Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 2, 2015

February 2, 2015

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੱਲ ਰਿਹਾ ਖ਼ਾਲਸਾ ਕਾਲਜ ਪਟਿਆਲਾ ਅਗਲੇ ਸੈਸ਼ਨ ਤੋਂ ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ ਵਜੋਂ ਸਥਾਪਤ ਹੋ ਜਾਵੇਗਾ। ਇਹ ਐਲਾਨ ਅੱਜ ਪ੍ਰਧਾਨ ਸ਼੍ਰੋਮਣੀ ਕਮੇਟੀ ਅਵਤਾਰ ਸਿੰਘ ਨੇ ਖ਼ਾਲਸਾ ਕਾਲਜ ਪਟਿਆਲਾ ਦੇ ਪਿੰਡ ਧਬਲਾਨ ਵਿਖੇ ਨਵੇਂ ਉਸਾਰੇ ਜਾਣ ਵਾਲੇ 'ਕੈਂਪਸ ਫ਼ਾਰ ਰਿਸਰਚ ਐਾਡ ਐਡਵਾਂਸ ਸਟੱਡੀਜ਼' ਦੇ ਉਸਾਰੀ ਸਮਾਗਮ ਦੌਰਾਨ ਕੀਤਾ।
ਦਿੱਲੀ ਵਿਧਾਨ ਸਭਾ ਦੀਆਂ ਹੋ ਰਹੀਆਂ ਚੋਣਾਂ ਵਿੱਚ ਭਾਜਪਾ ਦੀਆਂ ਮੁਸ਼ਕਲਾਂ ਵੱਧਦੀਆਂ ਜਾ ਰਹੀਆਂ ਹਨ। ਭਾਜਪਾ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਮੁੱਖੀ ਅਰਵਿੰਦ ਕੇਜਰੀਵਾਲ ਦਾ ਮੁਕਾਬਲਾ ਕਰਨ ਲਈ ਸਾਬਕਾ ਪੁਲਿਸ ਅਧਿਕਾਰੀ ਕਿਰਨ ਬੇਦੀ ਨੂੰ ਪਾਰਟੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਬਣਾਇਆ ਸੀ ਤਾਂ ਕਿ ਭਾਜਪਾ ਸੌਖਿਆਂ ਦਿੱਲੀ ਫਤਹਿ ਕਰ ਸਕੇ।
ਬਰਤਾਨੀਆਂ ਵਿੱਚ ਜਾਗਰੂਕ ਸਿੱਖਾਂ ਨੇ ਆਪਣੇ ਹਿੱਤਾਂ ਦੀ ਰੱਖਿਆ ਲਈ ਰਾਜਸੀ ਸਰਗਮੀਆਂ ਤੇਜ ਕਰ ਦਿੱਤੀਆਂ ਹਨ। ਬਰਤਾਨੀਆਂ ਵਿੱਚ 7 ਮਈ 2015 ਨੂਮ ਆਮ ਚੋਣਾਂ ਹੋ ਰਹੀਆਂ ਹਨ।ਇਨ੍ਹਾਂ ਚੋਣਾਂ ਵਿੱਚ ਸਿੱਖਾਂ ਵੱਲੋਂ ਵੀ ਆਪਣੇ ਧਾਰਮਕਿ, ਰਾਜਸੀ ਅਤੇ ਪਛਾਣ ਸਬੰਧੀ ਮੁੱਦਿਆਂ ਬੜੈ ਯੋਜਨਾਬੱਧ ਤਰੀਕੇ ਨਾਲ ਉਭਾਰਿਆ ਜਾ ਰਿਹਾ ਹੈ।
ਦਰਦਮੰਦਾਂ, ਬਿਮਾਰ ਅਤੇ ਬੇਸਹਾਰਾ ਲੋਕਾਂ ਦੀ ਸੇਵਾ ਵਿੱਚ ਆਪਣੀ ਜ਼ਿੰਦਗੀ ਲਾਉਣ ਵਾਲੇ, ਵਾਤਾਵਰਣ ਪ੍ਰਤੀ ਸਮਾਜ ਨੂੰ ਜਾਗਰੂਕ ਕਰਨ ਵਾਲੇ ਅਤੇ ਪਿੰਗਲਵਾੜਾ ਅੰਮ੍ਰਿਤਸਰ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੇ ਜੀਵਣ ‘ਤੇ ਅਧਾਰਿਤ ਬਣੀ ਪੰਜਾਬੀ ਫਿਲਮ “'ਇਹੁ ਜਨਮੁ ਤੁਮ੍ਹਾਰੇ ਲੇਖੇ' ਫ਼ਿਲਮ ਨੂੰ ਬਰਤਾਨੀਆ ਵਿਚ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।
1984 ਦੇ ਕਤਲੇਆਮ ਦੀ ਮੁੜ ਤੋਂ ਜਾਂਚ ਦੀ ਸੰਭਾਵਨਾ ਦਾ ਪਤਾ ਲਾਉਣ ਲਈ ਭਾਰਤ ਸਰਕਾਰ ਵੱਲੋਂ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ (ਰਿਟਾਇਰਡ) ਜੀ ਪੀ ਮਾਥੁਰ ਦੀ ਅਗਵਾਈ ਹੇਠ ਕਮੇਟੀ ਪਿਛਲੇ ਸਾਲ 23 ਦਸੰਬਰ ਨੂੰ ਬਣਾਈ ਗਈ ਸੀ ।
ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ 31 ਅਕਤੂਬਰ, 1984 ਨੂੰ ਹੋਏ ਸਿੱਖ ਕਤਲੇਆਮ 'ਚ 3325 ਸਰਕਾਰੀ ਰਿਕਾਰਡ ਮੁਤਾਬਿਕ ਸਿੱਖਾਂ ਦੀ ਮੌਤ ਹੋ ਗਈ ਸੀ ਜਿਨ੍ਹਾਂ 'ਚੋਂ ਸਿਰਫ਼ ਦਿੱਲੀ 'ਚ 2733 ਮਾਰੇ ਗਏ ਸਨ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼, ਹਰਿਆਣਾ, ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਹੋਰ ਸੂਬਿਆਂ 'ਚ ਵੀ ਸਿੱਖਾਂ ਦਾ ਕਤਲੇਆਮ ਹੋਇਆ ਸੀ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਕਥਿਤ ਮੁੱਖ ਦੋਸ਼ੀਆਂ ਵਿੱਚੋਂ ਪੰਜਾਬ ਪੁਲਿਸ ਵੱਲੋ ਥਾਈਲੈਂਡ ਤੋਂ ਭਾਰਤ ਲਿਆਂਦੇ ਗਏ ਬੱਬਰ ਖਾਲਸਾ ਦੇ ਖਾੜਕੂ ਭਾਈ ਜਗਤਾਰ ਸਿੰਘ ਤਾਰਾ ਨੂੰ ਅੱਜ ਪੰਜ ਦਿਨਾ ਰਿਮਾਂਡ ਤੋਂ ਬਾਅਦ ਮੁੜ ਅਦਾਲਤ ‘ਚ ਪੇਸ਼ ਕੀਤਾ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।