Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 31, 2015

January 31, 2015

ਆਮ ਆਦਮੀ ਪਾਰਟੀ ਨੇ ਦਿੱਲੀ ਚੋਣਾਂ ਲਈ ਆਪਣਾ ਮਨੋਰਥ ਪੱਤਰ ਜਾਰੀ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਇਸ ਲਈ ਚਾਰ ਮਹੀਨੇ ਦੀ ਸਖ਼ਤ ਮਿਹਨਤ ਕੀਤੀ। ਉਹ ਹਰ ਵਰਗ ਦੀ ਹਿੱਸੇਦਾਰੀ ਚਾਹੁੰਦੇ ਹਨ ਅਤੇ ਸਾਰੇ ਵਰਗਾਂ ਦੀ ਸਮੱਸਿਆਵਾਂ ਨੂੰ ਧਿਆਨ 'ਚ ਰੱਖਿਆ ਗਿਆ ਹੈ।
ਅਮਰੀਕਾ ਵਿੱਚ ਨੈਸ਼ਨਲ ਸਿੱਖ ਕੰਪੇਨ ਵੱਲੋਂ ਕਰਵਾਏ ਗਏ ਸਰਵੇਖਣ ਦੀ ਰਿਪੋਰਟ ਤੋਂ ਬਾਅਦ ਸਮੁੱਚਾ ਸਿੱਖ ਭਾਈਚਾਰਾ ਚਿੰਤਾ ਵਿੱਚ ਹੈ[ਅਮਰੀਕਾ ਦੇ ਹੀ ਗਲੋਬਲ ਸਿੱਖ ਕੌਂਸਲ ਦੇ ਨੁਮਾਇੰਦੇ ਕਿਰਪਾਲ ਸਿੰਘ ਨੇ ਆਖਿਆ ਕਿ ਅਮਰੀਕਾ ਵਰਗੇ ਵੱਡੇ ਮੁਲਕ ਵਿਚ ਸਿੱਖਾਂ ਦੀ ਗਿਣਤੀ ਨਾਂਮਾਤਰ ਹੈ ਅਤੇ ਅਜਿਹੀ ਸਥਿਤੀ ਵਿਚ ਸਿੱਖਾਂ ਨੂੰ ਆਪਣੀ ਪਛਾਣ ਸਥਾਪਤ ਕਰਨ ਲਈ ਜੱਦੋ ਜਹਿਦ ਕਰਨੀ ਪਵੇਗੀ।
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਤੇ ਸਹਿਯੋਗ ਜਥੇਬੰਦੀਆ ਵੱਲੋ90ਵਿਆਂ ਦੌਰਾਨ ਪੰਜਾਬ ਪੁਲਿਸ ਅਤੇ ਸੁਰੱਖਿਆ ਦਸਤਿਆਂ ਵੱਲੋਂ ਬੇਦੋਸ਼ੈ ਲੋਕਾਂ ਨੂੰ ਜਬਰਦਸਤੀ ਚੁੱਕ ਕੇ ਮਾਰਨ ਅਤੇ ਲਾਸ਼ਾਂ ਨੂੰ ਖੁਰਦ-ਬੁਰਦ ਕਰਨ ਦੇ ਮਾਮਲੇ ਵਿੱਚ ਇਨਸਾਫ ਤੇ ਜਾਗਰਿਤੀ ਮੁਹਿੰਮ ਦੀ ਸੁਰੂਆਤ ਕਰਦਿਆ ਡੀ.ਸੀ ਅੰਮ੍ਰਿਤਸਰ ਦੇ ਦਫਤਰ ਅੱਗੇ ਪ੍ਰਭਾਵਸ਼ਾਲੀ ਧਰਨਾ ਦੇ ਕੇ ਖਾਲੜਾ ਮਿਸ਼ਨ ।
ਦਿੱਲ਼ੀ ਦੀ ਤਿਹਾੜ ਜੇਲ ‘ਚ ਬੰਦ ਭਾਈ ਜਗਤਾ ਰਸਿੰਘ ਹਵਾਰਾ ਪਿਛਲੇ 4 ਮਹੀਨੇਆਂ ਤੋਂ ਰੀੜ੍ਹ ਦੀ ਹੱਡੀ ਵਿਚ ਦਰਦ ਤੋਂ ਪੀੜਤ ਹੈ, ਤੇ ਅਦਾਲਤ ਵਲੋਂ ਆਦੇਸ਼ ਦੇਣ ਤੇ ਭਾਈ ਹਵਾਰਾ ਦੀ ਐੈਮ ਆਰ ਆਈ ਕਰਵਾਈ ਗਈ ਸੀ ਤੇ ਜੇਲ੍ਹ ਦੇ ਡਾਕਟਰਾਂ ਨੇ ਵੀ ਭਾਈ ਹਵਾਰਾ ਨੂੰ ਪਿਛਲੇ ਲੰਮੇ ਸਮੇਂ ਤੋਂ ਜੇਲ੍ਹ ਅੰਦਰ ਹਸਪਤਾਲ ਵਿਚ ਰਖਿਆ ਹੋਇਆ ਸੀ ।
ਕਨੇਡਾ ਵਿੱਚ ਅੰਮ੍ਰਿਤਧਾਰੀ ਸਿੱਖ ਨੌਜਵਾਨ ਨੂੰ ਵਕਾਲਤ ਦੀ ਪੀਖਿਆ ਵਿੱਚ ਕਿਰਪਾਨ ਉਤਾਰਨ ਲਈ ਮਜਬੂਰ ਕਰਨ ਦੇ ਮਾਮਲੇ ‘ਚ ਲਾਅ ਸਕੂਲ ਐਡਮਿਸ਼ਨ ਟੈਸਟ ਵੱਲੋਂ ਘਟਨਾ ਸਬੰਧੀ ਅਫਸੋਸ ਪ੍ਰਗਟਾਉਣ ਮਗਰੋਂ ਨਾ ਸਿਰਫ ਈਸ਼ਵਰ ਸਿੰਘ ਬਸਰਾ ਨੂੰ ਕਿਰਪਾਨ ਪਹਿਨਣ ਦੀ ਆਗਿਆ ਹੀ ਮਿਲੀ, ਸਗੋਂ ਇਸ ਸਬੰਧੀ ਜਾਗਰੂਕਤਾ ਲਈ ਲੋੜੀਂਦੇ ਕਦਮ ਵੀ ਚੁੱਕੇ ਗਏ।
ਵਿਸ਼ਵ ਹਿੰਦੂ ਪ੍ਰੀਸ਼ਦ ਦੇ ਮੀਡੀਆ ਇੰਚਾਰਜ ਧ੍ਰਦ ਸ਼ਰਮਾ ਨੇ ਕਿਹਾ ਕਿ 21 ਜਾਂ 22 ਮਾਰਚ ਤੋਂ ਰਾਮ ਮਹਾਂਉਤਸਵ ਸ਼ੁਰੂ ਕੀਤਾ ਜਾਵੇਗਾ, ਜਿਹੜਾ ਪਹਿਲੀ ਅਪ੍ਰੈਲ ਤੱਕ ਚੱਲੇਗਾ। ਉਨ੍ਹਾ ਕਿਹਾ ਕਿ ਵਿਸ਼ਵ ਹਿੰਦੂ ਪ੍ਰੀਸ਼ਦ ਵੱਲੋਂ ਪਹਿਲੀ ਵਾਰ ਅਜਿਹਾ ਪ੍ਰੋਗਰਾਮ ਭਾਰਤ ਦੇ ਹਰੇਕ ਪਿੰਡ ‘ਚ ਕੀਤਾ ਜਾਵੇਗਾ, ਤਾਂ ਜੋ ਸਮਾਜ ਨੂੰ ਭਗਵਾਨ ਰਾਮ ਬਾਰੇ ਜਾਗਰੂਕ ਕੀਤਾ ਜਾ ਸਕੇ।
ਅਮਰੀਕਾ ਵਿੱਚ ਨੈਸ਼ਨਲ ਸਿੱਖ ਕੰਪੇਨ ਵਲੋਂ ਅਮਰੀਕਾ ਵਿਚ ਕਰਵਾਏ ਗਏ ਸਰਵੇਖਣ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਅਮਰੀਕਾ ਦੇ ਮੂਲ ਵਾਸੀਆਂ ਨੂੰ ਸਿੱਖਾਂ ਬਾਰੇ ਕੋਈ ਜਾਣਕਾਰੀ ਹੀ ਨਹੀਂ ਹੈ ਜਦੋਂਕਿ ਸਿੱਖ ਭਾਈਚਾਰਾ ਇਸ ਮੁਲਕ ਵਿਚ ਲਗਪਗ ਇਕ ਸਦੀ ਤੋਂ ਵੱਸਿਆ ਹੋਇਆ ਹੈ ਅਤੇ ਇਸ ਵੇਲੇ ਸਿੱਖ ਕਈ ਅਹਿਮ ਸਰਕਾਰੀ ਅਹੁਦਿਆਂ ’ਤੇ ਵੀ ਹਨ ਤੇ ਕਈ ਧਨਾਢ ਸਿੱਖ ਸ਼ਖਸੀਅਤਾਂ ਵੀ ਉਥੇ ਵਸਦੀਆਂ ਹਨ।
ਭਾਰਤ ਵਿੱਚ ਘੱਟ ਗਿਣਤੀਆਂ ਦੀ ਹਾਲਤ ‘ਤੇ ਚਿੰਤਾ ਪ੍ਰਗਟ ਕਰਦਿਆਂ ਕਾਂਗਰਸ ਮੈਂਬਰ ਜੋਇ ਪਿੱਟ ਨੇ ਇਸ ਹਫਤੇ ਪ੍ਰਤੀਨਿਧ ਸਦਨ ਵਿੱਚ ਆਪਣੀਆਂ ਟਿੱਪਣੀਆਂ ਵਿੱਚ ਕਿਹਾ ਕਿ ਉਹ ਭਾਰਤ ਵਿੱਚ ਧਾਰਮਿਕ ਆਜ਼ਾਦੀ ਅਤੇ ਬਹੁਲਵਾਦ ਦੀ ਸਥਿਤੀ ਵੱਲ ਸਭ ਦਾ ਧਿਆਨ ਦਿਵਾ ਰਹੇ ਹਨ। ਇਹ ਬੜੀ ਬੇਚੈਨੀ ਵਾਲੀ ਗੱਲ ਹੈ ਕਿ ਭਾਰਤ ਵਿੱਚ ਇਤਿਹਾਸਕ ਬਹੁਲਵਾਦ ਤੇ ਵਿਭਿੰਨਤਾ ਦੀ ਥਾਂ ਅਸਹਿਣਸ਼ੀਲਤਾ, ਵੰਡੀਆਂ ਤੇ ਬਹੁਗਿਣਤੀਵਾਦ ਹਾਵੀ ਹੋ ਰਿਹਾ ਹੈ।
ਸਿੱਖ ਜੱਥੇਬੰਦੀ ਦਲ ਦੇ ਬੁਲਾਰੇ ਸ੍ਰ ਕੰਵਰਪਾਲ ਸਿੰਘ ਨੇ ਅੱਜ ਇੱਥੇ ਗੱਲਬਾਤ ਕਰਦਿਆਂ ਦੱਸਿਆ ਕਿ ਕਿ ਭਾਰਤੀ ਸੰਵਿਧਾਨ ਵਿੱਚ ਦਰਜ ਸ਼ਬਦ ਧਰਮ ਨਿਰਪੱਖਤਾ ਅਤੇ ਸਮਾਜਵਾਦ ਤਾਂ ਅੰਤਰਰਾਸ਼ਟਰੀ ਭਾਈਚਾਰੇ ਨੂੰ ਵਿਖਾਉਣ ਅਤੇ ਗੁਮਰਾਹ ਕਰਨ ਲਈ ਹਨ , ‘ਸਾਨੂੰ ਭਲੀ ਭਾਂਤ ਪਤਾ ਹੈ ਕਿ ਭਾਰਤ ਇਕ ਹਿੰਦੂ ਦੇਸ਼ ਹੈ ਅਤੇ ਇਥੇ ਵੱਸ ਰਹੀਆਂ ਘੱਟ ਗਿਣਤੀਆਂ ਇਸਦਾ ਹਿੱਸਾ ਨਹੀ ਹਨ’।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।