Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 10, 2015

February 10, 2015

ਦਿੱਲੀ ਵਿਧਾਨ ਸਭਾ ਦੀਆਂ ਹੋਈਆਂ ਚੋਣਾਂ ਦੇ ਨਤੀਜ਼ੇ ਆ ਚੁੱਕੇ ਹਨ ਅਤੇ ਆਮ ਆਦਮੀ ਪਾਰਟੀ ਵੱਲੋਂ ਚੋਣ ਲੜਨ ਵਾਲੇ ਸਾਰੇ ਹੀ ਸਿੱਖ ਉਮੀਦਵਾਰ ਚੋਣ ਜਿੱਤ ਗਏ ਹਨ।
ਪੰਜਾਬ ਦੇ ਮੁੱਖ ਮੰਤਰੀ ਪਰਕਾਸ ਸਿੰਘ ਬਾਦਲ ਨੇ ਕਿਹਾ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਜਿੱਤ ਦਾ ਪੰਜਾਬ ਦੀਆਂ ਸਿਆਸੀ ਸੰਭਵਾਨਾਵਾਂ ਉਤੇ ਰੱਤੀ ਭਰ ਵੀ ਅਸਰ ਨਹੀਂ ਪਵੇਗਾ।
ਪੰਜਾਬ ਸਰਕਾਰ ਨੇ ਹਰਿਆਣਾ ਨਾਲ ਦਰਿਆਈ ਪਾਣੀਆਂ ਦੀ ਵੰਡ ਕਰਨ ਖਾਤਰ ਟ੍ਰਿਬਿਊਨਲ ਕਾਇਮ ਕਰਾਉਣ ਲਈ ਸੁਪਰੀਮ ਕੋਰਟ ਵਿੱਚ ਰਿੱਟ ਦਾਇਰ ਕਰਨ ਦਾ ਐਲਾਨ ਕੀਤਾ ਹੈ ਇਹ ਕਦਮ ਪੰਜਾਬ ਦੀ ਇਸ ਮਾਮਲੇ ‘ਚ ਹੁਣ ਤੱਕ ਦਿੱਤੀ ਜਾ ਰਹੀ ਮੁਢਲੀ ਦਲੀਲ ਦੀਆਂ ਜੜ੍ਹਾਂ ਵੱਢ ਦਿਊਗਾ।
ਆਮ ਆਦਮੀ ਪਾਰਟੀ ਦੇ ਉਮੀਦਵਾਰ ਜਰਨੈਲ ਸਿੰਘ ਪੱਤਰਕਾਰ ਰਾਜ਼ੋਰੀ ਗਾਰਡਨ ਵਿਧਾਨ ਸਭਾ ਹਲਕੇ ਤੋਂ 10036 ਵੋਟਾਂ ਨਾਲ ਚੋਣ ਜਿੱਤ ਗਏ ਹਨ। ਉਨ੍ਹਾਂ ਦੇ ਨਿਕਟ ਵਿਰੋਧੀ 2013 ਵਿੱਚ ਵਿਧਾਨ ਸਭਾ ਚੋਣ ਜਿੱਤਣ ਵਾਲੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਰਸਾ ਨੂੰ 44,88ਵ ਵੋਟਾਂ ਮਿਲੀਆਂ, ਜਦਕਿ ਜਰਨੇਲ਼ ਸਿੰਘ ਨੂੰ 54,916 ਵੋਟਾਂ ਪ੍ਰਾਪਤ ਹੋਈਆਂ।
ਆਮ ਆਦਮੀ ਪਾਰਟੀ ਦੇ ਮੁੱਖੀ ਤੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਸੀਟ ਤੋਂ ਚੋਣ ਜਿੱਤ ਗਏ ਹਨ।
ਆਮ ਆਦਮੀ ਪਾਰਟੀ ਦੇ ਉਮੀਦਵਾਰ ਅਵਤਾਰ ਸਿੰਘ ਹਲਕਾ ਕਾਲਕਾ ਜੀ ਤੋਂ ਚੋਣ ਜਿੱਤ ਚੁੱਕੇ ਹਨ। ਉਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਹਨ।ਇਸ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਸਨ।
ਦਿੱਲੀ ( 10 ਫਰਵਰੀ, 2015): ਭਾਰਤੀ ਜਨਤਾ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਦੀ ਉਮੀਦਵਾਰ ਕਿਰਨ ਬੇਦੀ ਭਾਜਪਾ ਦੇ ਕ੍ਰਿਸ਼ਨਾ ਨਗਰ ਕਿਲੇ ਤੋਂ ਭਾਜਪਾ ਦੇ ਸੁਰੱਖਿਅਤਾ ਕਿਲੇ ਤੋਂ ਚੋਣ ਹਾਰ ਗਈ ਹੈ।
ਦਿੱਲੀ ਵਿਧਾਨਸਭਾ 2015 ਦੇ ਚੋਣ ਨਤੀਜਿਆਂ 'ਚ 70 ਮੈਂਬਰੀ ਦਿੱਲੀ ਵਿਧਾਨਸਭਾ ਚੋਣ ਨਤੀਜਿਆਂ 'ਚ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨੇ ਦਿੱਲੀ 'ਚ ਭਾਜਪਾ ਦੇ ਫ਼ਤਿਹ ਰਥ ਨੂੰ ਰੋਕ ਦਿੱਤਾ। ਆਮ ਆਦਮੀ ਪਾਰਟੀ ਨੂੰ 63 ਸੀਟਾਂ ਮਿਲਦੀਆਂ ਨਜ਼ਰ ਆ ਰਹੀਆਂ ਹਨ, ਜਦੋਂ ਕਿ ਭਾਜਪਾ 6 ਸੀਟਾਂ 'ਤੇ ਸਿਮਟਦੀ ਨਜ਼ਰ ਆ ਰਹੀ ਹੈ।
ਭਾਰਤੀ ਜਨਤਾ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਦੀ ਉਮੀਦਵਾਰ ਕਿਰਨ ਬੇਦੀ ਭਾਜਪਾ ਦੇ ਕ੍ਰਿਸ਼ਨਾ ਨਗਰ ਤੋਂ ਦੋ ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਆਪਣੇ ਨੇੜਕੇ ਵਿਰੋਧੀ ਐੱਸਕੇ ਬੱਗਾਂ ਤੋਂ ਅੱਗੇ ਹੋ ਗਈ ਹੈ।
ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜ਼ਿਆਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲ ਰਹੀ ਬੇਮਿਸਾਲ ਸਫਲਤਾ ਨੂੰ ਵੇਖਦਿਆਂ ਆਪ ਮੁੱਖੀ ਅਰਵਿੰਦ ਕੇਜਰੀਵਾਲ ਨੇ ਅਪਣੀ ਪਾਰਟੀ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਨਸੀਹਤ ਦਿੱਤੀ ਕਿ ਉਹ ਹੰਕਾਰ ਤੋਂ ਦੁਰ ਰਹਿਣ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।