Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 28, 2015

January 28, 2015

ਸਰਸਾ ਦੇ ਸੌਦਾ ਸਾਧ ਗੁਰਮੀਤ ਰਾਮ ਰਹੀਮ ਦੀ ਵਿਵਾਦਤ ਫਿਲਮ “ਗੋਡ ਆਫ ਮੈਸੇਂਜਰ” ‘ਤੇ ਅੱਜਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਪ੍ਰਦਰਸ਼ਨ 'ਤੇ ਰੋਕ ਦੀ ਮੰਗ ਸਬੰਧੀ ਪਟੀਸ਼ਨ 'ਤੇ ਅੱਜ ਸੁਣਵਾਈ ਨਹੀ ਹੋ ਸਕੀ ਅਤੇ ਹੁਣ ਅਦਾਲਤ ਨੇ ਇਸ ‘ਤੇ ਸੁਣਵਾਈ ਕਰਨ ਲਈ 4 ਫਰਵਰੀ ਦੀ ਤਰੀਖ ਨਿਸ਼ਚਿੱਤ ਕੀਤੀ ਹੈ।
ਭਾਜਪਾ ਵਲੋਂ ਕਿਰਨ ਬੇਦੀ ਨੂੰ ਮੁੱਖ ਮੰਤਰੀ ਅਹੁਦੇ ਦੀ ਉਮੀਦਵਾਰ ਬਣਾਉਣ ਤੋਂ ਬਾਅਦ ਦਿੱਲੀ ਵਿਚ ਸਿੱਖਾਂ ਅੰਦਰ ਰੋਸ ਦੀ ਭਾਵਨਾ ਵੇਖਣ ਨੂੰ ਮਿਲ ਰਹੀ ਹੈ। ਕਿਰਨ ਬੇਦੀ ਦੁਆਰਾ ਪੁਲਿਸ ਅਧਿਕਾਰੀ ਹੁੰਦਿਆਂ ਨਵੰਬਰ 1984 ਦੇ ਸਿੱਖ ਕਤਲੇਆਮ ਲਈ ਇਨਸਾਫ਼ ਮੰਗਣ ਵਾਲੇ ਸਿੱਖਾਂ ਉਤੇ ਕੀਤੇ ਲਾਠੀਚਾਰਜ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਫੈਲ ਗਈਆਂ ਹਨ ਜਿਸ ਕਾਰਨ ਕਿਰਨ ਬੇਦੀ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਅਮਰੀਕਾ ਵਿੱਚ ਸਿੱਖਾਂ ਬਾਰੇ ਦੀ ਨੈਸ਼ਨਲ ਸਿੱਖ ਕੈਂਪੇਨ (ਐਨਐਸਸੀ) ਅਤੇ ਹਾਰਟ ਰਿਸਰਚ ਵਲੋਂ ਕੀਤੇ ਗਏ ਹੁਣ ਤਕ ਦੇ ਸੱਭ ਤੋਂ ਪ੍ਰਭਾਵਸ਼ਾਲੀ ਅਧਿਐਨ, ''ਅਮਰੀਕਾ ਵਿਚ ਸਿੱਖ ਧਰਮ : ਅਮਰੀਕੀ ਲੋਕ ਕੀ ਜਾਣਦੇ ਹਨ ਅਤੇ ਕੀ ਜਾਣਨਾ ਚਾਹੁੰਦੇ ਹਨ,'' ਵਿਚ ਦਸਿਆ ਗਿਆ ਹੈ ਕਿ ਅਮਰੀਕੀ ਲੋਕ ਸਿੱਖਾਂ, ਸਿੱਖ ਧਰਮ ਅਤੇ ਸਿੱਖੀ ਸਿਧਾਂਤਾਂ ਬਾਰੇ ਕੀ ਵਿਚਾਰਧਾਰਾ ਰਖਦੇ ਹਨ?
ਡੇਰਾ ਸੌਦਾ ਸਰਸਾ ਦੇ ਮੁਖੀ ਰਾਮ ਰਾਹੀਮ ਵੱਲੋਂ ਸਾਲ 2007 ਦਾ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਦਾ ਸਵਾਂਗ ਰਚਾਉਣ ਵਾਲਾ ਮਾਮਲਾ ਅੱਜ ਇੱਕ ਵਾਰ ਫਿਰ ਹਾਈਕੋਰਟ ਪੁੱਜ ਗਿਆ ਙ ਮੁੱਢਲੇ ਦਿਨਾਂ 'ਚ ਇਸ ਕੇਸ ਨੂੰ ਉਭਾਰਨ ਵਾਲੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਅਤੇ ਹਰਦੀਪ ਸਿੰਘ ਬਠਿੰਡਾ ਵੱਲੋਂ ਇਸ ਸਬੰਧ ਵਿਚ ਹੇਠਲੀ ਅਦਾਲਤ ਦੁਆਰਾ ਡੇਰਾ ਮੁਖੀ ਨੂੰ ਰਾਹਤ ਦਿੰਦੇ ਫ਼ੈਸਲੇ ਨੂੰ ਹਾਈਕੋਰਟ 'ਚ ਚੁਣੌਤੀ ਦਿੱਤੀ ਗਈ ਹੈ।
ਲ਼ੰਡਨ ਵਿੱਚ 26 ਜਨਵਰੀ ਨੂੰ ਹੋਏ ਰੋਸ ਮੁਜ਼ਾਹਰੇ ‘ਚ ਭਾਰਤੀ ਗਣਤੰਤਰ ਦਿਵਸ ਨੂੰ ਸਿੱਖਾਂ ਨਾਲ ਧੋਖਾ ਦਿਵਸ ਕਰਾਰ ਦਿੰਦਿਆਂ ਬੁਲਾਰਿਆਂ ਨੇ ਕਿਹਾ ਕਿ ਜਿਹੜਾ ਸੰਵਿਧਾਨ ਸਿੱਖਾਂ ਨੂੰ ਸਿੱਖ ਹੀ ਨਹੀਂ ਮੰਨਦਾ, ਉਸ ਸੰਵਿਧਾਨ ਨੂੰ ਸਿੱਖ ਕਿਸੇ ਹਾਲਤ ਵਿਚ ਮੰਨ ਨਹੀਂ ਸਕਦੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਨਿਯੁਕਤ ਕੀਤੇ ਗਏ ਵਧੀਕ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਨੇ ਅੱਜ ਤਖ਼ਤ ਸਾਹਿਬ ਦੇ ਮੁੱਖ ਸੇਵਾਦਾਰ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਸੰਭਾਲ ਲਈਆਂ ਹਨ।
ਪੰਜਾਬ ਪੁਲਿਸ ਵੱਲੋਂ ਥਾਈਲੈਂਡ ਤੋਂ ਗ੍ਰਿਫਤਾਰ ਕਰਕੇ ਲਿਆਦੇ ਭਾਈ ਜਗਤਾਰ ਸਿੰਘ ਤਾਰਾ ਨੂੰ ਅੱਜ 2009 ਦੇ ਭੋਗਪੁਰ ਥਾਣੇ 'ਚ ਦਰਜ ਗੈਰ ਕਾਨੂੰਨੀ ਕਾਰਵਾਈਆਂ ਅਤੇ ਅਸਲਾ ਐਕਟ ਦੇ ਇਕ ਕੇਸ 'ਚ ਪੋ੍ਰਡਕਸ਼ਨ ਵਾਰੰਟ 'ਤੇ ਲਿਆ ਕੇ ਜਲੰਧਰ (ਦਿਹਾਤੀ) ਪੁਲਿਸ ਵੱਲੋਂ ਜਲੰਧਰ ਦੀ ਅਦਾਲਤ 'ਚ ਪੇਸ਼ ਕਰਕੇ ਪੰਜ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।