ਖਿਲਾਫ ਆਤਮ ਹੱਤਿਆ ਦੇ ਪੁਲਿਸ ਵੱਲੋਂ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਉਸਨੂੰ ਤੁਰੰਤ ਰਿਹਾਈ ਦੇ ਹੁਕਮ ਦਿੱਤੇ ਸਨ।
ਸੌਦਾ ਸਾਧ ਦੀ ਵਿਵਾਦਤ ਫਿਲਮ “ਮੈਸੇਂਜਰ ਆਫ ਗੌਡ” ‘ਤੇ ਹਰਿਆਣਾ ਵਿੱਚ ਪਾਬੰਦੀ ਲਾਉਣ ਵਾਲੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਹੇਮੰਤ ਗੁਪਤਾ ਅਤੇ ਜਸਟਿਸ ਹਰੀਪਾਲ ਵਰਮਾ ਵਾਲੇ ਡਿਵੀਜਨ ਬੈਂਚ ਵੱਲੋਂ ਅੱਜ ਇਸ ਪਟੀਸ਼ਨ ਉੱਤੇ ਦਿਨ ਦੇ ਜਰੂਰੀ ਕੇਸਾਂ ਤਹਿਤ ਸੁਣਵਾਈ ਕੀਤੀ ਗਈ ਅਤੇ ਕੇਸ ਦੀ ਅਗਲੀ ਸੁਣਵਾਈ 27 ਜਨਵਰੀ ‘ਤੇ ਪਾ ਦਿੱਤੀ ਹੈ।
ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਜਥੇਦਾਰ ਬਲਵੰਤ ਸਿੰਘ ਨੰਦਗੜ ਨੇ ਕਿਹਾ ਕਿ ਸਰਕਾਰ ਨੇ ਧਾਰਾ 25 ਬੀ ਨੂੰ ਖਤਮ ਨਹੀਂ ਕੀਤਾ ਅਤੇ ਨਾ ਹੀ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਹੈ ਇਸ ਵਾਸਤੇ ਸੰਮੂਹ ਸਿੱਖ 26 ਜਨਵਰੀ ਨੂੰ ਕਾਲਾ ਦਿਨ ਮਨਾਉਣ ਅਤੇ ਆਪਣੇ ਘਰਾਂ ਅਤੇ ਗੱਡੀਆਂ ਉੱਪਰ ਕਾਲੇ ਝੰਡੇ ਲਾਉਣ, ਸਿੱਖ ਆਪਣੀ ਦਸਤਾਰ ਤੇ ਕਾਲੀਆਂ ਪੱਟੀਆਂ ਬੰਨਣ ਬੀਬੀਆਂ ਵੀ ਸਿਰਾਂ ਤੇ ਕਾਲੀਆਂ ਚੁੰਨੀਆਂ ਲੈ ਕੇ ਰੋਸ ਦਾ ਪ੍ਰਗਟਾਵਾ ਕਰਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।